ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਪਰੀਮ ਕੋਰਟ ਦੇ ਹਥੌੜੇ ਤੋਂ ਬਾਅਦ ਹੁਣ ਐੱਨਜੀਟੀ ਦਾ ਡੰਡਾ, ਹਰਕਤ ‘ਚ ਆਈ ਪੰਜਾਬ ਸਰਕਾਰ ਨੇ ਰੈੱਡ ਐਂਟਰੀ ‘ਚ ਪਾਏ 264 ਕਿਸਾਨ

ਬੇਸ਼ੱਕ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਾੜ ਪਈ ਹੈ ਪਰ ਹਾਲੇ ਸੂਬੇ ਵਿੱਚ ਪਰਾਲੀ ਸਾੜਨਾ ਲਗਾਤਾਰ ਜਾ ਜਾਰੀ ਹੈ। ਤੇ ਹਾਲਾਤ ਇਹ ਹਨ ਕਿ ਪੰਜਾਬ ਦੀ ਹਵਾ ਵਿੱਚ ਸਾਹ ਲੈਣਾ ਹੁਣ ਔਖਾ ਹੋ ਗਿਆ ਹੈ। ਸੂਬੇ ਦੇ ਕਰੀਬ ਵੱਡੇ ਸ਼ਹਿਰ AQI ਖਰਾਬ ਸਥਿਤੀ ਵਿੱਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ਤੋਂ ਬਾਅਦ ਹੁਣ ਨੈਸ਼ਨਲ ਗ੍ਰੀਨ ਟ੍ਰਿਬਿਉਨਲ ਨੇ ਵੀ ਇਸ ਮਾਮਲੇ ਵਿੱਚ ਸਖਤੀ ਕਰ ਦਿੱਤੀ ਹੈ।

ਸੁਪਰੀਮ ਕੋਰਟ ਦੇ ਹਥੌੜੇ ਤੋਂ ਬਾਅਦ ਹੁਣ ਐੱਨਜੀਟੀ ਦਾ ਡੰਡਾ, ਹਰਕਤ ‘ਚ ਆਈ ਪੰਜਾਬ ਸਰਕਾਰ ਨੇ ਰੈੱਡ ਐਂਟਰੀ ‘ਚ ਪਾਏ 264 ਕਿਸਾਨ
Follow Us
lalit-kumar
| Updated On: 08 Nov 2023 17:31 PM

ਪੰਜਾਬ ਨਿਊਜ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜੰਮਕ ਝਾੜ ਪਾਈ। ਕੋਰਟ ਨੇ ਪੰਜਾਬ ਸਰਕਾਰ ਦੇ ਖਿਲਾਫ ਸਖਤ ਟਿੱਪਣੀ ਕੀਤੀ ਤੇ ਕਿਹਾ ਪਰਾਲੀ ਸਾੜਨਾ ਲੋਕਾਂ ਦੀ ਹੱਤਿਆ ਕਰਨ ਦੇ ਬਰਾਬਰ ਹੈ। ਇਸ ਤੋਂ ਇਲ਼ਾਵਾ ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ ਸਖਤੀ ਕਰ ਦਿੱਤੀ ਹੈ।

ਗ੍ਰੀਨ ਟ੍ਰਿਬਿਊਨਲ ਨੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ। ਸੁਪਰੀਮ ਦੀ ਸੁਣਵਾਈ ਦੌਰਾਨ ਪਈ ਝਾੜ ਤੋਂ ਬਾਅਦ ਹਰਕਤ ਵਿੱਚ ਆਈ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਤੇ ਸਖਤੀ ਕੀਤੀ ਹੈ।

ਰੈੱਡ ਐਂਟਰੀ ‘ਚ ਪਾਏ ਕਿਸਾਨ

5 ਨਵੰਬਰ ਤੱਕ ਦੇ ਅੰਕੜਿਆਂ ਅਨੁਸਾਰ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਸਾੜੀ ਹੈ ਉਨ੍ਹਾਂ ਵਿੱਚ 264 ਕਿਸਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਕਿਸਾਨਾਂ ਨੂੰ ਰੈੱਡ ਐਂਟਰੀ ਵਿੱਚ ਪਾ ਦਿੱਤਾ ਗਿਆ ਹੈ। ਇਸ ਬਾਰੇ ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਸਿੰਘ ਨੇ ਦੱਸਿਆ ਕਿ ਇਹ ਕਿਸਾਨ ਕਿਸੇ ਵੀ ਪੰਜਾਬ ਸਰਕਾਰ ਦੀ ਯੋਜਨਾ ਦਾ ਫਾਇਦਾ ਨਹੀਂ ਲੈ ਸਕਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਤੇ ਸਰਕਾਰ ਕਿਸਾਨਾਂ ਨੂੰ ਜਾਗਰੂਕ ਵੀ ਕਰ ਰਹੀ ਹੈ।

‘ਰੈੱਡ ਐਂਟਰੀ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਸਬਸਿਡੀ’

ਕਿਸਾਨ ਸਬਸਿਡੀ ਤੋਂ ਵੀ ਵਾਂਝੇ ਰਹਿ ਜਾਣਗੇ। ਜਿਨ੍ਹਾਂ ਕਿਸਾਨਾਂ ਦਾ ਨਾਂਅ ਰੈੱਡ ਐਂਟਰੀ ਵਿੱਚ ਪਿਆ ਹੈ ਉਹ ਸਰਕਾਰ ਸੁਵਿਧਾਵਾਂ ਤੋਂ ਵਾਂਝੇ ਰਹਿ ਜਾਣਗੇ। ਏਨਾ ਹੀ ਨਹੀਂ ਉਨ੍ਹਾਂ ਨੂੰ ਆਪਣੀ ਜ਼ਮੀਨ ਵੇਚਣੀ ਤੇ ਜਮੀਨ ਖਰੀਦਣੀ ਵੀ ਮੁਸ਼ਕਿਲ ਹੋ ਜਾਵੇਗੀ। ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਨੇ ਕਿਹਾ ਕਿ ਅੱਗੇ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਸਖਤੀ ਜਾਰੀ ਰਹੇਗੀ। ਤਾਂ ਜੋ ਵਾਤਾਵਰਣ ਖਰਾਬ ਨਾ ਹੋ ਸਕੇ।

ਆਉਣ ਵਾਲੇ ਦਿਨਾਂ ‘ਚ ਘੱਟ ਹੋਣਗੇ ਕੇਸ-ਆਦਰਸ਼

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਜਾਗਰੂਕਤਾ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ। ਇਹ ਕਾਫ਼ੀ ਚਿੰਤਾਜਨਕ ਹੈ। ਹਾਲਾਂਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਵਿੱਚ ਪਰਾਲੀ ਸਾੜਨ ਦਾ ਵਰਤਾਰਾ ਹੋਰ ਘੱਟ ਜਾਵੇਗਾ।

ਪੰਜਾਬ ਦੀ ਹਵਾ ਹੋ ਰਹੀ ਜ਼ਹਿਰੀਲੀ

ਪੰਜਾਬ ਸਰਕਾਰ ਦੇ ਯਤਨਾਂ ਤੋਂ ਬਾਅਦ ਵੀ ਜੇ ਪਿਛਲੇ 10 ਦਿਨਾਂ ਦੀ ਰਿਪੋਰਟ ਵੇਖੀਏ ਤਾਂ ਪਰਾਲੀ ਸਾੜਨ ਦੇ ਮਾਮਲੇ 27ਫੀਸਦ ਵਧੇ ਹਨ। ਹਾਲਾਂਕਿ ਸਰਕਾਰ ਲਗਾਤਾਰ ਕਹਿ ਰਹੀ ਹੈ ਕਿ ਉਹ ਪਰਾਲੀ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੁਕ ਕਰ ਰਹੀ ਹੈ। ਸਰਕਾਰ ਨੇ ਕਿਸਾਨਾਂ ਨੂੰ ਉਹ ਮਸ਼ੀਨਰੀ ਦਿੱਤੀ ਜਿਸ ਨਾਲ ਪਰਾਲੀ ਦੀ ਸਮੱਸਿਆ ਦਾ ਹੱਲ ਨਿਕਲ ਸਕੇ। ਬਾਵਜੂਦ ਇਸਦੇ ਸੂਬੇ ਦੇ ਕਿਸਾਨ ਪਰਾਲੀ ਸਾੜਨ ਤੋਂ ਗੁਰਜੇ ਨਹੀਂ ਕਰ ਰਹੇ। ਪਰਾਲੀ ਸਾੜਨ ਦੇ ਮਾਮਲ ਵੱਧਦੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੀ ਹਵਾ ਵੀ ਜ਼ਹਿਰੀਲੀ ਹੋ ਰਹੀ ਹੈ।

1694 ਕਿਸਾਨਾਂ ਨੂੰ 45.53 ਲੱਖ ਰੁਪਏ ਦਾ ਜੁਰਮਾਨਾ

ਜਿੱਥੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਉੱਥੇ ਹੀ ਸਰਕਾਰ ਦੋਸ਼ੀ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ। ਪੀਪੀਸੀਬੀ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਪਰਾਲੀ ਸਾੜਨ ਲਈ 1694 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ 45.53 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੇਅਰਮੈਨ ਆਦਰਸ਼ ਪਾਲ ਵਿਗ ਅਨੁਸਾਰ ਜਿਨਾਂ ਨੇ ਨਿਯਮਾਂ ਨੂੰ ਭੰਗ ਕੀਤਾ ਹੈ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦਾ ਸਿਲਸਿਲਾ ਜਾਰੀ ਰਹੇਗਾ। ਆਦਰਸ਼ ਨੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ ਕਰਨ, ਕਿਉਂਕਿ ਇਸ ਨਾਲ ਵਾਤਾਵਰਣ ਖਰਾਬ ਹੁੰਦਾ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਜਿਹੜੀ ਮਸ਼ੀਨੀਰੀ ਦਿੱਤੀ ਗਈ ਹੈ ਉਸਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਉਪਯੋਗ ਕਰਨ। ਇਸ ਨਾਲ ਉਨ੍ਹਾਂ ਨੂੰ ਆਰਥਿਕ ਲਾਭ ਵੀ ਮਿਲੇਗਾ ਤੇ ਸਰਕਾਰ ਦਾ ਸਹਿਯੋਗ ਵੀ ਹੋਵੇਗਾ।

ਮੋਗਾ ਦਾ ਇੱਕ ਨੰਬਰਦਾਰ ਕੀਤਾ ਸਸਪੈਂਡ

ਮੋਗਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਮੋਗਾ ਵਿੱਚ ਪਰਾਲੀ ਸਾੜਨ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਜਗਸੀਰ ਸਿੰਘ ਨਾਂਅ ਦੇ ਨੰਬਰਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਡੀਸੀ ਨੇ ਜਾਰੀ ਆਦੇਸ਼ਾਂ ਵਿੱਚ ਕਿਹਾ ਕਿ ਜਗਸੀਰ ਸਿੰਘ ਨੰਬਰਦਾਰ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿੰਘ ਨੇ ਜਲੰਧਰ ਰੋਡ ਐਚ.ਪੀ. ਪਿੰਡ ਫਤਿਹਗੜ੍ਹ ਕੋਰਟਾਣਾ ਦੇ ਪੈਟਰੋਲ ਪੰਪ ਨੇੜੇ ਆਪਣੀ ਜ਼ਮੀਨ ‘ਚ ਪਰਾਲੀ ਨੂੰ ਅੱਗ ਲਗਾ ਦਿੱਤੀ।

ਸ਼ਹਿਰ ਵਾਸੀਆਂ ਨੇ ਕਾਰਵਾਈ ਦੀ ਕੀਤੀ ਸੀ ਮੰਗ

ਜਦੋਂ ਪਿੰਡ ਵਾਸੀਆਂ ਨੇ ਉਸ ਨੂੰ ਰੋਕਿਆ ਤਾਂ ਉਹ ਨਹੀਂ ਰੁਕਿਆ। ਜਿਸ ਤੋਂ ਬਾਅਦ ਸਮੂਹ ਸ਼ਹਿਰ ਵਾਸੀਆਂ ਨੇ ਜਗਸੀਰ ਸਿੰਘ ਨੰਬਰਦਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਲਈ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਇਲਜ਼ਾਮ ਕਾਰਨ ਉਸਦੇ ਖਿਲਾਫ ਕਾਰਵਾਈ ਕੀਤੀ ਹੈ।

ਕਿਸਾਨ ਬੋਲੇ, ਸਾਨੂੰ ਕੀਤਾ ਜਾ ਰਿਹਾ ਬਦਨਾਮ

ਪੰਜਾਬ ਦੇ ਕਿਸਾਨ ਆਗੂਆਂ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਉਨ੍ਹਾਂ ਨੂੰ ਬੇਲੋੜਾ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਮੁੱਖ ਸਰੋਤ ਉਦਯੋਗ, ਵਾਹਨ ਅਤੇ ਉਸਾਰੀ ਖੇਤਰ ਹਨ ਨਾ ਕਿ ਪਰਾਲੀ ਸਾੜਨਾ। ਵਰਣਨਯੋਗ ਹੈ ਕਿ ਹਰ ਸਾਲ ਅਕਤੂਬਰ ਅਤੇ ਨਵੰਬਰ ਵਿਚ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨੂੰ ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਵਧਣ ਦਾ ਕਾਰਨ ਮੰਨਿਆ ਜਾਂਦਾ ਹੈ। ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਹਾਲ ਹੀ ਵਿੱਚ ਵਿਗੜਨ ਲਈ ਇੱਕ ਦੂਜੇ ਦੇ ਰਾਜਾਂ ਵਿੱਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਐਨਜੀਟੀ ਨੇ ਪੰਜਾਬ ਸਰਕਾਰ ‘ਤੇ ਕੀਤੀ ਸਖਤੀ

ਦਿੱਲੀ ‘ਚ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਪਰਾਲੀ ਸਾੜਨ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ 50 ਫੀਸਦੀ ਤੱਕ ਘਟਾਉਣ ਦਾ ਟੀਚਾ ਰੱਖਿਆ ਹੈ। ਐਨਜੀਟੀ ਇਸ ਬਾਰੇ ਵੀ ਰਿਪੋਰਟ ਮੰਗ ਸਕਦੀ ਹੈ।

ਪ੍ਰਦੂਸ਼ਣ ਦਾ ਵੱਡਾ ਕਾਰਨ ਪਰਾਲੀ ਸਾੜਨਾ-NGT

ਐਨਜੀਟੀ ਨੇ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਸਰਦੀਆਂ ਵਿੱਚ ਪੰਜਾਬ ਵਿੱਚ ਪਰਾਲੀ ਸਾੜਨਾ ਦਿੱਲੀ ਅਤੇ ਆਸਪਾਸ ਦੇ ਐਨਸੀਆਰ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ। ਦਰਅਸਲ, ਐਨਜੀਟੀ ਦੇ ਚੇਅਰਮੈਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਅਤੇ ਮਾਹਿਰ ਮੈਂਬਰ ਏ. ਸੇਂਥਿਲ ਵੇਲ ਦੀ ਬੈਂਚ ਦਾ ਧਿਆਨ ਪੀਪੀਸੀਬੀ ਦੀ ਰਿਪੋਰਟ ਵੱਲ ਖਿੱਚਿਆ ਗਿਆ ਸੀ, ਜਿਸ ਤੋਂ ਬਾਅਦ ਐਨਜੀਟੀ ਨੇ ਕਾਰਵਾਈ ਸ਼ੁਰੂ ਕੀਤੀ ਸੀ। ਜਿਸ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਤਿੰਨ ਸਾਲਾਂ ਦੇ ਤੁਲਨਾਤਮਕ ਅੰਕੜਿਆਂ ਦੇ ਵੇਰਵੇ ਸਮੇਤ ਖੇਤਾਂ ਵਿੱਚ ਅੱਗ ਲਗਾਉਣ ਲਈ ਜਾਣੇ ਜਾਂਦੇ ਹੌਟਸਪੌਟ ਜ਼ਿਲ੍ਹਿਆਂ ਦੇ ਨਾਮ ਦਿੱਤੇ ਗਏ ਸਨ।

75 ਦਿਨਾਂ ਤੱਕ ਜਾਰੀ ਰਹਿੰਦਾ ਪਰਾਲੀ ਸਾੜਨ ਦਾ ਸਿਲਸਿਲਾ

ਐਨਜੀਟੀ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਮਾਂ ਮੁੱਖ ਤੌਰ ‘ਤੇ 15 ਸਤੰਬਰ ਤੋਂ 30 ਨਵੰਬਰ ਤੱਕ ਹੁੰਦਾ ਹੈ। ਇਸ ਸਮੇਂ ਦੌਰਾਨ, ਸਬੰਧਤ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਕੇ ਅਤੇ ਜੁਰਮਾਨੇ ਲਗਾਉਣ ਸਮੇਤ ਸੁਧਾਰਾਤਮਕ ਉਪਾਅ ਅਪਣਾ ਕੇ ਚੌਕਸ ਰਹਿਣ ਦੀ ਲੋੜ ਹੈ।

ਐਨਜੀਟੀ ਬੈਂਚ ਨੇ ਐਨਸੀਆਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਦੀ ਰਿਪੋਰਟ ਵੀ ਰਿਕਾਰਡ ਕੀਤੀ ਸੀ। 2022 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਅਸਲ ਗਣਨਾ ਅਤੇ ਇਸ ਸਮੇਂ ਦੌਰਾਨ ਇਨ੍ਹਾਂ ਨੂੰ ਘਟਾਉਣ ਦੇ ਟੀਚੇ ਦਿੱਤੇ ਗਏ ਸਨ।

ਕਿਸਾਨ ਨੇ ਲਗਾਈ ਅੱਗ ਖੇਤੀਬਾੜੀ ਵਿਭਾਗ ਨੇ ਬੁਝਾਈ

ਬਟਾਲਾ ਦੀ ਬੈਂਕ ਕਲੋਨੀ ਤੋਂ ਕੁਝ ਦੂਰੀ ‘ਤੇ ਇਕ ਕਿਸਾਨ ਨੇ ਆਪਣੇ ਖੇਤਾਂ ਨੂੰ ਅੱਗ ਲਗਾ ਦਿੱਤੀ, ਜਿਸ ਦੀ ਸੂਚਨਾ ਮਿਲਦਿਆਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਲੱਸਟਰ ਅਫ਼ਸਰ ਬਲਜਿੰਦਰ ਸਿੰਘ ਜੌਹਲ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਬਹੁਤ ਜ਼ਿਆਦਾ ਹੋਣ ਕਾਰਨ ਅੱਗ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਬੁਲਾਉਣਾ ਪਿਆ।

ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਅਧਿਕਾਰੀਆਂ ਨੇ ਪਟਵਾਰੀ ਨੂੰ ਮੌਕੇ ‘ਤੇ ਬੁਲਾ ਕੇ ਰਿਪੋਰਟ ਕਰਨ ਲਈ ਕਿਹਾ ਅਤੇ ਕਿਹਾ ਕਿ ਇਸ ਖੇਤ ਦੀ ਮਾਲਕੀ ਵਾਲੇ ਕਿਸਾਨ ਖਿਲਾਫ ਵੀ ਪੁਲਿਸ ਰਿਪੋਰਟ ਦਰਜ ਕਰਵਾਈ ਜਾਵੇ। ਉਨਾਂ ਨੇ ਕਿਹਾ ਕਿ ਖੇਤਾਂ ਵਿੱਚ ਅੱਗ ਲਗਾ ਕੇ ਜ਼ਮੀਨ ਦੀ ਗੁਣਵੱਤਾ ਨਾ ਘੱਟਦੀ ਹੈ ਅਤੇ ਪ੍ਰਦੂਸ਼ਣ ਫੈਲਦਾ ਹੈ। ।

Mumbai Ganpati Celebration: ਬੱਪਾ ਦਾ ਹੋਇਆ ਆਗਮਨ, ਸੱਜ ਗਈ ਮਾਇਆਨਗਰੀ, ਦਰਸ਼ਨਾਂ ਲਈ ਆਇਆ ਸ਼ਰਧਾਲੂਆਂ ਦਾ ਹੜ੍ਹ
Mumbai Ganpati Celebration: ਬੱਪਾ ਦਾ ਹੋਇਆ ਆਗਮਨ, ਸੱਜ ਗਈ ਮਾਇਆਨਗਰੀ, ਦਰਸ਼ਨਾਂ ਲਈ ਆਇਆ ਸ਼ਰਧਾਲੂਆਂ ਦਾ ਹੜ੍ਹ...
Ganesh Chaturthi: ਗਣੇਸ਼ ਚਤੁਰਥੀ ਮਤਲਬ 25000 ਕਰੋੜ ਦਾ ਕਾਰੋਬਾਰ!
Ganesh Chaturthi: ਗਣੇਸ਼ ਚਤੁਰਥੀ ਮਤਲਬ 25000 ਕਰੋੜ ਦਾ ਕਾਰੋਬਾਰ!...
Doda Cloudburst: ਡੋਡਾ ਵਿੱਚ ਬੱਦਲ ਫਟਣ ਤੋਂ ਬਾਅਦ ਤਬਾਹੀ ਦਾ Video
Doda Cloudburst: ਡੋਡਾ ਵਿੱਚ ਬੱਦਲ ਫਟਣ ਤੋਂ ਬਾਅਦ ਤਬਾਹੀ ਦਾ Video...
Harjinder Singh: ਫਲੋਰੀਡਾ 'ਚ ਟਰੱਕ ਹਾਦਸੇ ਤੋਂ ਬਾਅਦ ਹਰਜਿੰਦਰ ਦਾ ਕੀ ਹੋਵੇਗਾ, ਕੀ ਕਹਿੰਦਾ ਹੈ ਕਾਨੂੰਨ? ਮਾਹਿਰਾਂ ਤੋਂ ਜਾਣੋ....
Harjinder Singh: ਫਲੋਰੀਡਾ 'ਚ ਟਰੱਕ ਹਾਦਸੇ ਤੋਂ ਬਾਅਦ ਹਰਜਿੰਦਰ ਦਾ ਕੀ ਹੋਵੇਗਾ, ਕੀ ਕਹਿੰਦਾ ਹੈ ਕਾਨੂੰਨ? ਮਾਹਿਰਾਂ ਤੋਂ ਜਾਣੋ.......
Trump Tariff On India: ਭਾਰਤ 'ਤੇ 50% ਟੈਰਿਫ... ਅਮਰੀਕਾ ਨੇ ਜਾਰੀ ਕੀਤਾ Notification
Trump Tariff On India: ਭਾਰਤ 'ਤੇ 50% ਟੈਰਿਫ... ਅਮਰੀਕਾ ਨੇ ਜਾਰੀ ਕੀਤਾ Notification...
ਰਾਸ਼ਨ ਕਾਰਡ 'ਤੇ ਭਖੀ ਪੰਜਾਬ ਦੀ ਸਿਆਸਤ, ਕਿਉਂ ਸਾਹਮਣੇ ਆਏ ਕੇਂਦਰ ਅਤੇ ਸੂਬਾ ਸਰਕਾਰ? ਜਾਣੋ...
ਰਾਸ਼ਨ ਕਾਰਡ 'ਤੇ ਭਖੀ ਪੰਜਾਬ ਦੀ ਸਿਆਸਤ, ਕਿਉਂ ਸਾਹਮਣੇ ਆਏ ਕੇਂਦਰ ਅਤੇ ਸੂਬਾ ਸਰਕਾਰ? ਜਾਣੋ......
ਵਿਟਾਮਿਨ-ਡੀ ਦੀ ਕਮੀ ਤੋਂ ਬਚਣ ਦੇ ਤਰੀਕੇ, ਨਹੀਂ ਤਾਂ ਦਿਲ ਦਾ ਦੌਰਾ...
ਵਿਟਾਮਿਨ-ਡੀ ਦੀ ਕਮੀ ਤੋਂ ਬਚਣ ਦੇ ਤਰੀਕੇ, ਨਹੀਂ ਤਾਂ ਦਿਲ ਦਾ ਦੌਰਾ......
Jammu and Kashmir floods: ਜੰਮੂ-ਕਸ਼ਮੀਰ ਵਿੱਚ ਤਬਾਹੀ ਦਾ ਮੰਜਰ, ਕਠੂਆ 'ਚ ਬੱਦਲ ਫਟਣ ਕਾਰਨ ਢਹਿਆ ਪੁਲ
Jammu and Kashmir floods: ਜੰਮੂ-ਕਸ਼ਮੀਰ ਵਿੱਚ ਤਬਾਹੀ ਦਾ ਮੰਜਰ, ਕਠੂਆ 'ਚ ਬੱਦਲ ਫਟਣ ਕਾਰਨ ਢਹਿਆ ਪੁਲ...
ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ, ਕੀ ਬੋਲੇ ਸਿਤਾਰੇ?...ਵੇਖੋ
ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ, ਕੀ ਬੋਲੇ ਸਿਤਾਰੇ?...ਵੇਖੋ...