ਪੰਜਾਬ ਭਰ ‘ਚ ਲੋਹੜੀ ‘ਤੇ ਕਿਸਾਨਾਂ ਦਾ ਪ੍ਰਦਰਸ਼ਨ: ਮੰਡੀ ਨਿੱਜੀਕਰਨ ਨੀਤੀ ਦੀਆਂ ਕਾਪੀਆਂ ਸਾੜੀਆਂ, MSP ਕਾਨੂੰਨ ਦੀ ਮੰਗ
ਅੱਜ 'ਚ ਲੋਹੜੀ ਦੇ ਤਿਉਹਾਰ 'ਤੇ ਪੰਜਾਬ ਵਿੱਚ ਕਈ ਥਾਵਾਂ 'ਤੇ ਨਿੱਜੀਕਰਨ ਦੀ ਨੀਤੀ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ ਕੰਪਨੀ ਬਾਗ ਦੇ ਸਾਹਮਣੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤੀ ਗਈ। ਇਸ ਦੌਰਾਨ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਕੀਤੀ। ਸ਼ੰਭੂ-ਖਨੌਰੀ ਸਰਹੱਦ 'ਤੇ ਕਿਸਾਨਾਂ ਦਾ ਧਰਨਾ ਬੀਤੇ 11 ਮਹੀਨੀਆਂ ਤੋਂ ਲਗਾਤਾਰ ਜਾਰੀ ਹੈ।
ਪੰਜਾਬ ‘ਚ ਲੋਹੜੀ ਦੇ ਤਿਉਹਾਰ ‘ਤੇ ਕਿਸਾਨਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਹੈ। ਸੂਬੇ ਦੀਆਂ ਕਈ ਥਾਵਾਂ ‘ਤੇ ਮੰਡੀ ‘ਚ ਨਿੱਜੀਕਰਨ ਦੀ ਨੀਤੀ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ ਕੰਪਨੀ ਬਾਗ ਦੇ ਸਾਹਮਣੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤੀ ਗਈ। ਇਸ ਦੌਰਾਨ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਕੀਤੀ।
ਬੀਤੇ 11 ਮਹੀਨੀਆਂ ਤੋਂ ਅੰਦੋਲਨ ਜਾਰੀ
ਸ਼ੰਭੂ-ਖਨੌਰੀ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਬੀਤੇ 11 ਮਹੀਨੀਆਂ ਤੋਂ ਲਗਾਤਾਰ ਜਾਰੀ ਹੈ। ਪਰ ਕਿਸਾਨ ਅਤੇ ਸਰਕਾਰ ਵਿਚਾਲੇ ਕੋਈ ਵੀ ਸਹਿਮਤੀ ਨਹੀਂ ਬਣ ਰਹੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਡਰਾਫਟ ਦੀਆਂ ਕਾਪੀਆਂ ਦੇਸ਼ ਭਰ ਵਿੱਚ ਸਾੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 49 ਦਿਨ ਬੀਤ ਚੁੱਕੇ ਹਨ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕਰਜ਼ੇ ਨਾਲ ਹੋ ਰਹੀਆਂ ਕਿਸਾਨਾਂ ਦੀਆਂ ਮੌਤਾਂ
ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਸਰਵਣ ਪੰਧੇਰ ਨੇ ਕਿਹਾ ਕਿ ਹਰ ਰੋਜ਼ 35 ਤੋਂ 40 ਕਿਸਾਨ ਕਰਜ਼ੇ ਵਿੱਚ ਦੱਬੇ ਜਾ ਰਹੇ ਹਨ।ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਬੀਜਾਂ, ਖਾਦਾਂ ਤੇ ਕੀਟਨਾਸ਼ਕਾਂ ਵਰਗੀਆਂ ਖੇਤੀ ਲਾਗਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਕਿਸਾਨਾਂ ਸਿਰ ਕਰਜ਼ਾ ਲਗਾਤਾਰ ਵਧਦਾ ਜਾ ਰਿਹਾ ਹੈ।
MSP ਕਾਨੂੰਨ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ: ਪੰਧੇਰ
ਭਾਜਪਾ ਆਗੂ ਸੁਨੀਲ ਜਾਖੜ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਧੇਰ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਨਹੀਂ ਪਹੁੰਚਾਏਗਾ, ਸਗੋਂ ਕਿਸਾਨਾਂ ਨੂੰ ਝੋਨੇ ਦੀ ਇਕੱਲੀ ਫ਼ਸਲ ਤੋਂ ਬਾਹਰ ਨਿਕਲਣ ਦੇ ਯੋਗ ਬਣਾਵੇਗਾ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਸਰਕਾਰ ਨੂੰ ਆਖਰ ਝੁਕਣਾ ਹੀ ਪਵੇਗਾ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਇਮ ਰਹੇਗੀ।
ਇਹ ਵੀ ਪੜ੍ਹੋ