AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨਾਂ ਨੇ ਲੌਂਗੋਵਾਲ ਦਾ ਧਰਨਾ ਚੁੱਕਿਆ, ਸਾਰੇ ਕਿਸਾਨ ਆਗੂਆਂ ਨੂੰ ਕੀਤਾ ਰਿਹਾਅ; ਮੰਗਾਂ ‘ਤੇ ਬਣੀ ਸਹਮਤੀ

ਬੀਤੀ ਰਾਤ ਸੰਗਰੂਰ ਦੇ ਲੌਂਗੋਵਾਲ ਵਿੱਚ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਅਤੇ ਸਰਕਾਰ ਵਿਚਾਲੇ ਸਹਮਤੀ ਬਣ ਗਈ ਹੈ। ਅੱਜ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਕਿਸਾਨਾਂ ਨੇ ਲੌਂਗੋਵਾਲ ਦਾ ਧਰਨਾ ਚੁੱਕਿਆ, ਸਾਰੇ ਕਿਸਾਨ ਆਗੂਆਂ ਨੂੰ ਕੀਤਾ ਰਿਹਾਅ; ਮੰਗਾਂ 'ਤੇ ਬਣੀ ਸਹਮਤੀ
abhishek-thakur
| Published: 25 Aug 2023 08:25 AM IST
Share
ਕਿਸਾਨਾਂ ਨੇ ਲੌਂਗੋਵਾਲ ਦਾ ਧਰਨਾ ਬੀਤੇ ਰਾਤ (ਵੀਰਵਾਰ) ਨੂੰ ਚੱਕ ਲਿਆ। ਜਾਣਕਾਰੀ ਦਿੰਦਿਆ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 21 ਅਗਸਤ ਤੋਂ ਸ਼ੁਰੂ ਹੋਏ ਸੰਘਰਸ਼ ਵਿੱਚ ਪੰਜਾਬ ਸਰਕਾਰ ਨੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਤਸ਼ੱਦਦ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਸੀ। ਚੰਡੀਗੜ੍ਹ ਮਾਰਚ ਦੌਰਾਨ ਲਾਠੀਚਾਰਜ ਵਿੱਚ ਇੱਕ ਕਿਸਾਨ ਦੀ ਮੌਤ ਅਤੇ ਕਈ ਜ਼ਖ਼ਮੀ ਹੋ ਗਏ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਸਿਰ ਝੁਕਾਉਣ ਲਈ ਮਜਬੂਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਖੇਤੀ ਮੰਤਰੀ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ 4 ਸਤੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।

ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਦਾ ਚੈੱਕ

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੰਗਰੂਰ ਦੇ ਲੌਂਗੋਵਾਲ ਥਾਣੇ ਸਾਹਮਣੇ ਕਿਸਾਨ ਪ੍ਰੀਤਮ ਸਿੰਘ ਮੰਡੇਰ ਮੌਤ ਹੋ ਗਈ ਸੀ। ਜਿਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਪ੍ਰੀਤਮ ਸਿੰਘ ਦੇ ਕਹਿਣ ‘ਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਾ ਪੱਤਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਮਝੌਤੇ ਵਿੱਚ ਮ੍ਰਿਤਕ ਕਿਸਾਨ ਆਗੂ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੋੜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲਾਠੀਚਾਰਜ ਦੌਰਾਨ ਗੰਭੀਰ ਜ਼ਖਮੀਆਂ ਨੂੰ 2 ਲੱਖ ਰੁਪਏ ਅਤੇ ਘੱਟ ਗੰਭੀਰ ਜ਼ਖਮੀਆਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਗਏ ਹਨ। ਟੁੱਟੇ ਹੋਏ ਸੰਦਾਂ ਦੀ ਪੂਰੀ ਕੀਮਤ ਸਰਕਾਰ ਅਦਾ ਕਰੇਗੀ।

ਸਾਰੇ ਵੱਡੇ ਲੀਡਰਾਂ ਨੂੰ ਕੀਤਾ ਰਿਹਾਅ

ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੌਟਾਲਾ, ਰਾਣਾ ਰਣਬੀਰ ਸਿੰਘ ਅਤੇ ਹਰਵਿੰਦਰ ਸਿੰਘ ਮਸਾਣੀ ਸਮੇਤ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨਾਂ ਨੂੰ ਬਿਨਾਂ ਜ਼ਮਾਨਤ ਦੇ ਰਿਹਾਅ ਕਰ ਦਿੱਤਾ ਗਿਆ, ਜਿਸ ਮਗਰੋਂ ਧਰਨਾ ਵੀ ਮੁਲਤਵੀ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੀਆਂ ਮੀਟਿੰਗਾਂ ਵਿੱਚ ਕੋਈ ਸਾਰਥਕ ਨਤੀਜਾ ਨਾ ਨਿਕਲਿਆ ਤਾਂ 16 ਜਥੇਬੰਦੀਆਂ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਅਤੇ ਪ੍ਰੋਗਰਾਮ ਤੈਅ ਕਰਨਗੀਆਂ।

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...