ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਪ੍ਰਦਰਸ਼ਨ, ਮੰਨੀਆਂ ਮੰਗਾਂ ਲਾਗੂ ਨਾ ਹੋਣ ‘ਤੇ ਨਾਰਾਜ਼ ਕਿਸਾਨ
ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਦੀ ਫਸਲ 'ਤੇ ਐਮਐਸਪੀ ਦੀ ਲੀਗਲ ਗਰੰਟੀ ਕਾਨੂੰਨ ਜਰੂਰੀ ਹੈ। ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫ, ਨਰੇਗਾ ਫਸਲੀ ਬੀਮਾ ਯੋਜਨਾ ਆਦਿ ਤਹਿਤ ਮੰਗਾਂ ਵੀ ਸਰਕਾਰ ਨੇ ਨਹੀਂ ਲਾਗੂ ਨਹੀਂ ਕੀਤੀਆਂ ਹਨ।
ਅੱਜ ਪੂਰੇ ਦੇਸ਼ ਵਿੱਚ ਵੱਖ-ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ 2 ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਦੇ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ ਪਹੁੰਚੇ ਹਨ। ਕਿਸਾਨਾਂ ਵੱਲੋਂ ਪਹੁੰਚ ਕੇ 2 ਘੰਟੇ ਲਈ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਦੇ ਵਿੱਚ ਹਜੇ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਹੋਈਆਂ। ਕਿਸਾਨਾਂ ਨੂੰ ਇਨਸਾਫ ਨਹੀਂ ਮਿਲਿਆ। ਇਸ ਤੋਂ ਇਲਾਵਾ 13 ਫਰਵਰੀ 2024 ਤੋਂ ਕਿਸਾਨੀ ਅੰਦੋਲਨ ਸ਼ੰਬੂ ਬਾਰਡਰ ‘ਤੇ ਚੱਲ ਰਿਹਾ ਹੈ। ਉਸ ਦੌਰਾਨ ਵੀ ਵੱਡੀ ਗਿਣਤੀ ‘ਚ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਹਜੇ ਤੱਕ ਉਸ ਮਾਮਲੇ ‘ਚ ਵੀ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਿਆ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ‘ਤੇ ਐਮਐਸਪੀ ਦੀ ਲੀਗਲ ਗਰੰਟੀ ਕਾਨੂੰਨ ਜਰੂਰੀ ਹੈ। ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫ, ਨਰੇਗਾ ਫਸਲੀ ਬੀਮਾ ਯੋਜਨਾ ਆਦਿ ਤਹਿਤ ਮੰਗਾਂ ਵੀ ਸਰਕਾਰ ਨੇ ਨਹੀਂ ਲਾਗੂ ਨਹੀਂ ਕੀਤੀਆਂ ਹਨ। ਇਸ ਨੂੰ ਲੈ ਕੇ ਕਿਸਾਨ ਅੱਜ ਦੇਸ਼ ਪੱਧਰ ਤੇ ਦੋ ਘੰਟੇ ਤੱਕ ਰੇਲਾਂ ਰੋਕ ਕੇ ਪ੍ਰਦਰਸ਼ਨ ਕਰ ਰਹੇ ਹਨ।
ਪੰਧੇਰ ਨੇ ਕਿਹਾ ਕਿ ਕਿਸਾਨਾਂ ਦੇ ਉੱਪਰ ਧੱਕੇ ਨਾਲ ਪਰਾਲੀ ਸਾੜਨ ਦਾ ਮੁੱਦਾ ਠੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਗਿਆਨਿਕ ਢੰਗ ਨਾਲ ਦੇਖੀਏ ‘ਤੇ 2% ਪ੍ਰਦੂਸ਼ਣ ਹੀ ਕਿਸਾਨਾਂ ਦੀ ਪਰਾਲੀ ਨਾਲ ਬਣਦਾ ਹੈ ਤੇ 98% ਪ੍ਰਦੂਸ਼ਣ ਕਿੱਥੋਂ ਆਉਂਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਬਦਲਾਖੋਰੀ ਦੀ ਨੀਤੀ ਨਾਲ ਪਰਾਲੀ ਸਾੜਨ ਦਾ ਮੁੱਦਾ ਕਿਸਾਨਾਂ ‘ਤੇ ਥੋਪ ਰਹੀ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਭਾਜਪਾ ਦੇ ਨੇਤਾ ਰਵਨੀਤ ਬਿੱਟੂ ਅਤੇ ਹੁਣ ਕੰਗਨਾ ਰਨੌਤ ਵੱਲੋਂ ਜਾਣ ਬੁਝ ਕੇ ਕਿਸਾਨਾਂ ਪ੍ਰਤੀ ਗਲਤ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੇ ਵੱਡੇ ਲੀਡਰਾਂ ਨੂੰ ਚਾਹੀਦਾ ਹੈ ਕਿ ਆਪਣੇ ਅਜਿਹੇ ਨੇਤਾਵਾਂ ਦੇ ਬਿਆਨਬਾਜ਼ੀਆਂ ਤੇ ਨਕੇਲ ਕੱਸਣ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੰਗਨਾ ਰਨੋਤ ਜੋ ਆਏ ਦਿਨ ਹੀ ਗਲਤ ਬਿਆਨਬਾਜ਼ੀਆਂ ਕਰਦੀ ਹੈ ਇਸ ਦੇ ਲਈ ਕੰਗਣਾ ਰਨੌਤ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ।