30 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹਜਾਰਾਂ ਲੋਕ ਪ੍ਰੇਸ਼ਾਨ, ਸ਼ੰਭੂ ‘ਚ ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨ – Punjabi News

30 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹਜਾਰਾਂ ਲੋਕ ਪ੍ਰੇਸ਼ਾਨ, ਸ਼ੰਭੂ ‘ਚ ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨ

Updated On: 

18 Apr 2024 10:58 AM

Farmer Protest: ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰੇ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਵੀ ਹੋਈ ਸੀ। ਇਸ ਤੋਂ ਬਾਅਦ ਸਰਕਾਰਾਂ ਨੇ ਰਿਹਾਈ ਦਾ ਭਰੋਸਾ ਦਿੱਤਾ ਸੀ। ਕਿਸਾਨਾਂ ਨੇ ਦੋਵੇਂ ਸਰਕਾਰਾਂ ਨੂੰ ਰਿਹਾਈ ਸਬੰਧੀ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।

30 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹਜਾਰਾਂ ਲੋਕ ਪ੍ਰੇਸ਼ਾਨ, ਸ਼ੰਭੂ ਚ ਰੇਲਵੇ ਟ੍ਰੈਕ ਤੇ ਬੈਠੇ ਕਿਸਾਨ

ਰੇਲਵੇ ਟ੍ਰੈਕ ਬੰਦ (File Photo)

Follow Us On

Farmer Protest: ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਆਗਾਜ਼ ਕਰ ਦਿੱਤਾ ਹੈ ਅਤੇ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਡੇਰੇ ਲਗਾ ਲਏ ਹਨ। ਉਨ੍ਹਾਂ ਵੱਲੋਂ ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ ਜਿਸ ਕਾਰਨ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨੀ ਵੀ ਛੱਲਣੀ ਪੈ ਰਹੀ ਹੈ। ਰੇਲਵੇ ਵਿਭਾਗ ਨੇ ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ, ਜਦੋਂ ਕਿ ਕੁਝ ਟਰੇਨਾਂ ਦੇ ਰੂਟ ਬਦਲੇ ਹਨ ਅਤੇ ਕੁਝ ਦੇ ਰੂਟ ਛੋਟੇ ਕੀਤੇ ਗਏ ਹਨ।

ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰੇ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਵੀ ਹੋਈ ਸੀ। ਇਸ ਤੋਂ ਬਾਅਦ ਸਰਕਾਰਾਂ ਨੇ ਰਿਹਾਈ ਦਾ ਭਰੋਸਾ ਦਿੱਤਾ ਸੀ। ਕਿਸਾਨਾਂ ਨੇ ਦੋਵੇਂ ਸਰਕਾਰਾਂ ਨੂੰ ਰਿਹਾਈ ਸਬੰਧੀ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।

ਪਰ ਸਰਕਾਰ ਨੇ ਇਸ ਸੀਮਾਂ ਦੌਰਾਨ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਨਹੀਂ ਕੀਤੀ ਸੀ ਜਿਸ ਤੋਂ ਬਾਅਦ ਇਹ ਕਿਸਾਨ ਟਰੈਕ ‘ਤੇ ਉਤਰ ਆਏ ਹਨ। ਪੁਲਿਸ ਨੇ ਉਨ੍ਹਾਂ ਨੂੰ ਰੇਲਾਂ ਰੋਕਣ ਲਈ ਟਰੈਕਾਂ ਤੇ ਜਾਣ ਲਈ ਰੋਕਿਆ ਸੀ ਪਰ ਉਹ ਨਹੀਂ ਰੁਕੇ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਵੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿਕਿਸਾਨ ਬੈਰੀਕੇਡ ਤੋੜ ਕੇ ਟਰੈਕ ‘ਤੇ ਜਾ ਬੈਠੇ।

ਇਹ ਵੀ ਪੜ੍ਹੋ: PSEB 10th Result 2024: 3 ਲੱਖ ਵਿਦਿਆਰਥੀਆਂ ਦੀ ਕਿਸਮਤ ਦਾ ਫੈਸਲਾ ਅੱਜ, PSEB ਐਲਾਨੇਗਾ 10ਵੀਂ ਜਮਾਤ ਦੇ ਨਤੀਜੇ

ਕਿਸਾਨਾਂ ਨੂੰ ਕੀਤਾ ਜਾ ਰਿਹਾ ਮਜਬੂਰ- ਪੰਧੇਰ

ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ ਬੁੱਧਵਾਰ ਦੁਪਹਿਰ 12.30 ਵਜੇ ਤੋਂ ਰੋਲ ਰੋਕੋ ਪ੍ਰਦਰਸ਼ਨ ਕਰ ਰਹੇ ਹਨ ਅਤੇ ਅੱਗੇ ਵੀ ਇਸ ਦੇ ਜਾਰੀ ਰਹਿਣ ਦੀ ਗੱਲ ਕਹੀ ਹੈ। ਇਸ ਦੌਰਾਨ ਉਨ੍ਹਾਂ ਦੀ ਪਟਿਆਲਾ ਅਤੇ ਐਸਐਸਪੀ ਪਟਿਆਲਾ ਨਾਲ ਗੱਲਬਾਤ ਹੋਈ ਪਰ ਇਸ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ ਹੈ।

ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਾਡੇ ਕਿਸਾਨਾਂ ਭਰਾਵਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਪਰ ਹਰਿਆਣਾ ਅਤੇ ਕੇਂਦਰ ਸਰਕਾਰਾਂ ਹੰਕਾਰ ਵਿੱਚ ਹਨ। ਉਨ੍ਹਾਂ ਹਰਿਆਣਾ ਸਰਕਾਰ ਤੇ ਇਲਜ਼ਾਮ ਲਗਾਏ ਹਨ ਕਿ ਨੌਜਵਾਨਾਂ ਨੂੰ ਕਿਸਾਨ ਲਹਿਰ ਨਾਲ ਜੁੜਨ ਤੋਂ ਲਗਾਤਾਰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਰੇਲਵੇ ਟ੍ਰੈਕ ਜਾਮ ਕੀਤੇ ਜਾਣ ਪਰ ਕੇਂਦਰ ਸਰਕਾਰ ਇਸ ਲਈ ਉਨ੍ਹਾਂ ਨੂੰ ਮਜਬੂਰ ਕਰ ਰਹੀ ਹੈ।

Exit mobile version