ਕਿਸਾਨਾਂ ਅਤੇ ਮੁੱਖ ਮੰਤਰੀ ਦੀ ਤਿੰਨ ਘੰਟੇ ਚੱਲੀ ਮੀਟਿੰਗ 'ਚ ਖੇਤੀ ਪਾਲਿਸੀ ਸਮੇਤ ਕਈ ਮੁੱਦਿਆਂ 'ਤੇ ਹੋਈ ਚਰਚਾ | farmer meeting with cm Bhagwant mann agricultural policy harpal singh Cheema chandigarh kisan dharna detail in punjabi Punjabi news - TV9 Punjabi

ਕਿਸਾਨਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ‘ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ, ਧਰਨਾ ਖ਼ਤਮ ਕਰਨ ‘ਤੇ ਛੇਤੀ ਹੋਵੇਗਾ ਫੈਸਲਾ

Updated On: 

05 Sep 2024 19:00 PM

Kisan Protest in Chandigarh: ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹਨ। ਕਿਸਾਨ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ ਪੰਦਰਾਂ ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਮੋਰਚਾ ਲਾਉਣ ਦੀ ਇਜਾਜ਼ਤ ਦਿੱਤੀ ਹੈ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਹੈ।

ਕਿਸਾਨਾਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ਤੇ ਹੋਈ ਚਰਚਾ, ਧਰਨਾ ਖ਼ਤਮ ਕਰਨ ਤੇ ਛੇਤੀ ਹੋਵੇਗਾ ਫੈਸਲਾ

ਕਿਸਾਨਾਂ ਅਤੇ ਸੀਐਮ ਵਿਚਾਲੇ ਮੀਟਿੰਗ

Follow Us On

ਚੰਡੀਗੜ੍ਹ ਵਿੱਚ ਪਿਛਲੇ ਚਾਰ ਦਿਨਾਂ ਤੋਂ ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਭਵਨ ਵਿੱਚ ਮੀਟਿੰਗ ਹੋਈ। ਮੀਟਿੰਗ ਕਰੀਬ ਤਕਰੀਬਨ ਤਿੰਨ ਘੰਟੇ ਚੱਲੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਪੰਜਾਬ ਭਵਨ ਤੋਂ ਰਵਾਨਾ ਹੋ ਗਏ। ਜਦੋਂਕਿ ਕਿਸਾਨ ਮੀਟਿੰਗ ਵਾਲੀ ਥਾਂ ਤੇ ਹੀ ਬੈਠੇ ਰਹੇ। ਮੀਟਿੰਗ ਤੋਂ ਬਾਅਦ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਮੀਟਿੰਗ ਵਿੱਚ ਹੋਈ ਚਰਚਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ ਹੈ।

ਚੀਮਾ ਨੇ ਦੱਸਿਆ ਕਿ ਕਨਾਲ ਵਾਟਰ ਨੂੰ ਆਖਰੀ ਖੇਤ ਤੱਕ ਲੈ ਕੇ ਜਾਣ, ਪਾਣੀ ਬਚਾਉਣ ਅਤੇ ਖੇਤੀ ਨੀਤੀ ਦੇ ਡਰਾਫਟ ਪਲਾਨ ਤੇ ਚਰਚਾ ਹੋਈ ਹੈ। ਇਸ ਤੋਂ ਇਲਾਵਾ, ਕਿਸਾਨਾਂ ਤੇ ਕੀਤੇ ਗਏ ਮੁਕੱਦਮਿਆਂ ਨੂੰ ਵੀ ਵਾਪਸ ਲੈਣ ਤੇ ਚਰਚਾ ਕੀਤੀ ਗਈ ਹੈ। ਚੀਮਾ ਨੇ ਦੱਸਿਆ ਕਿ ਡਿਫਾਲਟਰ ਕਿਸਾਨਾਂ ਲਈ ਓਟੀਐਸ ਯਾਨੀ ਵੰਨ ਟਾਈਮ ਸੈਟਲਮੈਂਟ ਲਿਆਉਣ ਤੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ ਹੈ। ਸਬੰਧਿਤ ਵਿਭਾਗ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ। ਧਰਨਾ ਖਤਮ ਕਰਨ ਨੂੰ ਲੈ ਕੇ ਕਿਸਾਨ ਆਪਣੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰਕੇ ਅੰਤਿਮ ਫੈਸਲਾ ਲੈਣਗੀਆਂ।

ਸੀਐਮ ਮਾਨ ਨਾਲ ਮੀਟਿੰਗ ਕਰਨ ਪਹੁੰਚੇ ਕਿਸਾਨ ਆਗੂ

ਚੰਡੀਗੜ੍ਹ ਚ ਚੱਲ ਰਿਹਾ ਹੈ ਕਿਸਾਨਾਂ ਦਾ ਧਰਨਾ

ਚੰਡੀਗੜ੍ਹ ਦੇ ਦੁਸ਼ਿਹਰਾ ਗ੍ਰਾਉਂਡ ਵਿੱਚ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਮੰਗ ਕੀਤੀ ਸੀ ਕਿ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੱਢਨਗੇ। ਪਰ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਸੀ। ਜਿਸਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਮਟਕਾ ਚੌਕ ਪੁੱਜੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਉਠਾਉਣਗੇ।

ਖੇਤੀ ਨੀਤੀ ਤਿਆਰ, ਕਰਾਂਗੇ ਚਰਚਾ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਖੇਤੀ ਨੀਤੀ ਬਣਾਈ ਹੈ। ਜਲਦੀ ਹੀ ਇਸਨੂੰ ਲਾਗੂ ਕਰ ਦਿੱਤਾ ਜਾਵੇਗਾ। ਜਿਵੇਂ ਅਸੀਂ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਮੀਟਿੰਗਾਂ ਕੀਤੀਆਂ ਸਨ। ਇਹ ਮੀਟਿੰਗ ਵੀ ਉਸੇ ਤਰਜ਼ ‘ਤੇ ਹੋਵੇਗੀ। ਨਾਲ ਹੀ ਸਾਰੀਆਂ ਗੱਲਾਂ ਨੂੰ ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ। ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇ।

Exit mobile version