Farmer Protest: ਕਿਸਾਨਾਂ ਨੇ 4 ਘੰਟੇ ਜਾਮ ਰੱਖਿਆ ਹਾਈਵੇਅ, ਬੁਰੀ ਤਰ੍ਹਾਂ ਨਾਲ ਖੱਜਲ ਖਵਾਰ ਹੋਏ ਲੋਕ, ਕੱਲ੍ਹ ਦੂਜੀ ਜੱਥੇਬੰਦੀ ਕਰੇਗੀ ਪ੍ਰਦਰਸ਼ਨ

Updated On: 

25 Oct 2024 17:43 PM

Kisan Protest on Paddy LiftingL ਪੰਜਾਬ ਵਿੱਚ ਝੋਨੇ ਦੀ ਖਰੀਦ ਹੌਲੀ ਹੋਣ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਨੇ ਮੁੱਖ ਸੜਕਾਂ ਜਾਮ ਕੀਤੀਆਂ। ਕਿਸਾਨ ਜਥੇਬੰਦੀਆਂ ਦਾ ਆਰੋਪ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕੱਲ੍ਹ ਇੱਕ ਹੋਰ ਕਿਸਾਨ ਜੱਥੇਬੰਦੀ ਸੜਕਾਂ ਤੇ ਨਿੱਤਰ ਕੇ ਪ੍ਰਦਰਸ਼ਨ ਕਰੇਗੀ।

Farmer Protest:  ਕਿਸਾਨਾਂ ਨੇ  4 ਘੰਟੇ ਜਾਮ ਰੱਖਿਆ ਹਾਈਵੇਅ, ਬੁਰੀ ਤਰ੍ਹਾਂ ਨਾਲ ਖੱਜਲ ਖਵਾਰ ਹੋਏ ਲੋਕ, ਕੱਲ੍ਹ ਦੂਜੀ ਜੱਥੇਬੰਦੀ ਕਰੇਗੀ ਪ੍ਰਦਰਸ਼ਨ

ਕਿਸਾਨਾਂ ਦਾ ਹਾਈਵੇਅ ਜਾਮ, ਖੱਜਲ ਖਵਾਰ ਹੋਏ ਲੋਕ

Follow Us On

ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਮੁੱਖ ਮਾਰਗਾਂ ਨੂੰ ਜਾਮ ਕੀਤਾ। ਕਿਸਾਨ ਜਥੇਬੰਦੀ ਨੇ ਦੋਸ਼ ਲਾਇਆ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ।

ਹਾਈਵੇਅ ‘ਤੇ ਪ੍ਰਦਰਸ਼ਨ ਦੌਰਾਨ ਜਲੰਧਰ ਦੇ ਪਰਾਗਪੁਰ ‘ਚ ਇਕ ਨੌਜਵਾਨ ਅਤੇ ਪੁਲਿਸ ਮੁਲਾਜ਼ਮ ਵਿਚਾਲੇ ਬਹਿਸ ਹੋ ਗਈ। ਨੌਜਵਾਨ ਨੇ ਦੱਸਿਆ ਕਿ ਉਸ ਦੀ ਮਾਂ ਦੇ ਸਿਰ ਦਾ ਆਪਰੇਸ਼ਨ ਹੋਇਆ ਹੈ। ਉਸਨੂੰ ਤੁਰੰਤ ਹਸਪਤਾਲ ਪਹੁੰਚਣਾ ਪਵੇਗਾ। ਜਦੋਂ ਨੌਜਵਾਨ ਉਥੇ ਮੌਜੂਦ ਸਬ ਇੰਸਪੈਕਟਰ ਮਦਨ ਸਿੰਘ ਨਾਲ ਬਹਿਸ ਕਰ ਰਿਹਾ ਸੀ ਤਾਂ ਹੋਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ। ਇਹ ਦੇਖ ਕਿਸਾਨ ਇਕੱਠੇ ਹੋ ਗਏ। ਉਨ੍ਹਾਂ ਨੇ ਪੁਲੀਸ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕੀਤੀ।

ਪਰਾਗਪੁਰ ਵਿੱਚ ਹੀ ਹਾਈਵੇ ਜਾਮ ਦੌਰਾਨ ਅੰਤਿਮ ਯਾਤਰਾ ਵੀ ਫੱਸ ਗਈ। ਲੋਕਾਂ ਨੇ ਲਾਸ਼ ਨੂੰ ਲੈ ਕੇ ਜਾ ਰਹੀ ਗੱਡੀ ਨੂੰ ਜਾਮ ਚੋਂ ਕੱਢਵਾਇਆ।

ਕਿਸਾਨਾਂ ਦੇ ਸਮਰਥਨ ਚ ਖੰਨਾ ਮੰਡੀ ਪਹੁੰਚੇ ਕੈਪਟਨ ਅਮਰਿੰਦਰ

ਉੱਧਰ, ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਮਰਥਨ ਵਿੱਚ ਖੰਨਾ ਦੀ ਦਾਣਾ ਮੰਡੀ ਪੁੱਜੇ। ਇੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਨਹੀਂ ਹੋਈ ਸੀ। ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਲੰਬੇ ਸਮੇਂ ਬਾਅਦ ਸਿਆਸਤ ਵਿੱਚ ਸਰਗਰਮ ਹੁੰਦੇ ਨਜ਼ਰ ਆਏ ਹਨ। ਬੀਮਾਰੀ ਕਰਕੇ ਉਹ ਡਾਕਟਰਾਂ ਦੀ ਨਿਗਰਾਣੀ ਹੇਠ ਆਰਾਮ ਕਰ ਰਹੇ ਸਨ। ਹੁਣ ਸ਼ੁੱਕਰਵਾਰ ਨੂੰ ਜਦੋਂ ਉਹ ਦਿਖਾਈ ਦਿੱਤੇ ਤਾਂ ਕਾਫੀ ਸਿਹਤਮੰਦ ਨਜ਼ਰ ਆ ਰਹੇ ਸਨ।

ਕੱਲ੍ਹ ਇੱਕ ਹੋਰ ਜਥੇਬੰਦੀ ਜਾਮ ਕਰੇਗੀ ਹਾਈਵੇਅ

ਐਸਕੇਐਮ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਖਿਲਾਫ ਨਰਾਜ਼ਗੀ ਜਤਾ ਰਹੀਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 26 ਅਕਤੂਬਰ ਨੂੰ ਮਾਝਾ-ਮਾਲਵਾ-ਦੁਆਬਾ ਖੇਤਰ ਵਿੱਚ ਹਾਈਵੇਅ ਜਾਮ ਕੀਤਾ ਜਾਵੇਗਾ।

ਇਹ ਅੰਦੋਲਨ 26 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਇਹ ਅੰਦੋਲਨ ਪਰਾਲੀ ਸਾੜਨ ਤੇ ਦਰਜ ਐਫਆਈਆਰ, ਝੋਨੇ ਦੀ ਸੁਸਤ ਖਰੀਦ ਅਤੇ ਡੀਏਪੀ ਦੇ ਮੁੱਦੇ ਨੂੰ ਲੈ ਕੇ ਹੋਵੇਗਾ।

29 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਹੋਵੇਗਾ ਘਿਰਾਓ

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਕਰਨ ‘ਤੇ ਕਾਲੇ ਝੰਡੇ ਦਿਖਾਏ ਜਾਣਗੇ।

Exit mobile version