AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਮੰਗਾਂ ਨੂੰ ਲੈ ਕੇ ਪੱਕੇ ਮੋਰਚਾ ਦਾ ਐਲਾਨ

Ladowal Toll Plaza Protest: ਕਿਸਾਨਾਂ ਇਸ ਟੋਲ ਪਲਾਜ਼ੇ 'ਤੇ ਪੱਕੇ ਧਰਨੇ 'ਤੇ ਬੈਠ ਗਏ ਹਨ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੀ ਚੌਕਸ ਹੋ ਗਈ ਹੈ। ਲਾਡੋਵਾਲ ਟੋਲ ਪਲਾਜ਼ਾ 'ਤੇ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਸਥਿਤੀ 'ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਮੰਗਾਂ ਨੂੰ ਲੈ ਕੇ ਪੱਕੇ ਮੋਰਚਾ ਦਾ ਐਲਾਨ
ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ
rajinder-arora-ludhiana
| Updated On: 27 Feb 2026 14:12 PM IST
Share

ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡਾ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰ ਦਿੱਤਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟੋਲ ਪਲਾਜ਼ੇ ‘ਤੇ ਇਕੱਠੇ ਹੋਣ ਦੀ ਕਾਲ ਦਿੱਤੀ ਗਈ ਸੀ। ਕਿਸਾਨਾਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗਾ ਪੂਰੀਆਂ ਨਹੀਂ ਹੋ ਜਾਣਗੀਆਂ, ਉਹ ਇਸ ਟੋਲ ‘ਤੇ ਪੱਕਾ ਮੋਰਚਾ ਲਾ ਕੇ ਰੱਖਣਗੇ ਤੇ ਓਨੇ ਸਮੇਂ ਲਈ ਟੋਲ ਪਲਾਜ਼ਾ ਨੂੰ ਫ੍ਰੀ ਰੱਖਣਗੇ।

ਕਿਸਾਨਾਂ ਇਸ ਟੋਲ ਪਲਾਜ਼ੇ ‘ਤੇ ਪੱਕੇ ਧਰਨੇ ‘ਤੇ ਬੈਠ ਗਏ ਹਨ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੀ ਚੌਕਸ ਹੋ ਗਈ ਹੈ। ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਸਥਿਤੀ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।

ਕਿਸਾਨਾਂ ਦੀਆਂ ਮੰਗਾਂ

ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਹਨ। ਇਸ ਵਾਰ ਉਹ ਕੇਂਦਰ ਦੇ ਨਾਲ-ਨਾਲ ਸਥਾਨਕ ਮੁੱਦਿਆਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਐਮਐਸਪੀ, ਪਰਚੇ ਰੱਦ ਤੇ ਬੇਅਦਬੀ ਵਰਗੇ ਮੁੱਦਿਆਂ ‘ਤੇ ਉਹ ਪ੍ਰਦਰਸ਼ਨ ਕਰ ਰਹੇ ਹਨ। ਆਓ ਜਾਣਦੇ ਹਾਂ ਕਿ ਕਿਸਾਨਾਂ ਦੀ ਕੀ ਮੰਗਾਂ ਹਨ…

  • ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਕਾਨੂੰਨ ਬਣੇ।
  • ਸ਼ੰਭੂ ਬਾਰਡਰ ‘ਤੇ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ।
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀਆਂ ਦੇ ਮਾਮਲੇ ‘ਚ ਇਨਸਾਫ਼ ਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
  • ਲਾਡੋਵਾਲ ਟੋਲ ਪਲਾਜ਼ਾ ‘ਤੇ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲਿਆ ਜਾਵੇ ਤੇ ਸਥਾਨ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

ਕਿਸਾਨ ਜਥੇਬੰਦੀਆਂ ਨੇ ਕੀ ਕਿਹਾ?

ਇਸ ਅੰਦੋਲਨ ‘ਚ ਪਹੁੰਚੀਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਹੀ। ਇਸ ਲਈ ਹੁਣ ਆਰਥਿਕ ਝਟਕਾ ਦਿੱਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਆਪਣੀਆਂ ਮੰਗਾਂ ਨੂੰ ਲੈ ਕੇ ਹੈ, ਇਸ ਦੌਰਾਨ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਸਗੋਂ ਆਮ ਲੋਕਾਂ ਦੀ ਮਦਦ ਕਰਦੇ ਹੋਏ ਉਨ੍ਹਾਂ ਨੂੰ ਮੁਫ਼ਤ ‘ਚ ਟੋਲ ਪਲਾਜ਼ਾ ਤੋਂ ਕੱਢਿਆ ਜਾਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਲੋਕਾਂ ਦੇ ਪੈਸੇ ਬਚਣਗੇ ਤੇ ਆਰਥਿਕ ਨੁਕਸਾਨ ਹੋਣ ਦੇ ਚੱਲਦੇ ਸਰਕਾਰ ਦੇ ਕੰਨਾਂ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚੇਗੀ। ਦੂਜੇ ਪਾਸੇ, ਕਿਸਾਨਾਂ ਦਾ ਇਹ ਪ੍ਰਦਰਸ਼ਨ ਇੱਕ ਵਾਰ ਫ਼ਿਰ ਪੁਲਿਸ, ਪ੍ਰਸ਼ਾਸਨ ਦੇ ਸਰਕਾਰ ਲਈ ਚੁਣੌਤੀ ਬਣ ਗਿਆ ਹੈ।

Follow Us
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...