Farmers Protest Live: ਕਿਸਾਨ ਆਗੂਆਂ ਵੱਲੋਂ ਐਲਾਨ, ਅਗਲੇ ਦੋ ਦਿਨਾਂ ਲਈ ਨਹੀਂ ਕਰਨਗੇ ਦਿੱਲੀ ਕੂਚ
Farmer Protest: ਕਿਸਾਨ ਪੰਜਾਬ ਤੋਂ ਦਿੱਲੀ ਜਾਣਾ ਚਾਹੁੰਦੇ ਹਨ। ਪ੍ਰਦਰਸ਼ਨਕਾਰੀ ਸ਼ੰਭੂ ਸਰਹੱਦ 'ਤੇ ਖੜ੍ਹੇ ਹਨ। ਕਿਸਾਨਾਂ ਦੇ ਮਾਰਚ ਨੂੰ ਰੋਕਣ ਲਈ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਸੁਰੱਖਿਆ ਸਖ਼ਤ ਹੈ। ਸ਼ੰਭੂ ਸਰਹੱਦ 'ਤੇ ਦੰਗਾ ਵਿਰੋਧੀ ਪੁਲਿਸ ਦੇ 700 ਜਵਾਨ ਤਾਇਨਾਤ ਹਨ। ਪੰਜਾਬ ਤੋਂ ਹਰਿਆਣਾ ਵੱਲ ਜਾਣ ਵਾਲੀਆਂ ਭਾਰੀ ਮਸ਼ੀਨਾਂ ਦੀ ਆਵਾਜਾਈ 'ਤੇ ਪਾਬੰਦੀ ਹੈ। ਹਰਿਆਣਾ ਪੁਲਿਸ ਅੰਬਾਲਾ ਤੋਂ ਸੋਨੀਪਤ ਤੱਕ ਅਲਰਟ ਹੈ। ਕਿਸਾਨਾਂ ਦੇ ਦਿੱਲੀ ਮਾਰਚ ਨਾਲ ਸਬੰਧਤ ਹਰ ਅਪਡੇਟ ਜਾਣਨ ਲਈ, TV9 ਪੰਜਾਬੀ.ਕਾਮ ਨਾਲ ਬਣੇ ਰਹੋ।

Farmer Protest: ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਕੇਂਦਰ ਨਾਲ ਚਾਰ ਦੌਰ ਦੀ ਗੱਲਬਾਤ ਅਸਫਲ ਹੋਣ ਤੋਂ ਬਾਅਦ, ਪ੍ਰਦਰਸ਼ਨਕਾਰੀ ਕਿਸਾਨ ਅੱਜ ਪੰਜਾਬ-ਹਰਿਆਣਾ ਬਾਰਡਰ ‘ਤੇ ਦੋ ਥਾਵਾਂ ਤੋਂ ਆਪਣਾ ਮਾਰਚ ਮੁੜ ਸ਼ੁਰੂ ਕਰਨ ਲਈ ਤਿਆਰ ਹਨ। ਕੇਂਦਰ ਦੇ ਅਨੁਮਾਨ ਅਨੁਸਾਰ 1200 ਟਰੈਕਟਰ-ਟਰਾਲੀਆਂ, 300 ਕਾਰਾਂ ਅਤੇ 10 ਮਿੰਨੀ ਬੱਸਾਂ ਅਤੇ ਹੋਰ ਕਈ ਛੋਟੇ ਵਾਹਨਾਂ ਸਮੇਤ 14,000 ਦੇ ਕਰੀਬ ਲੋਕ ਪੰਜਾਬ-ਹਰਿਆਣਾ ਸਰਹੱਦ ‘ਤੇ ਇਕੱਠੇ ਹੋਏ ਹਨ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
LIVE NEWS & UPDATES
-
ਕੇਂਦਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਪੁਲ ਦਾ ਕੰਮ ਕਰਨਾ ਮੇਰਾ ਫਰਜ਼: ਮਾਨ
ਕਿਸਾਨ ਅੰਦੋਲਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਪੁਲ ਦਾ ਕੰਮ ਕਰਨਾ ਮੇਰਾ ਫਰਜ਼ ਹੈ। ਮੰਗਾਂ ਮੰਨਣਾ ਕੇਂਦਰ ਸਰਕਾਰ ਦਾ ਕੰਮ ਹੈ। ਮੈਂ ਪੰਜਾਬ ਦੇ ਲੋਕਾਂ ਦਾ ਵਕੀਲ ਬਣ ਕੇ ਕੇਂਦਰ ਸਰਕਾਰ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਹ ਮੰਗ ਪੂਰੀ ਕੀਤੀ ਜਾਵੇ ਤਾਂ ਜੋ ਟਰੈਕਟਰਾਂ ਦਾ ਰੁਖ ਖੇਤਾਂ ਵੱਲ ਹੋ ਜਾਵੇ।
-
ਕਿਸਾਨ ਅੰਦੋਲਨ ਨੂੰ ਲੈ ਸੰਬੋਧਨ ਕਰ ਰਹੇ CM ਭਗਵੰਤ ਮਾਨ
ਕਿਸਾਨ ਅੰਦੋਲਨ ਨੂੰ ਲੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰ ਰਹੇ ਹਨ।
ਕਿਸਾਨ ਅੰਦੋਲਨ ਬਾਰੇ ਪੰਜਾਬੀਆਂ ਨੂੰ ਸੰਬੋਧਨ… https://t.co/XWFkRVCega
— Bhagwant Mann (@BhagwantMann) February 21, 2024
-
ਪੰਜਾਬ ਸਰਕਾਰ ਨੇ ਜੇਕਰ ਸਾਨੂੰ ਰੋਕਿਆ ਤਾਂ ਅਸੀਂ ਵੀ ਦੇਵਾਂਗੇ ਜਵਾਬ: ਕਿਸਾਨ ਆਗੂ ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਜੇ ਤੱਕ ਸਾਨੂੰ ਸਰਕਾਰ ਵੱਲੋਂ ਗੱਲਬਾਤ ਲਈ ਕੋਈ ਪੱਤਰ ਨਹੀਂ ਮਿਲਿਆ। ਜੇਕਰ ਬੁਲਾਇਆ ਗਿਆ ਤਾਂ ਅਸੀਂ ਇਸ ‘ਤੇ ਵਿਚਾਰ ਕਰਾਂਗੇ। ਜੇਕਰ ਪੰਜਾਬ ਸਰਕਾਰ ਨੇ ਸਾਨੂੰ ਰੋਕਿਆ ਤਾਂ ਅਸੀਂ ਵੀ ਜਵਾਬ ਦੇਵਾਂਗੇ।
-
ਅਗਲੇ ਦੋ ਦਿਨਾਂ ਲਈ ਦਿੱਲੀ ਕੂਚ ਰੁਕਿਆ- ਕਿਸਾਨ ਆਗੂ
ਕਿਸਾਨ ਆਗੂਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਦੋ ਦਿਨਾਂ ਲਈ ਦਿੱਲੀ ਕੂਚ ਰੁਕਿਆ ਗਿਆ ਹੈ। ਦੋ ਦਿਨਾਂ ਬਾਅਦ ਅੱਗੇ ਦੀ ਰਣਨੀਤੀ ਬਾਰੇ ਦੱਸਾਂਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖਨੌਰੀ ਬਾਰਡਰ ਤੇ ਵੱਡਾ ਨੁਕਸਾਨ ਹੋਇਆ ਹੈ। ਉਹ ਖਨੌਰੀ ਵਿਖੇ ਘਟਨਾ ਦਾ ਜਾਇਜ਼ਾ ਲੈਣਗੇ।
-
ਸ਼ੰਭੂ ਸਰਹੱਦ ਤੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨ
ਪ੍ਰਦਰਸ਼ਨਕਾਰੀ ਕਿਸਾਨ ਸ਼ੰਭੂ ਸਰਹੱਦ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਬੈਰੀਕੇਡਿੰਗ ਹਟਾਉਣ ਲਈ ਕਿਸਾਨ ਆਪਣੇ ਨਾਲ ਜੇਸੀਬੀ ਅਤੇ ਪੋਕਲੇਨ ਵੀ ਲੈ ਕੇ ਜਾ ਰਹੇ ਹਨ।
-
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਚਰਚਾ ਲਈ ਸੱਦਾ ਦਿੱਤਾ
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਚੌਥੇ ਦੌਰ ਤੋਂ ਬਾਅਦ ਪੰਜਵੇਂ ਦੌਰ ਚ ਸਾਰੇ ਮੁੱਦਿਆਂ ਜਿਵੇਂ ਕਿ ਐਮਐਸਪੀ ਦੀ ਮੰਗ, Crop Diversification, ਪਰਾਲੀ ਦਾ ਵਿਸ਼ਾ, ਐਫਆਈਆਰ ਤੇ ਗੱਲਬਾਤ ਦੇ ਲਈ ਤਿਆਰ ਹੈ। ਮੈਂ ਦੁਬਾਰਾ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦੇ ਰਿਹਾ ਹਾਂ।
सरकार चौथे दौर के बाद पांचवें दौर में सभी मुद्दे जैसे की MSP की माँग, crop diversification, पराली का विषय, FIR पर बातचीत के लिए तैयार है।मैं दोबारा किसान नेताओं को चर्चा के लिए आमंत्रित करता हूँ। हमें शांति बनाये रखना जरूरी है।@AHindinews@DDNewsHindi@DDKisanChannel
— Arjun Munda (@MundaArjun) February 21, 2024
-
ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਦਿੱਤਾ ਜਵਾਬ
ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਹ ਕਹਿਣਾ ਪੂਰੀ ਤਰ੍ਹਾਂ ਗਲਤ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਸ਼ੰਭੂ ਅਤੇ ਢਾਬੀ-ਗੁਰਜਨ ਬਾਰਡਰ ‘ਤੇ ਇਕੱਠੇ ਹੋਣ ਦੀ ਇਜਾਜ਼ਤ ਦੇ ਰਹੀ ਹੈ। ਹੁਣ ਤੱਕ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ, ਸਰੀਰਕ ਬਲ ਅਤੇ ਡਰੋਨਾਂ ਕਾਰਨ 160 ਤੋਂ ਵੱਧ ਲੋਕ ਜ਼ਖ਼ਮੀ ਹੋ ਚੁੱਕੇ ਹਨ, ਫਿਰ ਵੀ ਪੰਜਾਬ ਸਰਕਾਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿੰਮੇਵਾਰੀ ਨਿਭਾਈ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਕਦਮ ਚੁੱਕੇ ਜਾਣਗੇ। ਪੰਜਾਬ ਪੁਲਿਸ ਦੀ ਤਰਫੋਂ ਡੀਆਈਜੀ ਰੈਂਕ ਦੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਸਮੇਤ 2000 ਪੁਲਿਸ ਮੁਲਾਜ਼ਮ ਸ਼ਾਂਤੀ ਬਣਾਈ ਰੱਖਣ ਲਈ ਕੰਮ ਕਰ ਰਹੇ ਹਨ।
-
ਕਿਸਾਨਾਂ ਨੂੰ ਰੋਰਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ
ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਕਈ ਵਾਰ ਡਰੋਨਾਂ ਤੋਂ ਅੱਥਰੂ ਗੈਸ ਛੱਡੀ ਹੈ। ਕਿਸਾਨਾਂ ਨੇ ਆਪਣੇ ਆਪ ਨੂੰ ਬਚਾਉਣ ਲਈ ਵਿਸ਼ੇਸ਼ ਮਾਸਕ, ਗਿੱਲੀਆਂ ਬੋਰੀਆਂ ਅਤੇ ਚਸ਼ਮੇ ਪਹਿਨੇ ਹੋਏ ਹਨ। ਕਿਸਾਨ ਸਾਉਂਡ ਕੈਨਨ ਤੋਂ ਨਜਿੱਠਣ ਲਈ ਵਿਸ਼ੇਸ਼ ਈਅਰ ਬਡਜ਼ ਦਾ ਇਸਤਿਮਾਲ ਕਰ ਰਹੇ ਹਨ।
-
ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ- ਝੱਜਰ SP
ਕਿਸਾਨ ਅੰਦੋਲਨ ਬਾਰੇ ਝੱਜਰ (ਹਰਿਆਣਾ) ਦੇ ਐਸਪੀ ਅਰਪਿਤ ਜੈਨ ਨੇ ਕਿਹਾ ਕਿ ਅਸੀਂ ਦਿੱਲੀ ਸਰਹੱਦ ‘ਤੇ ਕੁੱਲ 10 ਕੰਪਨੀਆਂ ਤਾਇਨਾਤ ਕੀਤੀਆਂ ਹਨ। ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਲੋਕਾਂ ਨੂੰ ਟ੍ਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। -
ਗੰਨੇ ਦੀਆਂ ਕੀਮਤਾਂ ‘ਚ ਹੋ ਸਕਦਾ ਹੈ ਵਾਧਾ
ਪੰਜਾਬ ‘ਚ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਅੱਜ ਗੰਨੇ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਲੈ ਸਕਦੀ ਹੈ। ਅੱਜ ਕੈਬਨਿਟ ਮੀਟਿੰਗ ਵਿੱਚ ਸ਼ੂਗਰ ਸੀਜ਼ਨ 2024-25 ਲਈ ਗੰਨੇ ਦੀ ਐਫਆਰਪੀ ‘ਤੇ ਚਰਚਾ ਹੋ ਸਕਦੀ ਹੈ। ਮੀਟਿੰਗ ਵਿੱਚ ਗੰਨੇ ਦੀ ਐਫਆਰਪੀ 315 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਬਾਰੇ ਵਿਚਾਰ ਹੋ ਸਕਦਾ ਹੈ।
-
ਕੇਂਦਰ ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ
ਕਿਸਾਨਾਂ ਦੀ ਵੱਧਦੀ ਨਰਾਜ਼ਗੀ ਵਿਚਾਲੇ ਕੇਂਦਰ ਸਰਕਾਰ ਅੱਜ ਉਨ੍ਹਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ।
-
ਸਿੰਘੂ ਬਾਰਡਰ ‘ਤੇ ਵਧਾਈ ਗਈ ਸੁਰੱਖਿਆ
ਦਿੱਲੀ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਦੋ ਹੋਰ ਲੇਅਰ ਵਧਾ ਕੇ ਸੁਰੱਖਿਆ ਵਧਾ ਦਿੱਤੀ ਹੈ। ਪੱਥਰ ਦੀ ਬੈਰੀਕੇਡਿੰਗ ‘ਤੇ ਚਾਰ ਵੱਖ-ਵੱਖ ਕੰਡਿਆਲੀ ਤਾਰਾਂ ਲਗਾਈਆਂ ਗਈਆਂ ਹਨ।
-
ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ – ਅਰਜੁਨ ਮੁੰਡਾ
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ 5ਵੇਂ ਦੌਰ ਦੀ ਬੈਠਕ ‘ਚ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ, ਪਰਾਲੀ ਵਰਗੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹਾਂ। ਮੈਂ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ ਅਤੇ ਸਾਨੂੰ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ।
-
ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਪਹੁੰਚੀ ਹਾਈ ਕੋਰਟ
ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਹਾਈਕੋਰਟ ਪਹੁੰਚ ਚੁੱਕੀ ਹੈ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਸੋਧੇ ਹੋਏ ਟਰੈਕਟਰ ਅਤੇ ਟਰਾਲੀਆਂ ਨੂੰ ਇਕੱਠਾ ਨਾ ਕਰਨ ਦੀ ਅਪੀਲ ਕੀਤੀ ਗਈ | ਕਿਹਾ ਗਿਆ ਸੀ ਕਿ ਇਸ ਨਾਲ ਕਾਨੂੰਨ ਵਿਵਸਥਾ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਹਾਲਾਂਕਿ ਹਾਈ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
-
ਪੰਜਾਬ ਸਰਕਾਰ ਦੀਆਂ ਕਿਸਾਨਾਂ ਲਈ ਐਮਰਜੈਂਸੀ ਸਹੂਲਤਾਂ
ਸੂਤਰਾਂ ਤੋਂ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ ਐਮਰਜੈਂਸੀ ਸਹੂਲਤਾਂ ਲਈ ਤਿਆਰੀਆਂ ਕਰ ਲਈਆਂ ਹਨ। ਪੰਜਾਬ ਸਰਕਾਰ ਨੇ ਸਰਹੱਦ ‘ਤੇ ਐੱਸਐੱਸਐੱਫ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਹਨ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਵੱਡੀ ਗਿਣਤੀ ‘ਚ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਕਿਸਾਨਾਂ ਦੀ ਸਹੂਲਤ ਲਈ ਪਾਣੀ ਦੇ ਟੈਂਕਰਾਂ ਅਤੇ ਟਾਇਲੇਟ ਦਾ ਪ੍ਰਬੰਧ ਕੀਤਾ ਗਿਆ ਹੈ।
-
ਕਿਸਾਨਾਂ ਨੂੰ ਮੁੜ ਤੋਂ ਮੀਟਿੰਗ ਦਾ ਸੱਦਾ
ਇੱਕ ਪਾਸੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਮਾਰਚ ਦੀ ਤਿਆਰੀ ਕਰ ਲਈ ਹੈ ਦੂਸੇ ਪਾਸੇ ਪੁਲਿਸ ਨੇ ਵੀ ਤਿਆਰੀ ਖਿੱਚੀ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਪੰਜਵੇ ਦੌਰ ਦੀ ਮੀਟਿੰਗ ਲਈ ਸੱਦਾ ਦੇ ਦਿੱਤਾ ਹੈ।
सरकार चौथे दौर के बाद पांचवें दौर में सभी मुद्दे जैसे की MSP की माँग, crop diversification, पराली का विषय, FIR पर बातचीत के लिए तैयार है।मैं दोबारा किसान नेताओं को चर्चा के लिए आमंत्रित करता हूँ। हमें शांति बनाये रखना जरूरी है।@AHindinews@DDNewsHindi@DDKisanChannel
— Arjun Munda (@MundaArjun) February 21, 2024
-
ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਹੈ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਹਨ।
-
ਮਸ਼ੀਨਾਂ ਦਾ ਜਵਾਬ ਮਸ਼ੀਨਾਂ ਨਾਲ…
ਕਿਸਾਨ ਹਰਿਆਣਾ ਵਿੱਚ ਬੈਰੀਕੇਡ ਤੋੜਨ ਲਈ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਲੈ ਕੇ ਆਏ ਹਨ। ਇਸ ਦੇ ਜਵਾਬ ਵਿੱਚ ਹਰਿਆਣਾ ਪ੍ਰਸ਼ਾਸਨ ਨੇ ਵੀ ਘੱਗਰ ਨਦੀ ਦੇ ਉੱਪਰ ਸ਼ੰਭੂ ਬਾਰਡਰ ‘ਤੇ 3 ਵੱਡੀਆਂ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਲਗਾਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਬੈਰੀਕੇਡਾਂ ਵਿਚਕਾਰ ਖਾਲੀ ਥਾਂ ਨੂੰ ਭਰਿਆ ਜਾ ਰਿਹਾ ਹੈ।
-
ਦਿੱਲੀ ਜਾਣਾ ਸਾਡਾ ਹੱਕ: ਕਿਸਾਨ ਆਗੂ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਦੇ ਪਿੰਡਾਂ ਵਿੱਚ ਫੌਜੀ ਬਲ ਤਾਇਨਾਤ ਹਨ, ਅਸੀਂ ਕੀ ਗੁਨਾਹ ਕੀਤਾ ਹੈ? ਅਸੀਂ ਤੁਹਾਨੂੰ ਪ੍ਰਧਾਨ ਮੰਤਰੀ ਬਣਾਇਆ ਹੈ। ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਤਾਕਤਾਂ ਸਾਡੇ ‘ਤੇ ਇਸ ਤਰ੍ਹਾਂ ਜ਼ੁਲਮ ਕਰਨਗੀਆਂ,ਕਿਰਪਾ ਕਰਕੇ ਸੰਵਿਧਾਨ ਦੀ ਰੱਖਿਆ ਕਰੋ ਅਤੇ ਸਾਨੂੰ ਸ਼ਾਂਤੀ ਨਾਲ ਦਿੱਲੀ ਵੱਲ ਜਾਣ ਦਿਓ। ਇਹ ਸਾਡਾ ਹੱਕ ਹੈ।