2 ਸਤੰਬਰ ਨੂੰ SKM ਦੀ ਚੰਡੀਗੜ੍ਹ ‘ਚ ਬੈਠਕ, ਲੌਂਗੋਵਾਲ ‘ਚ ਕਿਸਾਨਾਂ ਦਾ ਪ੍ਰਦਰਸ਼ਨ, ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ‘ਤੇ ਧਰਨਾ
Farmer Protest: ਕਿਸਾਨਾਂ ਦਾ ਕਹਿਣਾ ਹੈ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ 'ਚ ਵੱਡਾ ਮੋਰਚਾ ਲਗਾਇਆ ਜਾਵੇਗਾ। ਦੱਸ ਦਈਏ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SKM ਦੀ ਬੈਠਕ ਹੋਵੇਗੀ। ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਸੰਗਰੂਰ ਦੇ ਲੌਂਗੋਵਾਲ ਵਿੱਚ ਕਿਸਾਨਾਂ ਤੇ ਪੁਲਿਸ ਵਿਚਾਲੇ ਬੀਤੇ ਦਿਨੀਂ ਝੜਪ ਹੋਈ ਸੀ। ਜਿਸ ਨੂੰ ਲੈ ਕੇ ਬੀਤੇ ਕੱਲ੍ਹ (ਮੰਗਲਵਾਰ) ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਾਂ 32 ਕਿਸਾਨ ਜਥੇਬੰਦੀਆਂ ਦੀ ਬੈਠਕ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ ‘ਚ ਵੱਡਾ ਮੋਰਚਾ ਲਗਾਇਆ ਜਾਵੇਗਾ। ਦੱਸ ਦਈਏ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SKM ਦੀ ਬੈਠਕ ਹੋਵੇਗੀ। ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਕਿਸਾਨਾਂ ਦੀ ਮੰਗ ਹੈ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਸਰਕਾਰ ਬਣਦਾ ਮੁਆਵਜ਼ਾ ਦੇਵੇ, ਸਰਕਾਰੀ ਨੌਕਰੀ ਅਤੇ ਲੌਂਗੋਵਾਲ ਹਿੰਸਾ ਮਾਮਲੇ ‘ਚ ਦੋਸ਼ੀਆਂ ‘ਤੇ ਕਾਰਵਾਈ, ਕਿਸਾਨਾਂ ਨੂੰ ਰਿਹਆ ਕੀਤਾ ਜਾਵੇ।
A clash between farmers and the Punjab Police occurred in Sangrur’s village Longowal as they were heading towards Chandigarh to participate in a protest. During the clash, one farmer lost his leg as he came under a tractor trolley tyre & he lost his life during treatment. While pic.twitter.com/gTdjXZvzlN
— Gagandeep Singh (@Gagan4344) August 21, 2023
ਇਹ ਵੀ ਪੜ੍ਹੋ
ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ਤੇ ਧਰਨਾ
ਉਥੇ ਹੀ ਹਰਿਆਣਾ ਦੇ ਕਿਸਾਨਾਂ ਵੱਲੋਂ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੇ ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ਤੇ ਪਿੰਡ ਬਲਾਣਾ ਵਿਖੇ ਸਰਵਿਸ ਲਾਈਨ ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
Farmer protest in front of Longowal Police station has intensified here a farmer Pritam Singh died . Farm unions r demanding an action against local police administration. 35 FIRs has been registered against protesting farmers their vehicles has been impounded by police. pic.twitter.com/fPuB0WkhiC
— Gurshamshir Singh (@gurshamshir) August 22, 2023
ਮੰਗਲਵਾਰ ਨੂੰ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਦਿਨ ਭਰ ਤਕਰਾਰ ਹੁੰਦਾ ਰਿਹਾ। ਡੀਸੀ ਡਾ.ਸ਼ਾਲੀਨ ਨੇ ਜ਼ਿਲ੍ਹਾ ਮੈਜਿਸਟਰੇਟ ਵਜੋਂ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਜਿੱਥੇ ਡੀਸੀ ਡਾ: ਸ਼ਾਲੀਨ ਅਤੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂ ਸੁਰੇਸ਼ ਕੌਠ ਨੇ ਕਿਹਾ ਕਿ ਸਾਡੇ ਕਿਸਾਨ ਆਗੂਆਂ ਨੂੰ ਕਿਉਂ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰੇ।
ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਲਈ ਉਹ ਮੰਗਲਵਾਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਏ ਸਨ। ਪਰ ਪੁਲਿਸ ਨੇ ਇੱਕ ਦਿਨ ਪਹਿਲਾਂ ਹੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਅਜਿਹੇ ‘ਚ ਚੰਡੀਗੜ੍ਹ ਨੂੰ ਜਾਣ ਵਾਲੀ ਹਰ ਸੜਕ ‘ਤੇ ਪੁਲਿਸ ਵੱਲੋਂ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਗਏ ਸਨ। ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸਨ।