ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਦਾ ਪ੍ਰਦਰਸ਼ਨ, ਪੂਰੇ ਪੰਜਾਬ ‘ਚ ਕੱਢਿਆ ਜਾ ਰਿਹਾ ਟਰੈਕਟਰ ਮਾਰਚ

Updated On: 

15 Aug 2024 16:16 PM

Farmer Tractor March: ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਬਾਰਡਰ 'ਤੇ ਸੰਘਰਸ਼ ਕੀਤਾ ਗਿਆ। ਉਸ ਤੋਂ ਬਾਅਦ ਖਨੌਰੀ 'ਤੇ ਸ਼ੰਬੂ ਬਾਰਡਰ 'ਤੇ ਉਹ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।

ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਦਾ ਪ੍ਰਦਰਸ਼ਨ, ਪੂਰੇ ਪੰਜਾਬ ਚ ਕੱਢਿਆ ਜਾ ਰਿਹਾ ਟਰੈਕਟਰ ਮਾਰਚ

ਆਜ਼ਾਦੀ ਦਿਹਾੜੇ 'ਤੇ ਕਿਸਾਨਾਂ ਦਾ ਪ੍ਰਦਰਸ਼ਨ

Follow Us On

Farmer Tractor March: ਅੱਜ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ‘ਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਕੜੇ ਟਰੈਕਟਰ ਨਾਲ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਅਟਾਰੀ ਬਾਰਡਰ ਤੋਂ ਸ਼ੁਰੂ ਹੋਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਜਾਕੇ ਸਮਾਪਤ ਹੋਵੇਗਾ।

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਦੇਸ਼ ਜਰੂਰ ਆਜ਼ਾਦ ਹੋ ਗਿਆ ਪਰ ਅਸੀਂ ਲੋਕ ਆਜ਼ਾਦ ਨਹੀਂ ਹੋਏ। ਉਹ ਅੱਜ ਵੀ ਇਹਨਾਂ ਸਰਕਾਰਾਂ ਦੇ ਗੁਲਾਮ ਹਨ ਅਤੇ ਉਹ ਜਿਸ ਦਿਨ ਆਜ਼ਾਦ ਹੋਣਗੇ ਉਸ ਦਿਨ ਉਨ੍ਹਾਂ ਦਾ ਆਜ਼ਾਦੀ ਦਿਹਾੜਾ ਹੋਵੇਗਾ।

ਲਗਾਤਾਰ ਸੰਘਰਸ਼ ਕਰ ਰਹੇ ਕਿਸਾਨ

ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਬਾਰਡਰ ‘ਤੇ ਸੰਘਰਸ਼ ਕੀਤਾ ਗਿਆ। ਉਸ ਤੋਂ ਬਾਅਦ ਖਨੌਰੀ ‘ਤੇ ਸ਼ੰਬੂ ਬਾਰਡਰ ‘ਤੇ ਉਹ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਦੋਂ ਤੱਕ ਉਨ੍ਹਾਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ ਤੇ ਉਹ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਦੇ ਰਹਿਣਗੇ।

ਇਹ ਵੀ ਪੜ੍ਹੋ: Independence Day: ਜਲੰਧਰ ਚ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਸ਼ਹੀਦਾ ਨੂੰ ਕੀਤਾ ਯਾਦ

ਇਸ ਸਾਲ 13 ਫਰਵਰੀ ਤੋਂ ਕਿਸਾਨ ਸ਼ੰਭੂ ਬਾਰਡਰ ਤੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਫਸਲਾਂ ਦੇ ਭਾਅ ਦਿੱਤੇ ਜਾਣ, ਪਰ ਕੇਂਦਰ ਸਰਕਾਰ ਇਸ ਵੱਲ ਵੱਧਦੀ ਨਹੀਂ ਦਿੱਖ ਰਹੀ। ਕਿਸਾਨ 10 ਫਰਵਰੀ ਨੂੰ ਦਿੱਲੀ ਵੱਧੇ ਸਨ, ਪਰ ਹਰਿਆਣਾ ਸਰਕਾਰ ਦੀ ਬੈਰੀਕੇਡਿੰਗ ਕਾਰਨ ਉਹ ਅੱਗੇ ਨਹੀਂ ਵੱਧ ਸਕੇ। ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ ਦੇਸ਼ ਭਰ ‘ਚ ਸੂਬਾ ਸਰਕਾਰ ਖ਼ਿਲਾਫ਼ ਪ੍ਰਰਦਰਸ਼ਨ ਕਰਣਗੇ। ਇਸ ਕਾਰਨ ਕਿਸਾਨ ਅੱਜ ਟਰੈਕਟਰ ਮਾਰਚ ਕਰਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

Exit mobile version