Kisan Rail Roko: ਕਿਸਾਨ ਮਜ਼ਦੂਰ ਜਥੇਬੰਦੀ ਦਾ ਰੋਲ ਰੋਕੋ ਪ੍ਰੋਗਰਾਮ ਮੁਲਤਵੀ, ਪੰਜਾਬ ਭਰ ‘ਚ ਰੇਲਾਂ ਰੋਕਣ ਦਾ ਕੀਤਾ ਸੀ ਐਲਾਨ
ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨੇ 'ਤੇ ਬੈਠੀਆਂ ਮਹਿਲਾ ਪਹਿਲਵਾਨਾਂ ਨਾਲ ਹੋਈ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪੰਜਾਬ ਭਰ 'ਚ ਅੱਜ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
Kisan Rail Roko Protest: ਪੰਜਾਬ ਭਰ ‘ਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਬਾਅਦ ਵਿੱਚ ਮੁਲਤਵੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦਿੱਲੀ ਦੇ ਜੰਤਰ-ਮੰਤਰ (Jantar mantar) ਵਿਖੇ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ ਹੈ ਮਹਿਲਾ ਪਹਿਲਵਾਨ ਆਪਣੇ ਹੱਕਾਂ ਲਈ ਲੜ ਰਹੀਆਂ ਹਨ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਬਦਸਲੂਕੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਕਿਸਾਨ ਮਜ਼ਦੂਰ ਜਥੇਬੰਦੀ
ਕਮੇਟੀ ਦੇ ਪੰਜਾਬ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਸੰਸਦ ਅਤੇ ਕੁਸ਼ਤੀ ਮਹਾਂਸੰਘ ਦੇ ਮੁਖੀ ਬ੍ਰਿਜਭੁਸ਼ਣ ਸ਼ਰਨ ਸਿੰਘ ‘ਤੇ ਕਾਰਵਾਈ ਹੋਣੀ ਚਾਹਿਦੀ ਹੈ। ਉਨ੍ਹਾਂ ਕਿਹਾ ਕਿ ਬ੍ਰਿਜਭੁਸ਼ਣ ਸ਼ਰਨ ਸਿੰਘ (Brij Bhushan Sharan Singh) ਵੱਲੋਂ ਮਹਿਲਾ ਪਹਿਲਵਾਨਾਂ ਨਾਲ ਕੀਤੇ ਗਏ ਜਿਨਸੀ ਸੋਸ਼ਣ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਵਿਰੋਧ ਵਜੋਂ ਧਰਨਾ ਲਗਾਇਆ ਜਾ ਰਿਹਾ ਹੈ।
ਦਿੱਲੀ ਪੁਲਿਸ ਵੱਲੋਂ ਧਰਨਾਕਾਰੀ ਮਹਿਲਾ ਪਹਿਲਵਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਹਿਲਵਾਨਾਂ ਦੀ ਹਮਾਇਤ ਲਈ ਦਿੱਲੀ ਪਹੁੰਚ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੱਥੇ ਨੂੰ ਦਿੱਲੀ ਪੁਲਿਸ ਵੱਲੋਂ ਸਿੰਘੁ ਬਾਰਡਰ ਵਿਖੇ ਹਿਰਾਸਤ ਵਿੱਚ ਲਿਆ ਗਿਆ ਹੈ। ਕਿਸਾਨ ਜਥੇਬੰਦੀ ਵੱਲੋਂ ਇਸ ਨੂੰ ਲੈ ਕੇ ਸਖਤ ਨਿੰਦਾ ਕੀਤੀ ਗਈ ਹੈ।
ਕੇਂਦਰ ਨੂੰ ਕਿਸਾਨਾਂ ਨੇ ਦਿੱਤੀ ਚਿਤਾਵਨੀ
ਕੇਂਦਰ ਸਰਕਾਰ (Center Government) ਨੂੰ ਕਿਸਾਨ ਆਗੂਆਂ ਨੇ ਸਖ਼ਤ ਚਿਤਾਵਨੀ ਦਿੰਦਿਆ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਕਰਨ ਲੋਕਤੰਤਰ ਦਾ ਜਮਹੂਰੀ ਹੱਕ ਹੈ। ਜੇਕਰ ਦਿੱਲੀ ਪੁਲਿਸ ਹਰਿਆਣਾ ਅਤੇ ਯੂਪੀ ਦੇ ਕਿਸਾਨ ਆਗੂਆਂ ਸਮੇਤ ਜਥੇਬੰਦੀ ਦੇ ਆਗੂਆਂ ਨੂੰ ਰਿਹਾਅ ਨਹੀਂ ਕਰੇਗੀ ਤਾਂ ਪੰਜਾਬ ਭਰ ਵਿੱਚ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦਾ ਸਾਥ ਦੇਣ ਲਈ ਮੁਲਕ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ