ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ’

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਇਸ ਸਕੀਮ ਦੇ ਤਹਿਤ ਸੜ੍ਹਕੀ ਹਾਦਸਿਆਂ ਚ ਜਾਣ ਵਾਲੀਆਂ ਕੀਮਤੀ ਜਾਣਾਂ ਨੂੰ ਬਚਾਉਣ ਦੀ ਮੁਹਿੰਮ ਵਿੱਡੀ ਜਾਵੇਗੀ।

‘ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ’
Follow Us
tv9-punjabi
| Published: 09 Feb 2023 09:00 AM

ਪੰਜਾਬ ਸਰਕਾਰ ਵੀ ਹੁਣ ਦਿੱਲੀ ਵਾਂਗ ਸੜਕੀ ਹਾਦਸਿਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਫਰਿਸ਼ਤੇ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਇਸ ਯੋਜਨਾ ਦੇ ਸਬੰਧ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਚੋਣ ਮਨੌਰਥ ਪੱਤਰ ਵਿੱਚ ਐਲਾਨ ਕੀਤਾ ਸੀ।
ਪਟਿਆਲਾ। ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸੜਕ ਹਾਦਸੇ ਜਾਂ ਕਿਸੇ ਹੋਰ ਐਮਰਜੈਂਸੀ ਦੀ ਸੂਰਤ ‘ਚ ਹਾਦਸਾ ਹੋਣ ਦੇ ਪਹਿਲੇ ਇੱਕ ਘੰਟੇ, ਜਿਸਨੂੰ ‘ਗੋਲਡਨ-ਆਵਰ’ ਕਿਹਾ ਜਾਂਦਾ ਹੈ, ਦੇ ਅੰਦਰ-ਅੰਦਰ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਪੱਧਰ ਦਾ ਬਣਾਇਆ ਜਾ ਰਿਹਾ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਇੱਕ ਸਾਲ ਅੰਦਰ ਕਰੀਬ ਸਾਢੇ ਪੰਜ ਹਜ਼ਾਰ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ, ਇਨ੍ਹਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਕਰੇਗੀ। ਇਸ ਤਹਿਤ ਕਿਸੇ ਹਾਦਸੇ ਦੇ ਪੀੜਤ ਨੂੰ ਨੇੜਲੇ ਸਰਕਾਰੀ ਹਸਪਤਾਲ ‘ਚ ਪਹਿਲੇ 24 ਘੰਟੇ ਸਾਰੀਆਂ ਲੋੜੀਂਦੀਆਂ ਵਰਲਡ ਕਲਾਸ ਮੈਡੀਕਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਕਿ ਮਰੀਜ ਦੀ ਸੰਭਾਂਲ ਕਰ ਰਹੇ ਵਿਅਕਤੀਆਂ ਨੂੰ ਦਵਾਈਆਂ ਲੈਣ ਜਾਂ ਟੈਸਟ ਆਦਿ ਕਰਵਾਉਣ ਲਈ ਐਮਰਜੈਂਸੀ ਦੇ ਬਾਹਰ ਨਾ ਜਾਣਾ ਪਵੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਪ੍ਰਦਾਨ ਕੀਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਦੀਆਂ ਬਣਾਉਣ ਲਈ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੌਜੂਦਾ ਕਮੀਆਂ ‘ਤੇ ਚਰਚਾ ਕਰਨ ਵਾਸਤੇ ਅੱਜ ਏਂਜਲ ਇਨਵੈਸਟਰਜ਼, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਰੰਧਾਵਾ ਆਈ ਹਸਪਤਾਲ ਤੋਂ ਡਾ. ਜੀ.ਐਸ. ਰੰਧਾਵਾ, ਪਟਿਆਲਾ ਹੈਲਥ ਫਾਊਂਡੇਸ਼ਨ, ਖ਼ਾਲਸਾ ਏਡ ਤੋਂ ਏਸ਼ੀਆ ਹੈਡ ਅਮਰਪ੍ਰੀਤ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ, ਮਾਨਵ ਸੇਵਾ ਸਦਨ ਸਮੇਤ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

ਮੀਟਿੰਗ ‘ਚ ਐਮਰਜੈਂਸੀ ਮੈਡੀਕਲ ਸੇਵਾਵਾ ਦੀ ਸਮੀਖਿਆ ਕਰਦਿਆਂ ਰਾਜਿੰਦਰਾ ਹਸਪਤਾਲ ‘ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ ਗਈ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਭਾਸ਼ਾ ਵਿਭਾਗ ਅਤੇ ਪਿੰਡ ਝਿੱਲ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ ਤੇ ਇੱਥੇ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਤਸੱਲੀ ਦਾ ਇਜ਼ਹਾਰ ਕੀਤਾ।

ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...