ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਤੋੜਿਆ ਦਮ, ਖਨੌਰੀ ਬਾਰਡਰ ‘ਤੇ ਕਿਸਾਨ ਦੀ ਹੋਈ ਮੌਤ | farmer died on the Khanuri border during the kisan protest Punjabi news - TV9 Punjabi

Kisan Protest: ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਤੋੜਿਆ ਦਮ, ਖਨੌਰੀ ਬਾਰਡਰ ਤੇ ਹੋਈ ਮੌਤ

Updated On: 

27 Feb 2024 11:08 AM

ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਇਹ ਅੰਦੋਲਨ 15ਵੇਂ ਦਿਨ ਦਾਖਿਲ ਹੋ ਚੁੱਕਿਆ ਹੈ। ਇਸ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।

Kisan Protest: ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਤੋੜਿਆ ਦਮ, ਖਨੌਰੀ ਬਾਰਡਰ ਤੇ ਹੋਈ ਮੌਤ

ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਤੋੜਿਆ ਦਮ

Follow Us On

ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਇਹ ਅੰਦੋਲਨ 15ਵੇਂ ਦਿਨ ਦਾਖਿਲ ਹੋ ਚੁੱਕਿਆ ਹੈ। ਇਸ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਰਨ ਵਾਲੇ ਕਿਸਾਨ ਦਾ ਨਾਮ ਕਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਅੰਦੋਲਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਇਸ ਕਿਸਾਨ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨਵਾਂ ਦੇ ਰਹਿਣ ਵਾਲੇ ਕਿਸਾਨ ਕਰਨੈਲ ਸਿੰਘ ਦੀ ਮੰਗਲਵਾਰ ਤੜਕੇ 3 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਅੰਦੋਲਨ ਵਿੱਚ ਸ਼ਾਮਿਲ ਕਰਨੈਲ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਹੁਣ ਤੱਕ ਅੰਦੋਲਨ ਵਿੱਚ 5 ਕਿਸਾਨਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਪੁਲਿਸ ਦੇ 3 ਮੁਲਾਜ਼ਮਾਂ ਦੀ ਵੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬਠਿੰਡਾ ਜਿਲ੍ਹੇ ਨਾਲ ਸਬੰਧਿਤ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਕਥਿਤ ਗੋਲੀ ਚਲਾਉਣ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਨਹੀਂ ਹੁੰਦਾ ਉਦੋਂ ਤੱਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧ ਰੱਖਣ ਵਾਲੇ ਗੁਰਦਾਸਪੁਰ ਦੇ ਕਿਸਾਨ ਨੇ ਵੀ ਸੰਭੂ ਬਾਰਡਰ ਤੇ ਦਮ ਤੋੜ ਦਿੱਤਾ ਸੀ। 23 ਫਰਵਰੀ ਨੂੰ ਅਮਰਗੜ੍ਹ ਦੇ ਕਿਸਾਨ ਦਰਸ਼ਨ ਸਿੰਘ ਦੀ ਮੌਤ ਹੋ ਗਈ ਸੀ। ਰਿਸ਼ਤੇਦਾਰਾਂ ਅਨੁਸਾਰ ਮ੍ਰਿਤਕ ਕਿਸਾਨ ਦੇ ਸਿਰ 8 ਲੱਖ ਰੁਪਏ ਦਾ ਕਰਜ ਸੀ। ਉਹ 13 ਫ਼ਰਵਰੀ ਤੋਂ ਹੀ ਕਿਸਾਨ ਅੰਦੋਲਣ ਵਿੱਚ ਡਟਿਆ ਹੋਇਆ ਸੀ।

ਕਿਸਾਨ ਉਲੀਕਣਗੇ ਅਗਲੀ ਰਣਨੀਤੀ

ਸ਼ੰਭੂ ਬਾਰਡਰ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਹਿਮ ਬੈਠਕ ਹੋਵੇਗੀ ਜਿਸ ਵਿੱਚ ਦਿੱਲੀ ਮਾਰਚ ਨੂੰ ਲੈਕੇ ਅਗਲੀ ਰਣਨੀਤੀ ਘੜੀ ਜਾਵੇਗੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਕੂਚ ਨੂੰ 29 ਫ਼ਰਵਰੀ ਤੱਕ ਟਾਲ ਦਿੱਤਾ ਸੀ। ਜਿਸ ਤੋਂ ਬਾਅਦ ਦਿੱਲੀ ਤੇ ਹਰਿਆਣਾ ਦੇ ਬਾਰਡਰਾਂ ਨੂੰ ਵੀ ਖੋਲਣ ਦਾ ਕੰਮ ਸ਼ੁਰੂ ਹੋ ਗਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਾਰਡਰ ਖੋਲਣ ਦੇ ਨਾਲ ਸਰਕਾਰ ਨਾਲ ਗੱਲਬਾਤ ਲਈ ਵੀ ਸੌਖਾਵਾਂ ਮਾਹੌਲ ਬਣੇਗਾ।

Exit mobile version