DMC ਹਸਪਤਾਲ ‘ਚ ਦਾਖ਼ਲ ਹਨ ਡੱਲੇਵਾਲ, ਹਿਰਾਸਤ ਨੂੰ ਲੈ ਕੇ ਪੁਲਿਸ ਦਾ ਬਿਆਨ ਆਇਆ ਸਾਹਮਣੇ

Updated On: 

26 Nov 2024 14:45 PM

Jagjit Singh Dallewal: ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਡੱਲੇਵਾਲ ਨੇ ਮਰਨ ਵਰਤ ਦੀ ਘੋਸ਼ਣਾ ਕੀਤੀ ਸੀ। ਉਨ੍ਹਾਂ ਦੀ ਉਮਰ ਤੇ ਸਿਹਤ ਦੀ ਵਜ੍ਹਾ ਨਾਲ ਪ੍ਰਸ਼ਾਸਨ ਚਿੰਤਾ 'ਚ ਸੀ। ਮਰਨ ਵਰਤ ਐਲਾਨ ਤੋਂ ਬਾਅਦ ਭੀੜ ਹੋ ਜਾਂਦੀ, ਜਿਸ ਨਾਲ ਸਿਹਤ ਸੁਵਿਧਾਵਾਂ ਉਨ੍ਹਾਂ ਤੱਕ ਨਹੀਂ ਪਹੁੰਚ ਪਾਉਂਦੀਆਂ। ਇਸ ਵਜ੍ਹਾ ਨਾਲ ਪ੍ਰਸ਼ਾਸਨ ਨੇ ਫੈਸਲਾ ਲਿਆ ਕਿ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ। ਇਸੇ ਵਜ੍ਹਾ ਨਾਲ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ।

DMC ਹਸਪਤਾਲ ਚ ਦਾਖ਼ਲ ਹਨ ਡੱਲੇਵਾਲ,  ਹਿਰਾਸਤ ਨੂੰ ਲੈ ਕੇ ਪੁਲਿਸ ਦਾ ਬਿਆਨ ਆਇਆ ਸਾਹਮਣੇ

ਡੱਲੇਵਾਲ ਦੀ ਹਿਰਾਸਤ 'ਤੇ ਪੁਲਿਸ ਦਾ ਬਿਆਨ

Follow Us On

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲਿਸ ਹਿਰਾਸਤ ‘ਚ ਲੈਣ ਦੇ ਮਾਮਲੇ ‘ਤੇ ਵਿਵਾਦ ਖੜਾ ਹੁੰਦਾ ਜਾ ਰਿਹਾ। ਉਹ ਅੱਜ (26 ਨਵੰਬਰ) ਨੂੰ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਸ਼ੁਰੂ ਕਰਨ ਵਾਲੇ ਸਨ। ਉਨ੍ਹਾਂ ਨੂੰ ਦੇਰ ਰਾਤ ਪੁਲਿਸ ਨੇ ਹਿਰਾਸਤ ‘ਚ ਲਿਆ ਤੇ ਬਾਅਦ ਵਿੱਚ ਡੱਲੇਵਾਲ ਨੂੰ ਡੀਐਮਸੀ ਹਸਪਤਾਲ, ਲੁਧਿਆਣਾ ਲੈ ਗਏ। ਕਿਸਾਨ ਆਗੂ ਸਰਵਣ ਪੰਧੇਰ ਨੇ ਇਸ ਮਾਮਲੇ ‘ਚ ਪੁਲਿਸ ਕਾਰਵਾਈ ‘ਤੇ ਸਵਾਲ ਖੜੇ ਕੀਤੇ ਸਨ, ਹੁਣ ਪੁਲਿਸ ਨੇ ਇਸ ‘ਤੇ ਸਫ਼ਾਈ ਦਿੱਤੀ ਹੈ।

ਪੁਲਿਸ ਨੇ ਡੱਲੇਵਾਲ ਦੀ ਹਿਰਾਸਤ ਨੂੰ ਲੈ ਕੇ ਦਿੱਤੀ ਜਾਣਕਾਰੀ

ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਡੱਲੇਵਾਲ ਨੇ ਮਰਨ ਵਰਤ ਦੀ ਘੋਸ਼ਣਾ ਕੀਤੀ ਸੀ। ਉਨ੍ਹਾਂ ਦੀ ਉਮਰ ਤੇ ਸਿਹਤ ਨੂੰ ਲੈ ਕੇ ਪ੍ਰਸ਼ਾਸਨ ਚਿੰਤਤ ‘ਚ ਸੀ। ਮਰਨ ਵਰਤ ਐਲਾਨ ਤੋਂ ਬਾਅਦ ਭੀੜ ਇੱਕਠੀ ਹੋ ਜਾਂਦੀ, ਜਿਸ ਨਾਲ ਸਿਹਤ ਸੁਵਿਧਾਵਾਂ ਉਨ੍ਹਾਂ ਤੱਕ ਨਹੀਂ ਪਹੁੰਚ ਪਾਉਂਦੀਆਂ। ਇਸ ਵਜ੍ਹਾ ਨਾਲ ਪ੍ਰਸ਼ਾਸਨ ਨੇ ਫੈਸਲਾ ਲਿਆ ਕਿ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ। ਇਸੇ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ।

ਡੱਲੇਵਾਲ ਦੀ ਹਿਰਾਸਤ ਤੇ ਪੰਧੇਰ ਕੀ ਬੋਲੋ?

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਰਾਤ ਕਰੀਬ 2 ਵਜੇ ਪੁਲਿਸ ਜਗਜੀਤ ਡੱਲੇਵਾਲ ਨੂੰ ਚੁੱਕ ਕੇ ਲੈ ਗਈ। ਉਨ੍ਹਾਂ ਨੂੰ ਉਹ ਕਿੱਥੇ ਲੈ ਕੇ ਗਏ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਨ੍ਹਾਂ ਨੇ ਡੱਲੇਵਾਨ ਨੂੰ ਚੁੱਕਿਆ ਹੈ, ਉਨ੍ਹਾਂ ‘ਚੋਂ ਕਈ ਪੁਲਿਸਵਾਲੇ ਹਿੰਦੀ ਵੀ ਬੋਲ ਰਹੇ ਸਨ।

ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਜ਼ੁਲਮ ਢਾਹ ਰਹੀ ਹੈ। ਡੱਲੇਵਾਲ ਨੂੰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਅਧਿਕਾਰ ਖੇਤਰ ਤੋਂ ਚੁੱਕਿਆ ਗਿਆ ਹੈ, ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ। ਦੱਸਣਾ ਪਵੇਗਾ ਕਿ ਉਹ ਕਿੱਥੇ ਲੈ ਗਏ ਹਨ? ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਹੋਣਗੇ।

Exit mobile version