AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੋਟਕਪੂਰਾ ਨੇੜੇ ਕਰਜ਼ੇ ਤੋਂ ਤੰਗ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਖੁਦਕੁਸ਼ੀ, ਹੱਥ ਫੜ ਕੇ ਟ੍ਰੇਨ ਅੱਗੇ ਮਾਰੀ ਛਾਲ

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਨੇੜੇ ਢਾਬ ਬ੍ਰਾਹਮਣਵਾਲਾ ਪਿੰਡ ਨੇੜੇ ਕਰਜ਼ੇ ਦੇ ਬੋਝ ਹੇਠ ਦੱਬੇ ਦੋ ਕਿਸਾਨ ਭਰਾਵਾਂ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਰੇਲਵੇ ਪੁਲਿਸ ਮੌਕੇ 'ਤੇ ਪਹੁੰਚੀ, ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਕੋਟਕਪੂਰਾ ਨੇੜੇ ਕਰਜ਼ੇ ਤੋਂ ਤੰਗ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਖੁਦਕੁਸ਼ੀ, ਹੱਥ ਫੜ ਕੇ ਟ੍ਰੇਨ ਅੱਗੇ ਮਾਰੀ ਛਾਲ
sukhjinder-sahota-faridkot
| Published: 23 Mar 2026 18:12 PM IST
Share

ਕੋਟਕਪੂਰਾ ਨੇੜੇ ਕਰਜ਼ੇ ਤੋਂ ਪਰੇਸ਼ਾਨ ਦੋ ਸਕੇ ਕਿਸਾਨ ਭਰਾਵਾਂ ਵੱਲੋਂ ਟ੍ਰੇਨ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਪਿੰਡ ਹਰੀਨੋ ਦੇ ਰਹਿਣ ਵਾਲੇ ਜਸਕਰਨ ਸਿੰਘ (38)ਅਤੇ ਉਸ ਦੇ ਛੋਟੇ ਭਰਾ ਜੋਰਾ ਸਿੰਘ (34) ਵਜੋਂ ਹੋਈ ਹੈ।

ਇਸ ਮਾਮਲੇ ਵਿੱਚ ਜੀਆਰਪੀ ਪੁਲਿਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਅੱਠ ਭੈਣ-ਭਰਾਵਾਂ ਵਿੱਚੋਂ ਛੋਟੇ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਨਾਲ ਰਹਿੰਦੇ ਸਨ ਅਤੇ ਇਕੱਠੇ ਖੇਤੀਬਾੜੀ ਅਤੇ ਹੋਰ ਕੰਮ ਕਰਦੇ ਸਨ। ਪਿੰਡ ਵਾਸੀਆਂ ਦੇ ਮੁਤਾਬਕ, ਭਾਵੇਂ ਪਰਿਵਾਰ ਕੋਲ ਘੱਟ ਜ਼ਮੀਨ ਸੀ, ਪਰ ਉਹ ਠੇਕੇ ਤੇ ਜ਼ਮੀਨ ਲੈ ਕੇ ਵੀ ਖੇਤੀ ਕਰਦੇ ਸਨ। ਦੋਵੇਂ ਭਰਾ ਇੱਕੋ ਘਰ ਵਿੱਚ ਵਿਆਹੇ ਹੋਏ ਸਨ। ਜਿਸ ਕਰਕੇ ਪਰਿਵਾਰ ਵਿੱਚ ਕਾਫ਼ੀ ਮੇਲ-ਮਿਲਾਪ ਸੀ। ਪਰ ਸਿਰ ਤੇ ਚੜ੍ਹੇ ਕਰਜ਼ੇ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਹੇ ਸਨ।

ਹੱਥ ਫੜ ਕੇ ਰੇਲਗੱਡੀ ਅੱਗੇ ਮਾਰੀ ਛਾਲ

ਇਸ ਪਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਨੇ ਪਿੰਡ ਢਾਬ ਬਾਮਣ ਵਾਲਾ ਨੇੜੇ ਲੰਘ ਰਹੀ ਰੇਲਵੇ ਲਾਈਨ ਤੇ ਛਿੰਦਵਾੜਾ ਐਕਸਪ੍ਰੈਸ ਅੱਗੇ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੇ ਪਿੰਡ ਦੇ ਲੋਕ ਮੌਕੇ ਤੇ ਪਹੁੰਚੇ ਅਤੇ ਜੀਆਰਪੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਕਰਜ਼ੇ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ

ਇਸ ਸਬੰਧੀ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਕਰਦੇ ਸਨ ਅਤੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਕਰਜ਼ਾ ਮਾਫ ਕਰਕੇ ਆਰਥਿਕ ਮਦਦ ਦਿੱਤੀ ਜਾਵੇ, ਕਿਉਂਕਿ ਦੋਹਾਂ ਦੇ ਇੱਕ-ਇੱਕ ਛੋਟੀ ਬੱਚੀ ਹੈ।

ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਸ਼ੁਰੂ ਕੀਤੀ ਕਾਰਵਾਈ

ਇਸ ਮਾਮਲੇ ਵਿੱਚ ਜੀਆਰਪੀ ਚੌਂਕੀ ਦੇ ਏਐਸਆਈ ਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...