ਪੰਜਾਬ ਵਿੱਚ ਨਿਕਲ ਰਿਹਾ ਕਣਕ ਦੀ ਬਿਜਾਈ ਦਾ ਸਮਾਂ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਹੀਂ ਮਿਲ ਰਹੀਆਂ ਮਸ਼ੀਨਾਂ
ਕਿਸਾਨਾਂ ਕੋਲ ਕਣਕ ਦੀ ਬਿਜਾਈ ਕਰਨ ਲਈ 25 ਅਕਤੂਬਰ ਤੋਂ 15 ਨਵੰਬਰ ਤੱਕ ਦਾ ਸਮਾਂ ਹੈ। ਇਸ ਸਮੇਂ ਦੌਰਾਨ, ਪੂਰੇ ਖੇਤ ਦੀ ਸਫਾਈ ਤੋਂ ਲੈ ਕੇ ਜ਼ਮੀਨ ਵਿੱਚ ਬੀਜ ਬੀਜਣ ਤੱਕ ਦਾ ਕੰਮ ਹੁੰਦਾ ਹੈ। ਅਜਿਹੇ 'ਚ ਕਿਸਾਨ ਹੁਣ ਮਸ਼ੀਨਾਂ ਲੈਣ ਲਈ ਇੰਤਜ਼ਾਰ ਨਹੀਂ ਕਰ ਸਕਦੇ। ਵੈਸੇ ਵੀ ਨਵੀਆਂ ਖੇਤੀ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਵਿੱਚ ਸਮਾਂ ਲੱਗਦਾ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਵੀ ਨਹੀਂ ਮਿਲ ਰਹੀਆਂ।
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਪਰ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਕਿਸਾਨਾਂ ਨੂੰ ਚਿੰਤਾ ਹੈ ਕਿ ਕਣਕ ਦੀ ਬਿਜਾਈ ਦਾ ਸਮਾਂ ਖਤਮ ਹੋ ਰਿਹਾ ਹੈ ਅਤੇ ਮਸ਼ੀਨਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਦੇਰੀ ਹੋ ਸਕਦੀ ਹੈ।
ਕਿਰਾਏ ‘ਤੇ ਉਪਲਬਧ ਮਸ਼ੀਨਾਂ ਲਈ ਵੱਡੀ ਰਕਮ ਅਦਾ ਕਰਨੀ ਪੈਂਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਹ ਮਹਿੰਗੇ ਕਿਰਾਏ ‘ਤੇ ਮਸ਼ੀਨਾਂ ਲੈ ਕੇ ਪਰਾਲੀ ਦਾ ਪ੍ਰਬੰਧਨ ਨਹੀਂ ਕਰ ਸਕਦੇ। ਉਹ ਪਰਾਲੀ ਸਾੜ ਕੇ ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਲਈ ਮਜਬੂਰ ਹਨ, ਕਿਉਂਕਿ ਇਸ ਲਈ ਉਨ੍ਹਾਂ ਕੋਲ ਸਿਰਫ਼ 20 ਦਿਨ ਹਨ।
ਹਰ ਕਿਸਾਨ ਮਸ਼ੀਨਾਂ ਨਹੀਂ ਖਰੀਦ ਸਕਦਾ
ਅਮਰ ਉਜਾਲਾ ਦੀ ਰਿਪਰੋਟਰ ਮੁਤਾਬਕ ਪਟਿਆਲਾ ਦੇ ਕਿਸਾਨ ਰਣਜੀਤ ਸਿੰਘ ਸਵਾਜਪੁਰ ਨੇ ਕਿਹਾ ਕਿ ਹਰ ਕਿਸਾਨ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਾਂ ਨਹੀਂ ਖਰੀਦ ਸਕਦਾ। ਸਰਕਾਰ ਨੂੰ ਸਹਿਕਾਰੀ ਸਭਾਵਾਂ ਅਤੇ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ, ਪਰ ਅਜਿਹਾ ਨਹੀਂ ਹੈ। ਮਸ਼ੀਨਾਂ ਘੱਟ ਹਨ ਅਤੇ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੈ, ਜਿਸ ਦਾ ਪ੍ਰਾਈਵੇਟ ਲੋਕ ਲਾਹਾ ਲੈ ਰਹੇ ਹਨ। ਉਹ 2200 ਤੋਂ 2300 ਰੁਪਏ ਪ੍ਰਤੀ ਏਕੜ ਕਿਰਾਏ ‘ਤੇ ਮਸ਼ੀਨਾਂ ਦੇ ਰਿਹਾ ਹੈ। ਜੋ ਦੇਣਾ ਹਰ ਕਿਸਾਨ ਦੇ ਵੱਸ ਵਿੱਚ ਨਹੀਂ ਹੈ। ਖੇਤੀ ਦੇ ਖਰਚੇ ਤਾਂ ਪਹਿਲਾਂ ਹੀ ਕਾਫੀ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨ ਮਹਿੰਗਾ ਕਿਰਾਇਆ ਦੇਵੇ ਤਾਂ ਉਸ ਕੋਲ ਕੀ ਬਚੇਗਾ?
ਡੀਜ਼ਲ ਦਾ ਖਰਚਾ ਕਿੱਥੋਂ ਲੈ ਕੇ ਆਉਣ ?
ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਕਿਸਾਨ ਮੁਫਤ ਮਸ਼ੀਨਾਂ ਲੈਣ ਦੇ ਸਮਰੱਥ ਹਨ, ਉਨ੍ਹਾਂ ਨੂੰ ਵੀ ਭਾਰੀ ਖਰਚਾ ਕਰਨਾ ਪੈ ਰਿਹਾ ਹੈ। ਕਿਉਂਕਿ ਮਸ਼ੀਨਾਂ ਨੂੰ ਚਲਾਉਣ ਲਈ ਵੱਡੇ-ਵੱਡੇ ਟਰੈਕਟਰ ਵਰਤੇ ਜਾਂਦੇ ਹਨ, ਜਿਨ੍ਹਾਂ ਵਿੱਚ ਡੀਜ਼ਲ ਦੀ ਬਹੁਤ ਜ਼ਿਆਦਾ ਖਪਤ ਹੁੰਦੀ ਹੈ। ਅਜਿਹੇ ਵਿੱਚ ਕਿਸਾਨ ਇਸ ਤਕਨੀਕ ਨੂੰ ਅਪਣਾਉਣ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਦੇ ਹਨ ਤਾਂ ਪ੍ਰਦੂਸ਼ਣ ਫੈਲਦਾ ਹੈ। ਪਰ ਜੇਕਰ ਉਹੀ ਪਰਾਲੀ ਉਦਯੋਗ ਵਿੱਚ ਸਾੜ ਦਿੱਤੀ ਜਾਵੇ ਤਾਂ ਕੀ ਪ੍ਰਦੂਸ਼ਣ ਨਹੀਂ ਹੋਵੇਗਾ?
ਝੋਨੇ ਦੀ ਵਾਢੀ ਤੇ ਗੰਢਾਂ ਬਣਾਉਣ ‘ਚ ਲੱਗਦਾ ਹੈ ਸਮਾਂ
ਕਿਸਾਨਾਂ ਕੋਲ ਕਣਕ ਦੀ ਬਿਜਾਈ ਕਰਨ ਲਈ 25 ਅਕਤੂਬਰ ਤੋਂ 15 ਨਵੰਬਰ ਤੱਕ ਦਾ ਸਮਾਂ ਹੈ। ਇਸ ਸਮੇਂ ਦੌਰਾਨ, ਪੂਰੇ ਖੇਤ ਦੀ ਸਫਾਈ ਤੋਂ ਲੈ ਕੇ ਜ਼ਮੀਨ ਵਿੱਚ ਬੀਜ ਬੀਜਣ ਤੱਕ ਦਾ ਕੰਮ ਹੁੰਦਾ ਹੈ। ਅਜਿਹੇ ‘ਚ ਕਿਸਾਨ ਹੁਣ ਮਸ਼ੀਨਾਂ ਲੈਣ ਲਈ ਇੰਤਜ਼ਾਰ ਨਹੀਂ ਕਰ ਸਕਦੇ। ਵੈਸੇ ਵੀ ਨਵੀਆਂ ਖੇਤੀ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਵਿੱਚ ਸਮਾਂ ਲੱਗਦਾ ਹੈ। ਪਹਿਲਾਂ ਪੈਡੀ ਹੈਲੀਕਾਪਟਰ ਨਾਲ ਪਰਾਲੀ ਨੂੰ ਕੱਟਣ, ਫਿਰ ਇਸ ਨੂੰ ਇਕੱਠਾ ਕਰਕੇ ਗੰਢਾਂ ਬਣਾਉਣ ਵਿੱਚ ਬਹੁਤ ਸਮਾਂ ਲੱਗਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ।
ਇਹ ਵੀ ਪੜ੍ਹੋ
ਲੱਖਾਂ ਕਿਸਾਨਾਂ ਨੇ ਅਪਲਾਈ ਕੀਤਾ
ਕਿਸਾਨ ਆਗੂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਵੀ ਨਹੀਂ ਮਿਲ ਰਹੀਆਂ। ਮਸ਼ੀਨਾਂ ਲੈਣ ਲਈ ਲੱਖਾਂ ਕਿਸਾਨਾਂ ਨੇ ਅਪਲਾਈ ਕੀਤਾ, ਪਰ ਹਜ਼ਾਰਾਂ ਦੀ ਗਿਣਤੀ ਵਿੱਚ ਮਿਲੀਆਂ। ਫਿਰ ਸਰਕਾਰ ਪ੍ਰਦੂਸ਼ਣ ਫੈਲਾਉਣ ਲਈ ਕਿਸਾਨਾਂ ਨੂੰ ਦੋਸ਼ੀ ਕਿਵੇਂ ਠਹਿਰਾ ਰਹੀ ਹੈ? ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਵੀ ਮਸ਼ੀਨਾਂ ਨਹੀਂ ਮਿਲ ਰਹੀਆਂ।
ਅਧਿਕਾਰੀ ਨੇ ਮੰਨਿਆ ਕਿ ਲੋੜ ਮੁਤਾਬਕ ਮਸ਼ੀਨਾਂ ਦੀ ਘਾਟ
ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਨਾਮ ਸਿੰਘ ਨੇ ਮੰਨਿਆ ਕਿ ਮਸ਼ੀਨਾਂ ਲੋੜ ਮੁਤਾਬਕ ਘੱਟ ਹਨ। ਇਸ ਲਈ ਕਿਸਾਨ ਪ੍ਰਾਈਵੇਟ ਕਿਰਾਏ ਦੀਆਂ ਸੇਵਾਵਾਂ ਲੈਣ ਲਈ ਮਜਬੂਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਹੈ ਤਾਂ ਕਿਸਾਨਾਂ ਨੂੰ ਵੀ ਆਪਣੇ ਪੱਧਰ ‘ਤੇ ਕਦਮ ਚੁੱਕਣੇ ਪੈਣਗੇ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਮੰਨਿਆ ਕਿ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਾਂ ਖਰੀਦਣ ਲਈ ਵਿਭਾਗ ਦੇ ਪੋਰਟਲ ‘ਤੇ 96 ਹਜ਼ਾਰ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 18, 800 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 10 ਹਜ਼ਾਰ 800 ਮਸ਼ੀਨਾਂ ਸਹੀ ਵਿਅਕਤੀ ਤੱਕ ਪੁੱਜ ਚੁੱਕੀਆਂ ਹਨ। ਜਿਸ ਦੀ ਪੁਸ਼ਟੀ ਵੀ ਹੋ ਚੁੱਕੀ ਹੈ। ਡਾਇਰੈਕਟਰ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨ ਬਿਲਕੁਲ ਮੁਫ਼ਤ ਮਸ਼ੀਨਾਂ ਪ੍ਰਾਪਤ ਕਰਕੇ ਪਰਾਲੀ ਦਾ ਪ੍ਰਬੰਧਨ ਕਰ ਸਕਦੇ ਹਨ। ਉਨ੍ਹਾਂ ਨੂੰ ਨਿੱਜੀ ਤੋਂ ਲੈਣ ਦੀ ਕੋਈ ਲੋੜ ਨਹੀਂ ਹੈ।