ਚੰਡੀਗੜ੍ਹ ‘ਚ ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਣ ਜਾ ਰਹੀ ਮੀਟਿੰਗ, ਖੇਤੀ ਪਾਲਿਸੀ ਹੈ ਮੁੱਖ ਮੁੱਦਾ

Updated On: 

04 Sep 2024 18:03 PM

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਫੈਸਲਾ ਕਰਨਗੇ ਕਿ ਉਹ ਸੰਘਰਸ਼ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।

ਚੰਡੀਗੜ੍ਹ ਚ ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਣ ਜਾ ਰਹੀ ਮੀਟਿੰਗ, ਖੇਤੀ ਪਾਲਿਸੀ ਹੈ ਮੁੱਖ ਮੁੱਦਾ

ਚੰਡੀਗੜ੍ਹ 'ਚ ਕਿਸਾਨਾਂ ਦਾ ਪ੍ਰਦਰਸ਼ਨ (ਪੁਰਾਣੀ ਤਸਵੀਰ)

Follow Us On

ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪੱਕਾ ਮੋਰਚਾ ਲਾ ਕੇ ਸੰਘਰਸ਼ ਵਿੱਢ ਰਹੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਇਹ ਮੀਟਿੰਗ ਪੰਜ ਵਜੇ ਤੋਂ ਬਾਅਦ ਪੰਜਾਬ ਭਵਨ ਵਿੱਚ ਹੋਵੇਗੀ।

ਇਸ ਮੌਕੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਫੈਸਲਾ ਕਰਨਗੇ ਕਿ ਉਹ ਸੰਘਰਸ਼ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।

ਖੇਤੀ ਪਾਲਿਸੀ ਕੀਤੀ ਗਈ ਤਿਆਰ

ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਖੇਤੀ ਪਾਲਿਸੀ ਬਣਾਈ ਹੈ। ਇਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਅਸੀਂ ਮੀਟਿੰਗਾਂ ਕੀਤੀਆਂ ਸਨ। ਇਹ ਮੀਟਿੰਗ ਵੀ ਉਸੇ ਤਰਜ਼ ‘ਤੇ ਹੋਵੇਗੀ। ਇਸ ਦੇ ਨਾਲ ਹੀ ਸਾਰੀਆਂ ਗੱਲਾਂ ਨੂੰ ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਖ਼ਬਰ ਅਪਡੇਟ ਹੋ ਰਹੀ ਹੈ…

ਇਹ ਵੀ ਪੜ੍ਹੋ: ਖੇਤੀ ਨੀਤੀ ਤੇ CM ਮਾਨ ਦਾ ਵੱਡਾ ਐਲਾਨ, ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਮਿਲੇਗਾ 5 ਲੱਖ