ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ: ਤੋੜੇ ਬੈਰੀਕੇਡ, ਪੁਲਿਸ ਨਾਲ ਹੱਥੋਪਾਈ; 34 ਟ੍ਰੇਨਾਂ ਪ੍ਰਭਾਵਿਤ, 11 ਰੱਦ

Updated On: 

17 Apr 2024 18:52 PM

ਕਿਸਾਨ ਆਗੂ ਸਰਕਾਰ ਤੋਂ ਕਿਸਾਨ ਨਵਦੀਪ ਸਿੰਘ ਜਲਬੇੜਾ ਸਮਤੇ 3 ਹੋਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਹਹੇ ਹਨ। ਕਿਸਾਨਾਂ ਦੀ ਪੰਜਾਬ ਅਤੇ ਹਰਿਆਣਾਂ ਸਰਕਾਰ ਨਾਲ ਇਸ ਸੰਬੰਧੀ ਮੀਟਿੰਗ ਵੀ ਹੋਈ ਸੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਲਈ ਭੋਰਸਾ ਵੀ ਦਿੱਤਾ ਗਿਆ ਸੀ। ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਰਿਹਾਅ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ 'ਤੇ ਧਰਨਾ ਦਿੱਤਾ ਜਾ ਰਿਹਾ ਹੈ।

ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ: ਤੋੜੇ ਬੈਰੀਕੇਡ, ਪੁਲਿਸ ਨਾਲ ਹੱਥੋਪਾਈ; 34 ਟ੍ਰੇਨਾਂ ਪ੍ਰਭਾਵਿਤ, 11 ਰੱਦ

ਕਿਸਾਨਾਂ ਨੇ ਰੇਲਵੇ ਟ੍ਰੈਕ ਕੀਤੇੇ ਜਾਮ

Follow Us On

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਜਾਮ ਕਰ ਦਿੱਤੇ ਗਏ ਹਨ। ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਤੋਂ ਬਾਅਦ ਕਿਸਾਨ ਹੁਣ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਜਦੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਕੇ ਰੇਲਵੇ ਟਰੈਕ ‘ਤੇ ਬੈਠ ਗਏ।

ਦੱਸ ਦਈਏ ਕਿ ਕਿਸਾਨ ਆਗੂ ਸਰਕਾਰ ਤੋਂ ਕਿਸਾਨ ਨਵਦੀਪ ਸਿੰਘ ਜਲਬੇੜਾ ਸਮਤੇ 3 ਹੋਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਹਹੇ ਹਨ। ਕਿਸਾਨਾਂ ਦੀ ਪੰਜਾਬ ਅਤੇ ਹਰਿਆਣਾਂ ਸਰਕਾਰ ਨਾਲ ਇਸ ਸੰਬੰਧੀ ਮੀਟਿੰਗ ਵੀ ਹੋਈ ਸੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਲਈ ਭੋਰਸਾ ਵੀ ਦਿੱਤਾ ਗਿਆ ਸੀ। ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਰਿਹਾਅ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ‘ਤੇ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਦੇ ਧਰਨੇ ਕਾਰਨ 34 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟ੍ਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟ੍ਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਗਏ ਹਨ ਅਤੇ ਕੁਝ ਟ੍ਰੇਨਾਂ ਦੇ ਰੂਟ ਨੂੰ ਛੋਟਾ ਕਰ ਦਿੱਤਾ ਗਿਆ ਹੈ।

ਰਿਲੀਜ਼ ਹੋਣ ਤੱਕ ਟਰੈਕ ਨਹੀਂ ਛੱਡਾਂਗੇ- ਡੱਲੇਵਾਲ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ। ਕਿਸਾਨ ਜੇਲ੍ਹ ਵਿੱਚ ਮਰਨ ਵਰਤ ‘ਤੇ ਹੈ। ਅਸੀਂ ਉਦੋਂ ਤੱਕ ਟ੍ਰੈਕ ਖਾਲੀ ਨਹੀਂ ਕਰਾਂਗੇ ਜਦੋਂ ਤੱਕ ਸਰਕਾਰ ਉਸ ਨੂੰ ਰਿਹਾਅ ਨਹੀਂ ਕਰਦੀ। ਜੇਕਰ ਸਰਕਾਰ ਹੁਣੇ ਸਾਨੂੰ ਰਿਹਾਅ ਕਰਦੀ ਹੈ ਤਾਂ ਅਸੀਂ 10 ਮਿੰਟਾਂ ਵਿੱਚ ਚਲੇ ਜਾਵਾਂਗੇ। ਡੱਲੇਵਾਲ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਸਾਡਾ ਦੋਸਤ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ, ਲੋਕਾਂ ਨੂੰ ਇਸ ਵਿੱਚ ਸਾਡਾ ਸਾਥ ਦੇਣਾ ਚਾਹੀਦਾ ਹੈ।

ਅਸੀਂ ਨਹੀਂ ਚਾਹੁੰਦੇ ਸੀ, ਸਰਕਾਰ ਨੇ ਸਾਨੂੰ ਮਜਬੂਰ ਕੀਤਾ- ਪੰਧੇਰ

ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਰੇਲ ਗੱਡੀ ਨੂੰ ਰੋਕਣਾ ਨਹੀਂ ਚਾਹੁੰਦੇ ਸੀ। ਪਰ ਸਾਨੂੰ ਅਜਿਹਾ ਕਰਨ ਲਈ ਮਜਬੂਰ ਕਰਨਾ ਸਰਕਾਰ ਦੀ ਨਾਕਾਮੀ ਹੈ। ਸਰਕਾਰ 16 ਅਪ੍ਰੈਲ ਤੱਕ ਰਿਹਾਈ ਦੇ ਵਾਅਦੇ ਤੋਂ ਮੁਕਰ ਗਈ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਬੀਜੇਪੀ ਪ੍ਰਧਾਨ ਦੀ ਚੁਣੌਤੀ ਸਵੀਕਾਰ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਅਸੀਂ 23 ਅਪ੍ਰੈਲ ਦਾ ਸਮਾਂ ਰੱਖਿਆ ਹੈ। ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਖੇਤੀਬਾੜੀ ਮੰਤਰੀ ਨੂੰ ਉਨ੍ਹਾਂ ਨਾਲ ਆ ਕੇ ਗੱਲ ਕਰਨੀ ਚਾਹੀਦੀ ਹੈ।

13 ਫਰਵਰੀ ਤੋਂ ਚੱਲ ਰਿਹਾ ਅੰਦੋਲਨ

ਕਿਸਾਨਾਂ ਦੇ ਇਹ ਧਰਨਾ 13 ਫਰਵਰੀ ਤੋਂ ਲਗਾਤਾਰ ਚੱਲ ਰਿਹਾ ਹੈ। ਪੁਲਿਸ ਵੱਲੋਂ ਇਸ ਧਰਨੇ ਦੌਰਾਨ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਹਿਲਾਂ ਪੁਲਿਸ ਨੇ ਅਨੀਸ਼ ਖਟਕੜ ਨੂੰ ਗ੍ਰਿਫਤਾਰ ਕੀਤਾ। ਉਹ ਜੀਂਦ ਜੇਲ੍ਹ ਵਿੱਚ ਬੰਦ ਹੈ। 28 ਮਾਰਚ ਨੂੰ ਅੰਬਾਲਾ ਪੁਲਿਸ ਨੇ ਨੌਜਵਾਨ ਕਿਸਾਨ ਆਗੂਆਂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਦੋਵੇਂ ਅੰਬਾਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ: PSEB 10th Class Result: ਪੰਜਾਬ ਬੋਰਡ ਕੱਲ੍ਹ ਜਾਰੀ ਕਰੇਗਾ 10ਵੀਂ ਜਮਾਤ ਦਾ ਨਤੀਜਾ, ਇੰਝ ਕਰੋ ਚੈੱਕ

Exit mobile version