ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

9 ਘੰਟਿਆਂ ਦਾ ਪੰਜਾਬ ਬੰਦ ਮੁਕੰਮਲ, ਹਾਈਵੇਅ ਤੇ ਰੇਲਵੇ ਟ੍ਰੈਕ ਤੋਂ ਉਠੇ ਕਿਸਾਨ, ਜਾਣੋ ਕਿੱਥੇ- ਕਿੱਥੇ ਲੋਕਾਂ ਨੂੰ ਹੋਈ ਪ੍ਰੇਸ਼ਾਨੀ

Punjab Band: ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲੀਆ। ਇਸ ਦੌਰਾਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ। ਕਿਸਾਨ 140 ਥਾਵਾਂ 'ਤੇ ਹਾਈਵੇਅ ਤੇ ਰੇਲਵੇ ਟਰੈਕ 'ਤੇ ਬੈਠੇ ਰਹੇ।

9 ਘੰਟਿਆਂ ਦਾ ਪੰਜਾਬ ਬੰਦ ਮੁਕੰਮਲ, ਹਾਈਵੇਅ ਤੇ ਰੇਲਵੇ ਟ੍ਰੈਕ ਤੋਂ ਉਠੇ ਕਿਸਾਨ, ਜਾਣੋ ਕਿੱਥੇ- ਕਿੱਥੇ ਲੋਕਾਂ ਨੂੰ ਹੋਈ ਪ੍ਰੇਸ਼ਾਨੀ
ਕਿਸਾਨਾਂ ਵੱਲੋਂ ਪੰਜਾਬ ਬੰਦ (Photo Credit: PTI )
Follow Us
amanpreet-kaur
| Updated On: 30 Dec 2024 17:10 PM

ਕਿਸਾਨਾਂ ਦੇ ਹੱਕ ਵਿੱਚ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਮੁਕੰਮਲ ਹੋ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਜਿਸ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ।

ਪੰਜਾਬ- ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਕਿਸਾਨਾਂ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਪੰਜਾਬ ਬੰਦ ਰੱਖਿਆ। ਇਹ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ। ਕਿਸਾਨ 140 ਥਾਵਾਂ ‘ਤੇ ਹਾਈਵੇਅ ਤੇ ਰੇਲਵੇ ਟਰੈਕ ‘ਤੇ ਬੈਠੇ ਰਹੇ। ਇਸ ਦੌਰਾਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਣੇ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, ‘ਅਸੀਂ ਕਿਸੇ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਹੀਂ ਕੀਤਾ। ਵਪਾਰ ਮੰਡਲ, ਕਮਿਸ਼ਨ ਏਜੰਟ ਐਸੋਸੀਏਸ਼ਨਾਂ, ਯੂਨੀਅਨਾਂ ਤੇ ਯੂਨੀਅਨਾਂ ਦਾ ਸਮਰਥਨ ਪ੍ਰਾਪਤ ਹੋਇਆ। ਕਰੀਬ 270 ਥਾਵਾਂ ‘ਤੇ ਪ੍ਰਦਰਸ਼ਨ ਹੋਏ।

Photo Credit: PTI

ਪੰਜਾਬ ਬੰਦ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ

ਕਿਸਾਨਾਂ ਦੀ ਹੜਤਾਲ ਕਾਰਨ ਰੇਲਵੇ ਨੇ ਵੰਦੇ ਭਾਰਤ ਸਮੇਤ 163 ਟਰੇਨਾਂ ਰੱਦ ਕਰ ਦਿੱਤੀਆਂ ਹਨ। ਪੁਣੇ ਤੋਂ ਜੰਮੂ ਤਵੀ ਜਾ ਰਹੀ ਜੇਹਲਮ ਐਕਸਪ੍ਰੈਸ ਨੂੰ ਜਲੰਧਰ ਕੈਂਟ ਸਟੇਸ਼ਨ ‘ਤੇ ਰੋਕਿਆ ਗਿਆ। ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਰੇਲਵੇ ਸਟੇਸ਼ਨਾਂ ‘ਤੇ ਉੱਤਰ ਪ੍ਰਦੇਸ਼, ਪੂਨੇ, ਬਿਹਾਰ ਅਤੇ ਕੋਲਕਾਤਾ ਸਮੇਤ ਹੋਰ ਰਾਜਾਂ ਦੇ ਯਾਤਰੀ ਪ੍ਰੇਸ਼ਾਨ ਰਹੇ। ਟ੍ਰੇਨ ਦੇ ਰੱਦ ਹੋਣ ‘ਤੇ ਕਈ ਯਾਤਰੀਆਂ ਨੂੰ ਹੋਟਲਾਂ ‘ਚ ਰਹਿਣਾ ਪਿਆ।

ਪੰਜਾਬ ਤੋਂ 8 ਸੂਬਿਆਂ ਨੂੰ 576 ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਵੀ ਬੰਦ ਰਹੀਆਂ। ਹਰਿਆਣਾ ਤੇ ਹਿਮਾਚਲ ਸਮੇਤ ਹੋਰਨਾਂ ਸੂਬਿਆਂ ਦੀਆਂ ਬੱਸਾਂ ਵੀ ਪੰਜਾਬ ਨਹੀਂ ਆਈਆਂ।

Photo Credit: PTI

ਲੁਧਿਆਣਾ ਦਾ ਚੌੜਾ ਬਾਜ਼ਾਰ ਆਮ ਦੀ ਤਰ੍ਹਾਂ ਖੁੱਲਾ ਰਿਹਾ

ਇਸ ਤੋਂ ਇਲਾਵਾ ਗੈਸ ਅਤੇ ਪੈਟਰੋਲ ਪੰਪ ਦੇ ਨਾਲ-ਨਾਲ ਬਾਜ਼ਾਰ ਵੀ ਬੰਦ ਰਹੇ। ਹਾਲਾਂਕਿ ਲੁਧਿਆਣਾ ਦਾ ਮਸ਼ਹੂਰ ਚੌੜਾ ਬਾਜ਼ਾਰ ਖੁੱਲ੍ਹਾ ਰਿਹਾ। ਇੱਥੇ ਆਪਣੀਆਂ ਦੁਕਾਨਾਂ ਬੰਦ ਕਰਵਾਉਣ ਆਏ ਕਿਸਾਨਾਂ ਦੀ ਦੁਕਾਨਦਾਰਾਂ ਨਾਲ ਬਹਿਸ ਹੋ ਗਈ। ਇਸ ਬਹਿਸ ਤੋਂ ਬਾਅਦ ਵੀ ਇਹ ਦੁਕਾਨਾ ਆਮ ਦੀ ਤਰ੍ਹਾਂ ਖੁੱਲੀਆਂ ਰਹਿਆਂ।

ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ...
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ...
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset...
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ...
ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ...
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ...
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ...
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ ਸੰਸਦ ਵਿੱਚ ਲਗੇ ਸੀ ਠਹਾਕੇ
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ  ਸੰਸਦ ਵਿੱਚ ਲਗੇ ਸੀ ਠਹਾਕੇ...
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ...