ਜਗਰਾਓਂ ‘ਚ ਕਿਸਾਨਾਂ ਦੀ ਮਹਾਂਪਚਾਇਤ, ਲੋਕਾ ਸਭਾ ਚੋਣਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ
farmers maha panchayat: ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਅਗਵਾਈ ਹੇਠ ਹਰਿਆਣਾ ਦੇ ਕੈਥਲ ਦੀ ਅਨਾਜ ਮੰਡੀ ਵਿੱਚ ਵੀ ਕਿਸਾਨਾਂ ਦੀ ਵਿਸ਼ਾਲ ਰੈਲੀ ਕੀਤੀ ਗਈ ਸੀ। ਰੈਲੀ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ, ਔਰਤਾਂ ਤੇ ਕਿਸਾਨਾਂ ਨਾਲ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਵਿਆਜ ਸਮੇਤ ਹਿਸਾਬ ਦਿੱਤਾ ਜਾਵੇਗਾ।

Farmers Maha Panchayat: ਸਯਕੁੰਤ ਕਿਸਾਨ ਮੋਰਚੇ ਦੁਆਰਾ ਜਗਰਾਓ ਦੀ ਨਵੀਂ ਦਾਣਾ ਮੰਡੀ ਵਿੱਚ ਹੋ ਰਹੀ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਹੋਈ । ਇਸ ਮੌਕੇ 15 ਹਜਾਰ ਦੇ ਕਰੀਬ ਕਿਸਾਨਾਂ ਦਾ ਸੂਬੇ ਭਰ ਤੋ ਇਕੱਠ ਹੋਏ ਤੇ ਇਸ ਮੌਕੇ ਸਯੁੰਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਧਨੇਰ, ਨਿਰਭੈ ਸਿੰਘ ਢੁੱਡੀਕੇ, ਰਮਿੰਦਰ ਪਟਿਆਲਾ, ਰਵਨੀਤ ਸਿੰਘ ਬਰਾੜ, ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ,ਸੁਖ ਗਿੱਲ ਮੋਗਾ, ਕੁਲਦੀਪ ਸਿੰਘ ਵਜ਼ੀਰਪੁਰ, ਨਛੱਤਰ ਸਿੰਘ, ਆਗੂ ਪਹੁੰਚੇ।
ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਸਟੇਜ ਤੋ ਇਹੀ ਸੰਦੇਸ਼ ਸੂਬੇ ਭਰ ਦੇ ਲੋਕਾਂ ਨੂੰ ਭੇਜਿਆ ਕਿ ਇਨਾ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦਾ ਵਿਰੋਧ ਪੰਜਾਬ ਪੂਰਾ ਭਰ ਵਿੱਚ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ 23 ਮਈ ਤੋ ਸ਼ੁਰੂ ਹੋ ਰਹੀ ਪੰਜਾਬ ਫੇਰੀ ਦੌਰਾਨ ਸ਼ਾਂਤਮਈ ਢੰਗ ਨਾਲ ਕਾਲੀਆਂ ਝੰਡੀਆਂ ਲੈਂ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਨਹੀਂ ਵੜਨ ਦਿੱਤਾ ਤੇ ਓਹ ਹੁਣ ਭਾਜਪਾ ਦੇ ਉਮੀਦਵਾਰਾਂ ਨੂੰ ਪਿੰਡਾ ਵਿੱਚ ਨਹੀਂ ਵੜਨ ਦੇਣਗੇ। ਜਿਸ ਤਰ੍ਹਾਂ ਰਵਨੀਤ ਬਿੱਟੂ ਸਮੇਤ ਭਾਜਪਾ ਉਮੀਦਵਾਰ ਕਿਸਾਨਾਂ ਬਾਰੇ ਗਲਤ ਸ਼ਬਦਾਵਲੀ ਬੋਲ ਰਹੇ ਹਨ, ਉਨਾਂ ਨੂੰ ਇਸ ਬਾਰੇ ਇਸੇ ਲੋਕ ਸਭਾ ਚੋਣਾਂ ਵਿੱਚ ਕਿਸਾਨਾਂ ਦੀ ਤਕਾਤ ਦਾ ਪਤਾ ਲਗ ਜਾਵੇਗਾ।
ਹਰਿਆਣਾ ‘ਚ ਵੀ ਕਿਸਾਨਾਂ ਦਾ ਪ੍ਰਦਰਸ਼ਨ
ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਅਗਵਾਈ ਹੇਠ ਹਰਿਆਣਾ ਦੇ ਕੈਥਲ ਦੀ ਅਨਾਜ ਮੰਡੀ ਵਿੱਚ ਵੀ ਕਿਸਾਨਾਂ ਦੀ ਵਿਸ਼ਾਲ ਰੈਲੀ ਕੀਤੀ ਗਈ ਸੀ। ਰੈਲੀ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ, ਔਰਤਾਂ ਤੇ ਕਿਸਾਨਾਂ ਨਾਲ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਵਿਆਜ ਸਮੇਤ ਹਿਸਾਬ ਦਿੱਤਾ ਜਾਵੇਗਾ। 22 ਮਈ ਨੂੰ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਲੱਖਾਂ ਕਿਸਾਨ ਦਾਤੇਸਿੰਘਵਾਲਾ-ਖਨੌਰੀ, ਡੱਬਵਾਲੀ ਮੋਰਚੇ ‘ਤੇ ਇਕੱਠੇ ਹੋਣਗੇ ਅਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨਗੇ। ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ।