2 ਸਤੰਬਰ ਨੂੰ SKM ਦੀ ਚੰਡੀਗੜ੍ਹ ‘ਚ ਬੈਠਕ, ਲੌਂਗੋਵਾਲ ‘ਚ ਕਿਸਾਨਾਂ ਦਾ ਪ੍ਰਦਰਸ਼ਨ, ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ‘ਤੇ ਧਰਨਾ

abhishek-thakur
Updated On: 

23 Aug 2023 12:44 PM

Farmer Protest: ਕਿਸਾਨਾਂ ਦਾ ਕਹਿਣਾ ਹੈ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ 'ਚ ਵੱਡਾ ਮੋਰਚਾ ਲਗਾਇਆ ਜਾਵੇਗਾ। ਦੱਸ ਦਈਏ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SKM ਦੀ ਬੈਠਕ ਹੋਵੇਗੀ। ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

2 ਸਤੰਬਰ ਨੂੰ SKM ਦੀ ਚੰਡੀਗੜ੍ਹ ਚ ਬੈਠਕ, ਲੌਂਗੋਵਾਲ ਚ ਕਿਸਾਨਾਂ ਦਾ ਪ੍ਰਦਰਸ਼ਨ, ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ਤੇ ਧਰਨਾ
Follow Us On
ਸੰਗਰੂਰ ਦੇ ਲੌਂਗੋਵਾਲ ਵਿੱਚ ਕਿਸਾਨਾਂ ਤੇ ਪੁਲਿਸ ਵਿਚਾਲੇ ਬੀਤੇ ਦਿਨੀਂ ਝੜਪ ਹੋਈ ਸੀ। ਜਿਸ ਨੂੰ ਲੈ ਕੇ ਬੀਤੇ ਕੱਲ੍ਹ (ਮੰਗਲਵਾਰ) ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਾਂ 32 ਕਿਸਾਨ ਜਥੇਬੰਦੀਆਂ ਦੀ ਬੈਠਕ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ ‘ਚ ਵੱਡਾ ਮੋਰਚਾ ਲਗਾਇਆ ਜਾਵੇਗਾ। ਦੱਸ ਦਈਏ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿੱਚ SKM ਦੀ ਬੈਠਕ ਹੋਵੇਗੀ। ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨਾਂ ਦੀ ਮੰਗ ਹੈ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਸਰਕਾਰ ਬਣਦਾ ਮੁਆਵਜ਼ਾ ਦੇਵੇ, ਸਰਕਾਰੀ ਨੌਕਰੀ ਅਤੇ ਲੌਂਗੋਵਾਲ ਹਿੰਸਾ ਮਾਮਲੇ ‘ਚ ਦੋਸ਼ੀਆਂ ‘ਤੇ ਕਾਰਵਾਈ, ਕਿਸਾਨਾਂ ਨੂੰ ਰਿਹਆ ਕੀਤਾ ਜਾਵੇ।

ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ਤੇ ਧਰਨਾ

ਉਥੇ ਹੀ ਹਰਿਆਣਾ ਦੇ ਕਿਸਾਨਾਂ ਵੱਲੋਂ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੇ ਅੰਬਾਲਾ-ਹਿਸਾਰ ਨੈਸ਼ਨਲ ਹਾਈਵੇਅ ਤੇ ਪਿੰਡ ਬਲਾਣਾ ਵਿਖੇ ਸਰਵਿਸ ਲਾਈਨ ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਦਿਨ ਭਰ ਤਕਰਾਰ ਹੁੰਦਾ ਰਿਹਾ। ਡੀਸੀ ਡਾ.ਸ਼ਾਲੀਨ ਨੇ ਜ਼ਿਲ੍ਹਾ ਮੈਜਿਸਟਰੇਟ ਵਜੋਂ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਜਿੱਥੇ ਡੀਸੀ ਡਾ: ਸ਼ਾਲੀਨ ਅਤੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂ ਸੁਰੇਸ਼ ਕੌਠ ਨੇ ਕਿਹਾ ਕਿ ਸਾਡੇ ਕਿਸਾਨ ਆਗੂਆਂ ਨੂੰ ਕਿਉਂ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰੇ।

ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ

ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਲਈ ਉਹ ਮੰਗਲਵਾਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਏ ਸਨ। ਪਰ ਪੁਲਿਸ ਨੇ ਇੱਕ ਦਿਨ ਪਹਿਲਾਂ ਹੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਅਜਿਹੇ ‘ਚ ਚੰਡੀਗੜ੍ਹ ਨੂੰ ਜਾਣ ਵਾਲੀ ਹਰ ਸੜਕ ‘ਤੇ ਪੁਲਿਸ ਵੱਲੋਂ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਗਏ ਸਨ। ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸਨ।
Related Stories
ਅੰਦੋਲਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਿੱਚ ਪਈ ਫੁੱਟ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਦੇਣਗੇ ਧਰਨੇ
ਸੁਨਾਮ: ਧੂਰੀ ਸ਼ੂਗਰ ਮਿੱਲ ਖੋਲ੍ਹਣ ਲਈ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ਚੋਂ ਲਿਆ ਹਿਰਾਸਤ ਵਿੱਚ
ਕਿਸਾਨਾਂ ਨੇ ਖਤਮ ਕੀਤਾ ਧਰਨਾ, 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ, 4 ਨੂੰ ਸੌਂਪਣਗੇ ਮੰਗ ਪੱਤਰ
ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ, ਮੁਲਤਵੀ ਕੀਤਾ ਚੰਡੀਗੜ੍ਹ ਕੂਚ ਦਾ ਫੈਸਲਾ, ਭਲਕੇ ਮੀਟਿੰਗ ਦੌਰਾਨ ਤੈਅ ਹੋਵੇਗੀ ਅਗਲੀ ਰਣਨੀਤੀ
ਜਲੰਧਰ ‘ਚ ਰੇਲ ਗੱਡੀਆਂ ਰੋਕਣ ਵਾਲੇ 350 ਕਿਸਾਨਾਂ ਖਿਲਾਫ FIR, ਗੰਨੇ ਦੇ ਰੇਟ ਵਧੇ ਨੂੰ ਲੈਕੇ ਕੀਤਾ ਸੀ ਰੇਲਵੇ ਟਰੈਕ ਜਾਮ
ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ: ਸ਼ਹਿਰ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ; ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ