ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ; 203 ਟ੍ਰੇਨਾਂ ਪ੍ਰਭਾਵਿਤ, 136 ਰੱਦ

ਕਿਸਾਨਾਂ ਦੇ ਰੇਲ-ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਕਿਸਾਨਾਂ ਵੱਲੋਂ ਹੜ੍ਹਾਂ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ।

ਪੰਜਾਬ ‘ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ; 203 ਟ੍ਰੇਨਾਂ ਪ੍ਰਭਾਵਿਤ, 136 ਰੱਦ
Follow Us
abhishek-thakur
| Published: 30 Sep 2023 10:48 AM

ਪੰਜਾਬ ਵਿੱਚ ਕਿਸਾਨਾਂ ਦੇ ਰੇਲ-ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਹੜ੍ਹਾਂ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ। ਦੱਸ ਦਈਏ ਕਿ ਵੱਖ-ਵੱਖ ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅੰਬਾਲਾ ‘ਚ 20 ਥਾਵਾਂ ‘ਤੇ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕਰਨਗੀਆਂ।

ਅੱਜ 203 ਟ੍ਰੇਨਾਂ ਪ੍ਰਭਾਵਿਤ

ਕਿਸਾਨ ਜਥੇਬੰਦੀਆਂ ਅੱਜ ਅਗਲੀ ਰਣਨੀਤੀ ‘ਤੇ ਵਿਚਾਰ ਕਰਨਗੀਆਂ। ਇਸ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਕਿਸਾਨ ਟਰੈਕ ਛੱਡਣਗੇ ਜਾਂ ਇੱਥੇ ਹੀ ਬੈਠੇ ਰਹਿਣਗੇ। ਰੇਲਵੇ ਟ੍ਰੈਕ ਜਾਮ ਤੋਂ ਬਾਅਦ ਪਠਾਨਕੋਟ ਤੋਂ ਅੰਮ੍ਰਿਤਸਰ, ਅੰਬਾਲਾ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਅੱਜ 203 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ।

ਅੱਜ ਅੰਮ੍ਰਿਤਸਰ ਵਿੱਚ ਮਹਿਲਾ ਕਿਸਾਨ ਇਕੱਠਿਆਂ ਹੋ ਰਹਿਆਂ ਹਨ। ਦੁਪਹਿਰ ਤੋਂ ਬਾਅਦ ਮਹਿਲਾਵਾਂ ਕਿਸਾਨਾਂ ਦਾ ਸਮਰਥਨ ਕਰਨ ਲਈ ਟਰੈਕ ‘ਤੇ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਕਿਸਾਨਾਂ ਨੇ 23 ਤੇ 24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।

ਅੱਜ 203 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ ਹੋਣਗੀਆਂ

ਕਿਸਾਨਾਂ ਵੱਲੋਂ ਟ੍ਰੈਕ ਜਾਮ ਕੀਤੇ ਜਾਣ ਕਾਰਨ ਉੱਤਰੀ ਭਾਰਤ ਵਿੱਚ 203 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਅੱਜ ਅੰਬਾਲਾ ‘ਚ ਕਿਸਾਨ ਰੇਲ ਟ੍ਰੈਕ ‘ਤੇ ਬੈਠਣਗੇ। ਜਿਸ ਕਾਰਨ ਪ੍ਰਭਾਵਿਤ ਟਰੇਨਾਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਰੇਲਵੇ ਵਿਭਾਗ ਨੇ 136 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਜਦੋਂ ਕਿ 25 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ, 26 ਟਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ 16 ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ।

Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...