ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ, ਸੜਕ ਹਾਦਸੇ ‘ਚ ਜਖ਼ਮੀ ਨੂੰ ਹਸਪਤਾਲ ਪਹੁੰਚਾਉਣ ਤੇ ਮਿਲਣਗੇ 2000 ਰੁਪਏ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਿਹਤ ਸਹੁਲਤਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਸਿਹਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੌਜ਼ੂਦ ਹੋਵੇਗਾ ਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਸ਼ਖ਼ਸ ਨੂੰ 2000 ਹਜਾਰ ਰੁਪਏ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਹੇਠ ਸਿਹਤ ਸਹੁਲਤਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਨਾਲ ਹੀ ਸੂਬੇ ਚ ਜਲਦ ਹੀ ਫਰਿਸ਼ਤੇ ਸਕੀਮ ਚਲਾਉਣ ਦੀ ਗੱਲ ਕਹੀ ਹੈ। ਪੰਜਾਬ ਸਰਕਾਰ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਚ ਨਵੀਂ ਤਕਨੀਕ ਲਿਆਉਣ ਦੀ ਤਿਆਰੀ ਕਰ ਰਹੀ ਹੈ।
ਸਿਹਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਕਿਮ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਵਿੱਚ ਜ਼ਖਮੀ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਹ ਸਕੀਮ ਪੰਜਾਬ ਤੋਂ ਬਾਹਰ ਦੇ ਕਿਸੇ ਵੀ ਸ਼ਖ਼ਸ ਲਈ ਹੋਵੇਗੀ । ਇਸ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੌਜ਼ੂਦ ਹੋਵੇਗਾ । ਨਾਲ ਹੀ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਸ਼ਖ਼ਸ ਨੂੰ 2000 ਹਜਾਰ ਰੁਪਏ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਸਿਹਤ ਮੰਤਰੀ ਬਲਬੀਰ ਸਿੰਘ (Balbir Singh) ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਨੂੰ ਲੋਕਾਂ ਦੇ ਸਪੂਰਦ ਕੀਤਾ ਜਾ ਸਕੇ। ਸਿਹਤ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਪ੍ਰਬੰਧਨ ਸਹੂਲਤ ਦਾ ਜਾਇਜ਼ਾ ਲਿਆ ਹੈ।
ਸਿਹਤ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਸਰਕਾਰ 3 ਤਿੰਨ ਸਰਕਾਰੀ ਹਸਪਤਾਲਾਂ ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਲਦੀ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਉਣ ਤੇ ਧਿਆਨ ਦਿੱਤਾ ਹਨ ਜਾ ਰਿਹਾ।