ਚੰਡੀਗੜ੍ਹ ਦੀਆਂ ਬਰੂਹਾਂ 'ਤੇ ਕਿਸਾਨ: ਸ਼ਹਿਰ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ; ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ | Farmer Protest Chandigarh Many roads Closed Police issued advisory know in Punjabi Punjabi news - TV9 Punjabi

ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ: ਸ਼ਹਿਰ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ; ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

Updated On: 

26 Nov 2023 12:05 PM

ਕਿਸਾਨਾਂ ਦੇ ਅੰਦੋਲਨ ਕਾਰਨ ਅੱਜ ਚੰਡੀਗੜ੍ਹ ਵਿੱਚ ਕਈ ਸੜਕਾਂ ਬੰਦ ਰਹਿਣਗੀਆਂ। ਇਸ ਦੇ ਲਈ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਮੁੱਖ ਤੌਰ ਤੇ ਟ੍ਰਿਬਿਊਨ ਚੌਕ ਤੋਂ ਏਅਰਪੋਰਟ ਵੱਲ ਜਾਣ ਵਾਲੀ ਸੜਕ ਅਤੇ ਪੰਚਕੂਲਾ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਕੇਂਦਰੀ ਸੜਕ ਤੇ ਵਿਘਨ ਪਵੇਗਾ। ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਰਸਤਿਆਂ ਤੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ ਦੀਆਂ ਬਰੂਹਾਂ ਤੇ ਕਿਸਾਨ: ਸ਼ਹਿਰ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ; ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਸੰਕੇਤਿਕ ਤਸਵੀਰ

Follow Us On

ਚੰਡੀਗੜ੍ਹ ਵਿੱਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋਵੇਗਾ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। ਕਿਸਾਨ ਕੇਂਦਰ ਸਰਕਾਰ ‘ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ ‘ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਤੌਰ ਤੇ ਟ੍ਰਿਬਿਊਨ ਚੌਕ ਤੋਂ ਏਅਰਪੋਰਟ ਵੱਲ ਜਾਣ ਵਾਲੀ ਸੜਕ ਅਤੇ ਪੰਚਕੂਲਾ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਤੇ ਵਿਘਨ ਪਵੇਗਾ। ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਰਸਤਿਆਂ ਤੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਲਾਹ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ 28 ਨਵੰਬਰ ਤੱਕ ਪਿੰਡ ਫੈਦਾ ਜੰਕਸ਼ਨ ਨੰਬਰ 63 ਈਸਟ ਰੋਡ ‘ਤੇ ਮੁਹਾਲੀ ਗੋਲਫ ਰੇਂਜ ਅਤੇ ਰੇਲਵੇ ਟਰੈਕ ਫੇਜ਼-11 ਦੇ ਨਾਲ ਲੱਗਦੀ ਸੜਕ ਨੂੰ ਬੰਦ ਰੱਖਿਆ ਜਾਵੇਗਾ। ਇਹ ਸੜਕ ਅੱਗੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਾਂਦੀ ਹੈ। ਇਸ ਲਈ ਜਨਤਾ ਨੂੰ ਇਹ ਸਾਵਧਾਨੀ ਵਰਤਣੀ ਚਾਹੀਦੀ ਹੈ।

  • ਚੰਡੀਗੜ੍ਹ ਤੋਂ ਏਅਰਪੋਰਟ, ਐਰੋਸਿਟੀ ਅਤੇ ਬੈਸਟਚ ਮਾਲ ਵੱਲ ਜਾਣ ਵਾਲੇ ਲੋਕਾਂ ਨੂੰ ਫੈਦਾ ਬੈਰੀਅਰ ਜੰਕਸ਼ਨ ਨੰਬਰ 63 ਤੋਂ ਖੱਬੇ ਪਾਸੇ ਜਾ ਕੇ ਸਲਿੱਪ ਰੋਡ ਲੈਣੀ ਪਵੇਗੀ। ਇਸ ਤੋਂ ਬਾਅਦ ਸੈਕਟਰ 46/47/48/49 ਚੌਕ ਜੰਕਸ਼ਨ ਨੰਬਰ 62 ਤੋਂ ਏਅਰਪੋਰਟ ਰੋਡ ਵੱਲ ਮੁੜੋ। ਇਹ ਰਸਤਾ ਖੁੱਲ੍ਹਾ ਰਹੇਗਾ।
  • ਪਟਿਆਲਾ, ਸੰਗਰੂਰ, ਸਿਰਸਾ ਅਤੇ ਅੰਬਾਲਾ ਵੱਲ ਜਾਣ ਵਾਲੇ ਲੋਕਾਂ ਨੂੰ ਟ੍ਰਿਬਿਊਨ ਚੌਕ ਤੋਂ ਸਿੱਧੇ ਜ਼ੀਰਕਪੁਰ ਵੱਲ ਜਾਣ ਦੀ ਸਲਾਹ ਦਿੱਤੀ ਗਈ ਹੈ। ਇਹ ਸੜਕ ਵੀ ਪੂਰੀ ਤਰ੍ਹਾਂ ਖੁੱਲ੍ਹੀ ਰਹੇਗੀ।
  • ਪੁਲਿਸ ਵੱਲੋਂ ਆਮ ਲੋਕਾਂ ਨੂੰ ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਤੋਂ ਏਅਰਪੋਰਟ ਵੱਲ ਜਾਣ ਵਾਲੀ ਸੜਕ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਇਸ ਤੋਂ ਇਲਾਵਾ ਹੋਰ ਰਸਤੀਆਂ ‘ਤੇ ਜਾਣ ਦੀ ਸਲਾਹ ਦਿੱਤੀ ਹੈ।

ਮੁਹਾਲੀ ਪੁਲਿਸ ਵੱਲੋਂ ਵੀ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਤਹਿਤ 28 ਨਵੰਬਰ ਦੁਪਹਿਰ 12 ਵਜੇ ਤੱਕ ਜਗਤਪੁਰਾ ਸੈਕਟਰ 48/49 ਲਾਈਟ ਪੁਆਇੰਟ ਤੋਂ ਬਾਬਾ ਵਾਈਟ ਹਾਊਸ ਤੱਕ ਆਵਾਜਾਈ ਬੰਦ ਰਹੇਗੀ। ਕੌਮੀ ਇਨਸਾਫ਼ ਮੋਰਚਾ ਦੀ ਹੜਤਾਲ ਕਾਰਨ ਵਾਈਪੀਐਸ ਚੌਕ ਦੀ ਸੜਕ ਪਹਿਲਾਂ ਹੀ ਬੰਦ ਹੈ।

Exit mobile version