AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੁੱਧ ‘ਚ ਕਿਸਾਨਾਂ ਦਾ ਦਿੱਲੀ ਮਾਰਚ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਵੱਡੀ ਰੈਲੀ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਦਾ ਦੇਸ਼ ਦੇ ਖੇਤੀਬਾੜੀ ਤੇ ਡੇਅਰੀ ਖੇਤਰਾਂ 'ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਡੀਲ 'ਚ ਮੱਕੀ, ਸੋਇਆਬੀਨ, ਕਪਾਹ, ਸੁੱਕੇ ਮੇਵੇ, ਸੇਬ ਤੇ ਨਾਸ਼ਪਾਤੀ ਵਰਗੇ ਖੇਤੀਬਾੜੀ ਉਤਪਾਦ ਸ਼ਾਮਲ ਕੀਤੇ ਜਾ ਰਹੇ ਹਨ।

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੁੱਧ 'ਚ ਕਿਸਾਨਾਂ ਦਾ ਦਿੱਲੀ ਮਾਰਚ, 21 ਜੁਲਾਈ ਨੂੰ ਕਿਸਾਨ ਘਾਟ 'ਤੇ ਵੱਡੀ ਰੈਲੀ
lalit-sharma
| Updated On: 20 Jul 2026 11:45 AM IST
Share

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ‘ਚ ਕਿਸਾਨ ਇੱਕ ਵੱਡੀ ਰੈਲੀ ਕੱਢਣ ਜਾ ਰਹੇ ਹਨ। ਦਿੱਲੀ ਰੈਲੀ ਲਈ ਕਿਸਾਨਾਂ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ, ਮਜ਼ਦੂਰ ਤੇ ਨੌਜਵਾਨ ਕੱਲ੍ਹ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਹੋਣ ਵਾਲੀ ਰੈਲੀ ‘ਚ ਹਿੱਸਾ ਲੈਣ ਲਈ ਦਿੱਲੀ ਲਈ ਰਵਾਨਾ ਹੋਣਗੇ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੂੰ ਵੱਡੀ ਗਿਣਤੀ ‘ਚ ਰੈਲੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਬੱਸਾਂ ਤੇ ਕਿਸਾਨਾਂ ਦੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ।

ਪਿੰਡ ਪੱਧਰੀ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਇਕੱਠਾ ਕੀਤਾ ਗਿਆ

ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਕਿਸਾਨ ਮਜ਼ਦੂਰ ਮੋਰਚਾ, ਐਸਕੇਐਮ ਤੇ ਬੀਕੇਯੂ ਸੰਘਰਸ਼ ਸਮੇਤ ਕਈ ਕਿਸਾਨ ਸੰਗਠਨਾਂ ਨੇ ਪੰਜਾਬ ਦੇ ਪਿੰਡਾਂ ‘ਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਇਹ ਪ੍ਰਦਰਸ਼ਨ ਭਾਰਤ-ਅਮਰੀਕਾ ਟ੍ਰੇਡ ਦੇ ਸੰਭਾਵੀ ਪ੍ਰਭਾਵਾਂ ਦੇ ਵਿਰੋਧ ‘ਚ ਕੀਤਾ ਜਾ ਰਿਹਾ ਹੈ।

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੰਦੋਲਨ ਨੂੰ ਸੰਗਠਿਤ ਰੱਖਣ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਰਵਾਨਗੀ ਲਈ ਵੱਖ-ਵੱਖ ਇਲਾਕੇ ਨਿਰਧਾਰਤ ਕੀਤੇ ਗਏ ਹਨ। ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਕਿਸਾਨ ਸਵੇਰੇ ਬਿਆਸ ਵਿਖੇ ਇਕੱਠੇ ਹੋਣਗੇ। ਤਰਨਤਾਰਨ ਦੇ ਕਿਸਾਨ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਗੋਇੰਦਵਾਲ ਸਾਹਿਬ ਵਿਖੇ ਇਕੱਠੇ ਹੋਣਗੇ। ਬਾਕੀ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਖਰੇ ਸਥਾਨ ਵੀ ਨਿਰਧਾਰਤ ਕੀਤੇ ਗਏ ਹਨ।

“ਟ੍ਰੇਡ ਡੀਲ ਦਾ ਖੇਤੀਬਾੜੀ ਤੇ ਡੇਅਰੀ ਖੇਤਰਾਂ ‘ਤੇ ਗੰਭੀਰ ਪ੍ਰਭਾਵ”

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਦਾ ਦੇਸ਼ ਦੇ ਖੇਤੀਬਾੜੀ ਤੇ ਡੇਅਰੀ ਖੇਤਰਾਂ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਡੀਲ ‘ਚ ਮੱਕੀ, ਸੋਇਆਬੀਨ, ਕਪਾਹ, ਸੁੱਕੇ ਮੇਵੇ, ਸੇਬ ਤੇ ਨਾਸ਼ਪਾਤੀ ਵਰਗੇ ਖੇਤੀਬਾੜੀ ਉਤਪਾਦ ਸ਼ਾਮਲ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਅਮਰੀਕੀ ਖੇਤੀਬਾੜੀ ਉਤਪਾਦ ਬਿਨਾਂ ਕਿਸੇ ਸੁਰੱਖਿਅਤ ਉਪਾਵਾਂ ਦੇ ਭਾਰਤੀ ਬਾਜ਼ਾਰ ‘ਚ ਦਾਖਲ ਹੁੰਦੇ ਹਨ ਤਾਂ ਇਹ ਛੋਟੇ ਕਿਸਾਨਾਂ ਤੇ ਡੇਅਰੀ ਉਤਪਾਦਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

21 ਜੁਲਾਈ ਨੂੰ ਕਿਸਾਨ ਘਾਟ ‘ਤੇ ਵੱਡੀ ਰੈਲੀ

ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ 21 ਜੁਲਾਈ ਨੂੰ ਹੋਣ ਵਾਲੀ ਮੈਗਾ ਰੈਲੀ ‘ਚ ਕਈ ਰਾਜਾਂ ਦੇ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਣਗੇ, ਜਿਨ੍ਹਾਂ ‘ਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼ ਤੇ ਓਡੀਸ਼ਾ ਸਮੇਤ ਹੋਰ ਸੂਬਿਆਂ ਦੇ ਕਿਸਾਨ ਸ਼ਾਮਲ ਹੋਣਗੇ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਤੇ 21 ਜੁਲਾਈ ਨੂੰ ਸ਼ਾਮ 4 ਵਜੇ ਤੱਕ ਸਮਾਪਤ ਹੋਵੇਗਾ।

ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਨਾ ਰੋਕਣ ਦੀ ਅਪੀਲ

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਾ ਰੋਕਣ ਤੇ ਉਨ੍ਹਾਂ ਨੂੰ ਸ਼ਾਂਤੀਪੂਰਨ, ਲੋਕਤੰਤਰੀ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਤੇ ਚਿੰਤਾਵਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸਰਕਾਰ ਸਾਹਮਣੇ ਪੇਸ਼ ਕਰਨਾ ਚਾਹੁੰਦੇ ਹਨ।

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...