ਪੰਜਾਬ ਵਿੱਚ 13 ਅਕਤੂਬਰ ਨੂੰ ਕਿਸਾਨਾਂ ਵੱਲੋਂ ਧਰਨਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਐਲਾਨ

Updated On: 

11 Oct 2024 16:16 PM

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਪੰਜਾਬ ਭਰ ਵਿੱਚ ਰੋਡ ਜਾਮ ਕਰ ਧਰਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਵਿੱਚ ਜਿਸ ਤਰ੍ਹਾਂ ਅੰਦੋਲਨ ਹੋਇਆ ਸੀ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵੱਡਾ ਅੰਦੋਲਨ ਹੋ ਸਕਦਾ ਹੈ।

ਪੰਜਾਬ ਵਿੱਚ 13 ਅਕਤੂਬਰ ਨੂੰ ਕਿਸਾਨਾਂ ਵੱਲੋਂ ਧਰਨਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਐਲਾਨ

ਕਿਸਾਨ ਆਗੂ ਬਲੀਬਰ ਸਿੰਘ ਰਾਜੇਵਾਲ ਦੀ ਪੁਰਾਣੀ ਤਸਵੀਰ

Follow Us On

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਧਰਨੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਪੰਜਾਬ ਭਰ ਵਿੱਚ ਰੋਡ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਮਜ਼ਦੂਰਾਂ, ਉਦਯੋਗ ਤੇ ਵਪਾਰ ਮੰਡਲ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਵਿੱਚ ਜਿਸ ਤਰ੍ਹਾਂ ਅੰਦੋਲਨ ਹੋਇਆ ਸੀ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਵੱਡਾ ਅੰਦੋਲਨ ਹੋ ਸਕਦਾ ਹੈ।

ਇਸ ਦੌਰਾਨ ਚਿੰਤਾ ਜ਼ਾਹਿਰ ਕਰਦਿਆਂ ਕਿਸਾਨ ਆਗੂ ਨੇ ਪੰਜਾਬ ਸਰਕਾਰ ਨੂੰ ਸੂਬੇ ਦੇ ਗੌਦਾਮਾਂ ਨੂੰ ਜਲਦ ਤੋਂ ਜਲਦ ਖਾਲੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਿਛਲੀ ਫਸਲ ਦੀ ਹਾਲੇ ਤੱਕ ਚੁਕਾਈ ਨਹੀਂ ਹੋਈ ਤਾਂ ਨਵੀਂ ਫਸਲ ਕਿਵੇਂ ਚੁਕੀ ਜਾਵੇਗੀ।