AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Tornado: ਮੀਂਹ, ਗੜੇਮਾਰੀ ਤੇ ਤੂਫ਼ਾਨ ਕਾਰਨ ਫਸਲਾਂ ਬਰਬਾਦ, ਘਰੋਂ ਬੇਘਰ ਹੋਏ ਲੋਕ

Tornado hits Punjab: ਪੰਜਾਬ ਭਰ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਹਨ। ਇਸ ਮੀਂਹ, ਗੜੇਮਾਰੀ ਅਤੇ ਤੁਫਾਨ ਕਾਰਨ ਕਈ ਲੋਕ ਘਰੋਂ ਬੇਘਰ ਹੋ ਗਏ ਹਨ। ਮਾਰਚ ਮਹੀਨੇ ਦੇ ਅੰਤ ਵਿੱਚ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ।

Punjab Tornado: ਮੀਂਹ, ਗੜੇਮਾਰੀ ਤੇ ਤੂਫ਼ਾਨ ਕਾਰਨ ਫਸਲਾਂ ਬਰਬਾਦ, ਘਰੋਂ ਬੇਘਰ ਹੋਏ ਲੋਕ
ਮੀਂਹ, ਗੜੇਮਾਰੀ ਤੇ ਤੂਫ਼ਾਨ ਕਾਰਨ ਫਸਲਾਂ ਬਰਬਾਦ, ਘਰੋਂ ਬੇਘਰ ਹੋਏ ਲੋਕ
arvinder-taneja-fazilka
| Updated On: 26 Mar 2023 03:22 AM IST
Share
Massive Tornado hits Punjab: ਜਾਂਦੇ-ਜਾਂਦੇ ਮਾਰਚ ਵਿੱਚ ਇੱਕ ਵਾਰ ਫਿਰ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ। ਜਿੱਥੇ ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਮੇਤ ਕਈ ਥਾਵਾਂ ‘ਤੇ ਮੀਂਹ ਅਤੇ ਗੜੇਮਾਰੀ (Rain, hailstorm) ਹੋਈ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਵੀ ਚੱਲੀਆਂ ਜਿਸ ਕਾਰਨ ਕਣਕ ਦੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਅਤੇ ਕਈ ਲੋਕ ਘਰੋਂ ਬੇਘਰ ਹੋ ਗਏ।

ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ

ਹਰਿਆਣਾ ਦੇ ਜ਼ਿਆਦਾਤਰ ਜ਼ਿਲਿਆਂ ‘ਚ ਵੀ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਸਿਰਸਾ, ਫਤਿਹਾਬਾਦ ‘ਚ ਕੁਝ ਥਾਵਾਂ ‘ਤੇ ਭਾਰੀ ਗੜੇਮਾਰੀ ਵੀ ਹੋਈ। ਕਣਕ ਅਤੇ ਸਰ੍ਹੋਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਫ਼ਸਲ ‘ਤੇ ਗੜੇ ਪਏ ਹਨ, ਉਸ ਦਾ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਮੌਸਮ ਵਿਗਿਆਨੀਆਂ (Meteorologists) ਦਾ ਕਹਿਣਾ ਹੈ ਕਿ 26 ਮਾਰਚ ਤੋਂ ਮੌਸਮ ਖੁਸ਼ਕ ਹੋ ਜਾਵੇਗਾ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਫ਼ਸਲ ‘ਤੇ ਗੜੇ ਪਏ ਹਨ, ਉਸ ਦਾ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਇੱਥੋਂ ਤੱਕ ਕਿ ਪਾਣੀ ‘ਚ ਫਸਲ ਦੇ ਡੁੱਬਣ ਕਾਰਨ ਦਾਣਾ ਖ਼ਰਾਬ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਲਗਾਤਾਰ ਮੀਂਹ, ਤੂਫਾਨ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ।

ਫਾਜਿਲਕਾ ‘ਚ ਝੱਖੜ ਨੇ ਢਾਇਆ ਕਹਿਰ

ਸ਼ੁੱਕਰਵਾਰ ਨੂੰ ਫਾਜ਼ਿਲਕਾ ‘ਚ ਆਏ ਤੂਫਾਨ ਨੇ ਭਾਰੀ ਤਬਾਹੀ ਮਚਾਈ। ਇਸ ਕਾਰਨ ਮਕਾਨਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਲੋਕ ਜ਼ਖਮੀ ਹੋ ਗਏ। ਬਾਗਾਂ ਵਿੱਚ ਦਰੱਖਤ ਉੱਖੜ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੀਂਹ ਕਾਰਨ ਜਿਨ੍ਹਾਂ ਦਾ ਘਰ ਢਹਿ ਗਿਆ ਹੈ, ਉਸ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ ਤੇ ਫਸਲਾਂ ਦੀ ਗਿਰਦਾਵਰੀ (Girdavari) ਦੇ ਵੀ ਹੁਕਮ ਦਿੱਤੇ ਗਏ ਹਨ। ਸਭ ਤੋਂ ਜ਼ਿਆਦਾ ਨੁਕਸਾਨ ਫਾਜ਼ਿਲਕਾ ਦੇ ਬਕੈਂਨ ਵਾਲਾ ਤੇ ਅਬੋਹਰ ਦੇ ਹਰੀਪੁਰਾ ‘ਚ ਵੇਖਣ ਨੂੰ ਮਿਲਿਆ ਹੈ। ਦੋਨਾਂ ਪਿੰਡਾਂ ਦੇ ਕਰੀਬ ਡੇਢ ਦਰਜਨ ਦੇ ਕਰੀਬ ਲੋਕ ਗੰਭੀਰ ਤੌਰ ‘ਤੇ ਫੱਟੜ ਹੋਏ ਹਨ ਜਿਨ੍ਹਾਂ ਦਾ ਫਾਜ਼ਿਲਕਾ ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਚੱਕਰਵਾਤੀ ਤੂਫ਼ਾਨ ਕਾਰਨ ਕਰੀਬ 50 ਘਰ ਨੁਕਸਾਨੇ ਗਏ। ਤੂਫ਼ਾਨ ਨਾਲ ਕਈ ਕਿਸਾਨਾਂ ਦੇ ਅਮਰੂਦ ਅਤੇ ਕਿੰਨੂਆਂ ਦੇ ਬਾਗ ਉਜੜ ਗਏ ਉੱਥੇ ਹੀ ਕਣਕ ਦੀ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ 5 ਲੱਖ ਰੁਪਏ ਦੇਣ ਦਾ ਐਲਾਨ

ਸੁਖਬੀਰ ਸਿੰਘ ਬਾਦਲ ਅਬੋਹਰ ਦੇ ਪਿੰਡ ਬਬਕੈਂਨ ਵਾਲਾ ਪੁੱਜੇ ਅਤੇ ਚੱਕਰਵਾਤੀ ਤੂਫਾਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਸੁਖਬੀਰ ਸਿੰਘ ਬਾਦਲ ਨੇ ਆਪਣੇ ਐਮਪੀ ਕੋਟੇ ‘ਚੋਂ 5 ਲੱਖ ਰੁਪਏ ਅਤੇ ਇੱਕ ਲੱਖ ਰੁਪਏ ਨਿੱਜੀ ਤੌਰ ‘ਤੇ ਦੇਣ ਦਾ ਐਲਾਨ ਕੀਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...