DAP ਨਾ ਮਿਲਨ ਤੋਂ ਪ੍ਰੇਸ਼ਾਨ ਸੰਗਰੂਰ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 5 ਲੱਖ ਦਾ ਸੀ ਕਰਜ਼ਾ
Sangrur Farmer Suicide: ਇਸ ਸਬੰਧੀ ਉਸ ਦੇ ਲੜਕੇ ਜਗਤਵੀਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਨੇ ਕੱਲ੍ਹ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਕਾਰ ਵਿਚ ਜ਼ਹਿਰ ਖਾ ਲਿਆ ਅਤੇ ਜਦੋਂ ਉਹ ਦੁਬਾਰਾ ਪਾਣੀ ਪੀਣ ਲੱਗਾ ਤਾਂ ਉਸ ਦਾ ਪਿਤਾ ਉਥੇ ਹੀ ਢਹਿ ਗਿਆ। ਇਸ ਤੋਂ ਬਾਅਦ ਜਦੋਂ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਜਸਵਿੰਦਰ ਸਿੰਘ ਦੀ ਮੌਤ ਹੋ ਗਈ।
Sangrur Farmer Suicide: ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਦੇ 65 ਸਾਲਾ ਕਿਸਾਨ ਜਸਵਿੰਦਰ ਸਿੰਘ ਨੇ ਆਰਥਿਕ ਤੰਗੀ ਕਾਰਨ ਬੀਤੀ ਸ਼ਾਮ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖੁਦਕੁਸ਼ੀ ਦਾ ਕਾਰਨ ਡੀਏਪੀ ਨਾ ਮਿਲਨਾ ਦੱਸਿਆ ਜਾ ਰਿਹਾ ਹੈ। ਕਿਸਾਨ ਡੀਏਪੀ ਨਾ ਮਿਲਨ ਕਾਰਨ ਬਹੁਤ ਪ੍ਰੇਸ਼ਾਨ ਸੀ ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ ਹੈ। ਮਾਮਲੇ ਚ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਉਸ ਦੇ ਲੜਕੇ ਜਗਤਵੀਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਨੇ ਕੱਲ੍ਹ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਕਾਰ ਵਿਚ ਜ਼ਹਿਰ ਖਾ ਲਿਆ ਅਤੇ ਜਦੋਂ ਉਹ ਦੁਬਾਰਾ ਪਾਣੀ ਪੀਣ ਲੱਗਾ ਤਾਂ ਉਸ ਦਾ ਪਿਤਾ ਉਥੇ ਹੀ ਢਹਿ ਗਿਆ। ਇਸ ਤੋਂ ਬਾਅਦ ਜਦੋਂ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਜਸਵਿੰਦਰ ਸਿੰਘ ਦੀ ਮੌਤ ਹੋ ਗਈ।
ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਰਾ ਦਸ ਦਿਨਾਂ ਤੋਂ ਮੰਡੀਆਂ ਵਿੱਚ ਪਿਆ ਹੈ ਅਤੇ ਕਣਕ ਦੀ ਬਿਜਾਈ ਲਈ ਡੀਏਪੀ ਨਾ ਮਿਲਣ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਮ੍ਰਿਤਕ ਜਸਵਿੰਦਰ ਸਿੰਘ ਆਪਣੇ ਪਿੱਛੇ ਵਿਰਲਾਪ ਕਰਦੀ ਪਤਨੀ ਅਤੇ ਪੁੱਤਰ ਛੱਡ ਗਿਆ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਕੋਲ ਸਿਰਫ਼ 2 ਏਕੜ ਜ਼ਮੀਨ ਸੀ, ਜੋ ਕਿ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਕਾਫ਼ੀ ਸੀ। ਮ੍ਰਿਤਕ ਦੇ ਲੜਕੇ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਘਰ ਦੀਆਂ ਪ੍ਰੇਸ਼ਾਨੀਆਂ ਨਾ ਦੇਖ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ‘ਤੇ ਕਰੀਬ 5 ਲੱਖ ਰੁਪਏ ਦਾ ਕਰਜ਼ਾ ਸੀ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ, ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।