AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਖਨੌਰੀ ਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਭਾਰੀ ਇਕੱਠ, ਧਾਰਾ 163 ਲਾਗੂ; ਗੱਲਬਾਤ ਦਾ ਦੌਰ ਵੀ ਜਾਰੀ

ਹਰਿਆਣਾ ਪੁਲਿਸ ਨੇ ਸ਼ੰਭੂ ਤੇ ਖਨੌਰੀ ਦੋਵਾਂ ਸਰਹੱਦਾਂ 'ਤੇ ਵੱਡੀ ਗਿਣਤੀ 'ਚ ਕਰਮਚਾਰੀ ਤਾਇਨਾਤ ਕੀਤੇ ਹਨ। ਇਸ ਦੌਰਾਨ ਬਾਰਡਰਾਂ 'ਤੇ ਜੇਸੀਬੀ ਮਸ਼ੀਨਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸਰਹੱਦਾਂ ਸੀਲ ਹੋਣ ਕਾਰਨ, ਕਿਸਾਨਾਂ ਨੇ ਬਾਰਡਰ 'ਤੇ ਹੀ ਧਰਨਾ ਸ਼ੁਰੂ ਕਰ ਦਿੱਤਾ ਹੈ ਤੇ ਲੰਬੇ ਸਮੇਂ ਲਈ ਕੈਂਪ ਸਥਾਪਤ ਕਰਨ ਦੀ ਤਿਆਰੀ ਚੱਲ ਰਹੀ ਹੈ।

ਖਨੌਰੀ ਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਭਾਰੀ ਇਕੱਠ, ਧਾਰਾ 163 ਲਾਗੂ; ਗੱਲਬਾਤ ਦਾ ਦੌਰ ਵੀ ਜਾਰੀ
tv9-punjabi
| Updated On: 21 Jul 2026 15:25 PM IST
Share

ਦਿੱਲੀ ਦੇ ਕਿਸਾਨ ਘਾਟ ਵਿਖੇ ਮਹਾਪੰਚਾਇਤ ਲਈ ਪੰਜਾਬ ਤੋਂ ਕਿਸਾਨਾਂ ਦਾ ਇੱਕ ਵੱਡਾ ਦਲ ਰਵਾਨਾ ਹੋਇਆ। ਹਾਲਾਂਕਿ, ਹਰਿਆਣਾ ਪੁਲਿਸ ਨੇ ਪਹਿਲਾਂ ਹੀ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਤੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਗਏ। ਪ੍ਰਦਰਸ਼ਨਕਾਰੀ ਕਿਸਾਨ ਪਟਿਆਲਾ-ਅੰਬਾਲਾ ਰੂਟ ‘ਤੇ ਸ਼ੰਭੂ ਬਾਰਡਰ ਤੇ ਸੰਗਰੂਰ-ਜੀਂਦ ਰੂਟ ‘ਤੇ ਖਨੌਰੀ ਬਾਰਡਰ ‘ਤੇ ਇਕੱਠੇ ਹੋਏ।

ਕਿਸਾਨ ਲੰਬੇ ਸਮੇਂ ਤੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਮੁਕਤ ਵਪਾਰ ਸਮਝੌਤੇ (FTA) ਦਾ ਵਿਰੋਧ ਕਰ ਰਹੇ ਹਨ। ਖਾਸ ਤੌਰ ਤੇ, ਉਹ ਭਾਰਤ ਤੇ ਅਮਰੀਕਾ ਵਿਚਕਾਰ ਹੋਏ ਅੰਤਰਿਮ ਸਮਝੌਤੇ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਤਰਕ ਹੈ ਕਿ ਇਨ੍ਹਾਂ ਸਮਝੌਤਿਆਂ ਦਾ ਭਾਰਤੀ ਖੇਤੀਬਾੜੀ ਤੇ ਕਿਸਾਨ ਭਾਈਚਾਰੇ ਤੇ ਮਾੜਾ ਪ੍ਰਭਾਵ ਪਵੇਗਾ। ਦੂਜੇ ਪਾਸੇ, ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਸਮਝੌਤੇ ਤੋਂ ਸੰਵੇਦਨਸ਼ੀਲ ਖੇਤੀਬਾੜੀ ਵਸਤੂਆਂ ਨੂੰ ਇਹ ਯਕੀਨੀ ਬਣਾਉਂਦੇ ਹੋਏ ਬਾਹਰ ਰੱਖਿਆ ਹੈ ਕਿ ਕਿਸਾਨਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਹਾਲਾਂਕਿ, ਕਿਸਾਨ ਸੰਗਠਨਾਂ ਦਾ ਤਰਕ ਹੈ ਕਿ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ।

ਸਰਹੱਦ ‘ਤੇ ਭਾਰੀ ਸੁਰੱਖਿਆ ਤਾਇਨਾਤ

ਹਰਿਆਣਾ ਪੁਲਿਸ ਨੇ ਸ਼ੰਭੂ ਤੇ ਖਨੌਰੀ ਦੋਵਾਂ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਕਰਮਚਾਰੀ ਤਾਇਨਾਤ ਕੀਤੇ ਹਨ। ਇਸ ਦੌਰਾਨ ਬਾਰਡਰਾਂ ‘ਤੇ ਬੈਰੀਕੇਡਿੰਗ, ਸੀਮੈਂਟ ਦੇ ਬਲਾਕ ਤੇ ਜੇਸੀਬੀ ਮਸ਼ੀਨਾਂ ਲਗਾ ਦਿੱਤੀਆਂ ਗਈਆਂ ਹਨ। ਸਰਹੱਦਾਂ ਸੀਲ ਹੋਣ ਕਾਰਨ, ਕਿਸਾਨਾਂ ਨੇ ਬਾਰਡਰ ‘ਤੇ ਹੀ ਧਰਨਾ ਸ਼ੁਰੂ ਕਰ ਦਿੱਤਾ।

ਧਾਰਾ 163 ਲਗਾਈ ਗਈ, ਆਵਾਜਾਈ ‘ਚ ਵਿਘਨ

ਕਿਸਾਨਾਂ ਦੇ ਇਕੱਠੇ ਹੋਣ ਦੇ ਮੱਦੇਨਜ਼ਰ, ਅੰਬਾਲਾ ਪੁਲਿਸ ਨੇ ਧਾਰਾ 163 ਲਾਗੂ ਕਰ ਦਿੱਤੀ ਤੇ ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡਾਂ ਦੇ 100 ਮੀਟਰ ਦੇ ਅੰਦਰ ਨਾ ਜਾਣ ਦੀ ਚੇਤਾਵਨੀ ਦਿੱਤੀ। ਸ਼ੰਭੂ ਸਰਹੱਦ ਬੰਦ ਹੋਣ ਨਾਲ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ‘ਚ ਵਿਘਨ ਪਿਆ ਹੈ। ਹਰਿਆਣਾ ਪੁਲਿਸ ਨੇ ਆਵਾਜਾਈ ਨੂੰ ਮੋੜ ਦਿੱਤਾ ਹੈ ਤੇ ਯਾਤਰੀਆਂ ਨੂੰ ਵਿਕਲਪਿਕ ਰਸਤੇ ਵਰਤਣ ਦੀ ਸਲਾਹ ਦਿੱਤੀ ਹੈ।

ਕਿਸਾਨਾਂ ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਵਿਚਕਾਰ ਮੀਟਿੰਗ

ਵਿਰੋਧ ਪ੍ਰਦਰਸ਼ਨ ਦੇ ਵਿਚਕਾਰ, ਕਿਸਾਨ ਆਗੂਆਂ ਨੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਪੰਧੇਰ ਨੇ ਕਿਹਾ ਕਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਹਿਰਾਸਤ ‘ਚ ਲਏ ਕਿਸਾਨ ਆਗੂਆਂ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ।

ਪੰਧੇਰ ਨੇ ਇਹ ਵੀ ਕਿਹਾ ਕਿ ਅਗਲੇ ਅੱਠ ਤੋਂ ਦਸ ਦਿਨਾਂ ਦੇ ਅੰਦਰ ਕਿਸਾਨ ਪ੍ਰਤੀਨਿਧੀਆਂ ਨਾਲ ਗੱਲਬਾਤ ਦਾ ਦੌਰ ਸ਼ੁਰੂ ਕਰਵਾਉਮ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਰਿਹਾਈ ਤੋਂ ਬਾਅਦ ਅੰਦੋਲਨ ਦਾ ਭਵਿੱਖੀ ਰਸਤਾ ਤੈਅ ਕੀਤਾ ਜਾਵੇਗਾ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...