ਲੇਹ ਚ ਸ਼ਹੀਦ ਹੋਏ ਜਵਾਨਾਂ ਦਾ ਫਤਿਹਗੜ੍ਹ ਸਾਹਿਬ ਤੇ ਫਰੀਦਕੋਟ ‘ਚ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

Updated On: 

21 Aug 2023 21:53 PM

19 ਅਗਸਤ ਨੂੰ ਲੇਹ ਵਿੱਚ ਫੌਜ ਦਾ ਇਕ ਟਰੱਕ ਅਚਾਨਕ ਖਾਈ 'ਚ ਡਿੱਗ ਗਿਆ ਸੀ, ਜਿਸ 'ਚ ਫੌਜ ਦੇ 10 ਜਵਾਨ ਸਵਾਰ ਸਨ। ਇਨ੍ਹਾਂ 'ਚੋਂ 8 ਮੌਕੇ 'ਤੇ ਹੀ ਸ਼ਹੀਦ ਹੋ ਗਏ ਸਨ।

Follow Us On

ਜੰਮੂ-ਕਸ਼ਮੀਰ ਦੇ ਲੇਹ ਰੋਡ ‘ਤੇ ਫੌਜ ਦੇ ਵਾਹਨ ਹਾਦਸੇ ‘ਚ ਸ਼ਹੀਦ ਹੋਏ ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਦੇ ਜਵਾਨ ਤਰਨਦੀਪ ਸਿੰਘ ਅਤੇ ਫਰੀਦਕੋਟ ਦੇ ਨਾਇਬ ਸੂਬੇਦਾਰ ਰਮੇਸ਼ ਲਾਲ ਦੀਆਂ ਮ੍ਰਿਤਕ ਦੇਹਾਂ ਪੰਜ ਤੱਤਾਂ ‘ਚ ਵਿਲੀਨ ਹੋ ਗਈਆਂ। ਸੋਮਵਾਰ ਦੁਪਹਿਰ ਕਰੀਬ 12 ਵਜੇ ਫੌਜੀ ਅਧਿਕਾਰੀ ਲਾਸ਼ ਨੂੰ ਤਿਰੰਗੇ ‘ਚ ਲਪੇਟ ਕੇ ਸ਼ਹੀਦਾਂ ਦੇ ਘਰ ਲੈ ਕੇ ਆਏ। ਜਿਸ ਤੋਂ ਬਾਅਦ ਅੰਤਿਮ ਯਾਤਰਾ ਕੱਢੀ ਗਈ।

ਇਸ ਦੌਰਾਨ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੇ ਅੰਤਿਮ ਯਾਤਰਾ ਵਿੱਚ ਸ਼ਮੂਲੀਅਤ ਕੀਤੀ। ਫਤਿਹਗੜ੍ਹ ਸਾਹਿਬ ਚ ਸ਼ਹੀਦ ਤਰਨਦੀਪ ਦੇ ਪਿਤਾ ਕੇਵਲ ਸਿੰਘ ਨੇ ਉਨ੍ਹਾਂ ਦੀ ਚਿਤਾ ਨੂੰ ਅਗਨ ਭੇਟ ਕੀਤਾ। ਇਸ ਦੌਰਾਨ ਸ਼ਹੀਦ ਤਰਨਦੀਪ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ। ਇਸ ਮੌਕੇ ਪਿੰਡ ਵਾਸੀਆਂ ਨੇ ਸ਼ਹੀਦ ਦੀ ਯਾਦ ਵਿੱਚ ਹਸਪਤਾਲ ਬਣਾਉਣ ਦੀ ਮੰਗ ਕੀਤੀ।

ਤਰਨਦੀਪ ਦੀ ਸ਼ਹਾਦਤ ‘ਤੇ ਦੇਸ਼ ਨੂੰ ਦੇਸ਼ ਦਾ ਸਲਾਮ

ਡੀਸੀ ਪ੍ਰਨੀਤ ਕੌਰ ਸ਼ੇਰਗਿੱਲ, ਐਸਐਸਪੀ ਡਾਕਟਰ ਰਵਜੋਤ ਕੌਰ ਗਰੇਵਾਲ, ਵਿਧਾਇਕ ਰੁਪਿੰਦਰ ਸਿੰਘ ਹੈਪੀ ਤੋਂ ਇਲਾਵਾ ਫੌਜੀ ਅਧਿਕਾਰੀਆਂ ਨੇ ਸ਼ਹੀਦ ਤਰਨਦੀਪ ਨੂੰ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਅਧਿਕਾਰੀਆਂ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਦਾ ਪੂਰਾ ਦੇਸ਼ ਸਤਿਕਾਰ ਕਰਦਾ ਹੈ। ਤਾਂ ਉੱਧਰ ਵਿਧਾਇਕ ਹੈਪੀ ਨੇ ਕਿਹਾ ਕਿ ਉਨ੍ਹਾਂ ਦਾ ਭਰਾ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਇਹ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ।

ਫਰੀਦਕੋਟ ਵਿੱਚ ਸ਼ਹੀਦ ਰਮੇਸ਼ ਲਾਲ ਨੂੰ ਅੰਤਿਮ ਵਿਦਾਈ

ਉਨ੍ਹਾਂ ਦਾ ਅੰਤਿਮ ਸੰਸਕਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸਾੜੀ ਵਿਖੇ ਕੀਤਾ ਗਿਆ। ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਸ਼ਹੀਦ ਰਮੇਸ਼ ਨੂੰ ਉਨ੍ਹਾਂ ਦੇ ਦੋ ਪੁੱਤਰਾਂ ਅਤੇ ਭਰਾ ਨੇ ਅਗਨ ਭੇਟ ਕੀਤਾ। ਸਸਕਾਰ ਮੌਕੇ ਸ਼ਹੀਦ ਰਮੇਸ਼ ਦੀ ਪਤਨੀ ਗੀਤਾ, ਦੋਵੇਂ ਬੱਚੇ, ਸਹੁਰੇ ਤੇ ਰਿਸ਼ਤੇਦਾਰ ਹਾਜ਼ਰ ਸਨ। ਇਸ ਦੇ ਨਾਲ ਹੀ ਪੂਰਾ ਪਿੰਡ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਸ਼ਮਸ਼ਾਨਘਾਟ ‘ਤੇ ਇਕੱਠਾ ਹੋਇਆ। ਇਸ ਦੌਰਾਨ ਲੋਕਾਂ ਨੇ ਭਾਰਤ ਮਾਤਾ ਦੀ ਜੈ ਦੇ ਨਾਲ ਸ਼ਹੀਦ ਜਵਾਨ ਅਮਰ ਰਹੇ ਦੇ ਨਾਅਰੇ ਵੀ ਲਾਏ।

ਪਤੀ ਦੀ ਮ੍ਰਿਤਕ ਦੇਹ ਦੇਖ ਕੇ ਬੇਹੋਸ਼ ਹੋਈ ਪਤਨੀ

ਸ਼ਨੀਵਾਰ ਦੇਰ ਸ਼ਾਮ ਫੁੱਲਾਂ ਨਾਲ ਭਰੇ ਟਰੱਕ ‘ਚ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜ ਦੇ ਜਵਾਨ ਪਿੰਡ ਪਹੁੰਚੇ। ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਪਿੰਡ ਅਤੇ ਜ਼ਿਲ੍ਹੇ ਦੇ ਲੋਕ ਵੀ ਅੰਤਿਮ ਦਰਸ਼ਨਾਂ ਲਈ ਪੁੱਜੇ। ਜਿਉਂ ਹੀ ਸ਼ਹੀਦ ਦੀ ਮ੍ਰਿਤਕ ਦੇਹ ਘਰ ਦੇ ਅੰਦਰ ਆਈ ਤਾਂ ਪਤਨੀ ਗੀਤਾ ਦੇਵੀ ਬੇਹੋਸ਼ ਹੋ ਗਈ। ਪਰਿਵਾਰਕ ਮੈਂਬਰਾਂ ਵਿੱਚ ਹਾਹਾਕਾਰ ਮੱਚ ਗਈ।

ਇਸ ਹਾਦਸੇ ‘ਚ ਕੁੱਲ 9 ਜਵਾਨ ਸ਼ਹੀਦ ਹੋਏ ਹਨ ਸ਼ਹੀਦ

ਦੱਸ ਦੇਈਏ ਕਿ 19 ਅਗਸਤ ਨੂੰ ਲੇਹ ਤੋਂ 6 ਕਿਲੋਮੀਟਰ ਦੂਰ ਨੌਮਾ ਤਹਿਸੀਲ ਦੇ ਕਿਆਰੀ ਨਾਮਕ ਸਥਾਨ ‘ਤੇ ਫੌਜ ਦਾ ਟਰੱਕ ਅਚਾਨਕ ਖਾਈ ‘ਚ ਡਿੱਗ ਗਿਆ ਸੀ, ਜਿਸ ‘ਚ ਫੌਜ ਦੇ 10 ਜਵਾਨ ਸਵਾਰ ਸਨ। ਇਨ੍ਹਾਂ ‘ਚੋਂ 8 ਮੌਕੇ ‘ਤੇ ਹੀ ਸ਼ਹੀਦ ਹੋ ਗਏ। 2 ਨੂੰ ਲੇਹ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਵੀ ਮੌਤ ਹੋ ਗਈ। ਇੱਕ ਜਵਾਨ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਫੌਜ ਦੇ ਟਰੱਕ ਦੇ ਨਾਲ ਇੱਕ ਐਂਬੂਲੈਂਸ ਅਤੇ USV ਵੀ ਸਨ। ਇਨ੍ਹਾਂ ਸਾਰੀਆਂ ਗੱਡੀਆਂ ਵਿੱਚ ਕੁੱਲ 34 ਫੌਜੀ ਸਵਾਰ ਸਨ। ਇਹ ਹਾਦਸਾ ਸ਼ਾਮ ਕਰੀਬ ਸਾਢੇ ਛੇ ਵਜੇ ਵਾਪਰਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ