ਤਰਨਤਾਰਨ ਵਿਖੇ ਕਿਸਾਨਾਂ ਦਾ ਧਰਨਾ, ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ

Updated On: 

03 Sep 2024 00:52 AM

ਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ। ਕਿਸਾਨਾਂ ਦੀਆਂ ਮੁੱਖ ਮੰਗ ਜੰਮੂ ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨਾਂ ਦੇ ਵੱਧ ਭਾਅ ਨਹੀਂ ਦਿੱਤੇ ਜਾ ਰਹੇ। ਬੀਤੇ ਕੁਝ ਦਿਨ ਪਹਿਲਾਂ ਪੁਲਿਸ ਵੱਲੋਂ ਕਿਸਾਨਾਂ ਨਾਲ ਲਾਠੀਚਾਰਜ ਕੀਤਾ ਗਿਆ। ਕਿਸਾਨਾਂ ਵੱਲੋਂ ਇਸ ਦੇ ਵਿਰੋਧ ਵਿੱਚ ਧਰਨਾ ਲਗਾਇਆ ਗਿਆ ਹੈ।

ਤਰਨਤਾਰਨ ਵਿਖੇ ਕਿਸਾਨਾਂ ਦਾ ਧਰਨਾ, ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਤਰਨਤਾਰਨ ਵਿਖੇ ਕਿਸਾਨਾਂ ਦਾ ਧਰਨਾ

Follow Us On

ਤਰਨਤਾਰਨ ਵਿਖੇ ਕਿਸਾਨਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀਆਂ ਸੜਕਾਂ ਲਈ ਜ਼ਮੀਨਾਂ ਦਾ ਇਕਸਾਰ ਰੇਟ ਦੇਣ, ਕਿਸਾਨਾਂ ਦੀਆਂ ਜ਼ਮੀਨਾਂ ਤੇ ਬਿਨਾਂ ਮੁਆਵਜ਼ਾ ਦਿੱਤੇ ਜ਼ਬਰੀ ਕਬਜ਼ਾ ਨਾ ਕਰਨ ਅਤੇ ਪਿੱਛਲੇ ਦਿਨੀ ਜ਼ਿਲੇ ਦੇ ਪਿੰਡ ਰੱਖ ਸ਼ੇਖ ਫੱਤਾ ਵਿਖੇ ਪ੍ਰਸ਼ਾਸਨ ਵੱਲੋਂ ਜ਼ਮੀਨ ‘ਤੇ ਕਬਜ਼ਾ ਕਰਨ ਸਮੇਂ ਕਿਸਾਨ ਦੀ ਨਸ਼ਟ ਹੋਈ ਤਿੰਨ ਏਕੜ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਲਈ ਅਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਕਿਸਾਨਾਂ ਨੂੰ ਇਕਸਾਰ ਰੇਟ ਨਹੀਂ ਦਿੱਤਾ ਜਾ ਰਿਹਾ ਹੈ। ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਸਰਕਾਰ 2013 ਐਕਟ ਰੱਦ ਕਰਕੇ ਕਿਸਾਨਾਂ ਨੂੰ ਇਕ ਸਾਰ ਜ਼ਮੀਨਾਂ ਦਾ ਰੇਟ ਦੇਣ ਦਾ ਐਕਟ ਪਾਸ ਕਰ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਕਿਸਾਨ ਦੀ ਸਹਿਮਤੀ ਨਾਲ ਅਕਵਾਇਰ ਕੀਤੀਆਂ ਜਾਣ। ਇਸ ਤੋਂ ਇਲਾਵਾ ਪਿੱਛਲੇ ਦਿਨੀ ਜ਼ਿਲੇ ਦੇ ਪਿੰਡ ਰੱਖ ਸੇਖ ਫੱਤਾ ਵਿਖੇ ਜ਼ਮੀਨ ‘ਤੇ ਜ਼ਬਰੀ ਕਬਜ਼ਾ ਕਰਦਿਆਂ ਕਿਸਾਨ ਦੀ ਨਸ਼ਟ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਹਰਪ੍ਰੀਤ ਸਿੱਧਵਾਂ ਨੇ ਕਿਹਾ ਕਿ ਜਿਸ ਕਿਸਾਨ ਦੀ ਫਸਲ ਬਰਬਾਦ ਹੋਈ ਉਸ ਦੀ ਜ਼ਮੀਨ ਤਾਂ ਹਾਈਵੇ ਵਿੱਚ ਨਹੀਂ ਆਈ ਹੈ।

ਕੀ ਭਾਰਤ ਮਾਲਾ ਪ੍ਰੋਜੈਕਟ ?

ਭਾਰਤਮਾਲਾ ਪ੍ਰੋਜੈਕਟ ਦੇਸ਼ ਦੇ ਰਾਸ਼ਟਰੀ ਰਾਜਮਾਰਗਾਂ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵਾਂ ਪ੍ਰੋਗਰਾਮ ਹੈ। ਇਸ ਦੇ ਤਹਿਤ ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ ਆਰਥਿਕ ਗਲਿਆਰੇ, ਇੰਟਰ ਕੋਰੀਡੋਰ ਅਤੇ ਫੀਡਰ ਰੂਟਾਂ ਰਾਹੀਂ ਸੜਕੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾਣਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੀ ਭਲਾਈ ਲਈ ਸਮਰਪਿਤ ਹੈ ਭਗਵੰਤ ਮਾਨ ਸਰਕਾਰ ਯੂਨੀਅਨ ਨਾਲ ਮੀਟਿੰਗ ਕਰਕੇ ਬੋਲੇ ਗੁਰਮੀਤ ਸਿੰਘ ਖੁੱਡੀਆਂ

Exit mobile version