Farmers Day Plan ਕਿਸਾਨ ਅੱਜ ਦਿੱਲੀ ਮਾਰਚ ਦਾ ਫੈਸਲਾ ਲੈਣਗੇ, ਸ਼ੰਭੂ ਬਾਰਡਰ ‘ਤੇ ਆਗੂਆਂ ਦੀ ਮੀਟਿੰਗ
ਅੱਜ ਦਾ ਦਿਨ ਕਿਸਾਨਾਂ ਦੇ ਦਿੱਲੀ ਮਾਰਚ ਦੇ ਐਲਾਨ ਨੂੰ ਲੈਕੇ ਕਾਫ਼ੀ ਅਹਿਮ ਹੋਣ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕਿਸਾਨ ਦੇਸ਼ ਭਰ ਵਿੱਚ ਬਲੈਕ ਦਿਵਸ ਮਨਾ ਰਹੇ ਹਨ ਤਾਂ ਉੱਥੇ ਹੀ ਸੰਭੂ ਬਾਰਡਰ ਤੇ ਕਿਸਾਨ ਜੱਥੇਬੰਦੀਆਂ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਜਿਸ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇ। ਹਾਲਾਂਕਿ ਕਿਸਾਨਾਂ ਦੇ ਫੈਸਲੇ ਤੋਂ ਬਾਅਦ ਅਜੇ ਦਿੱਲੀ ਮਾਰਚ ਤੇ ਰੋਕ ਹੈ।
23 ਫਰਵਰੀ ਨੂੰ ਕਿਸਾਨ ਅੰਦੋਲਨ (ਦਿੱਲੀ ਕੂਚ) ਦਾ 11ਵਾਂ ਦਿਨ ਹੈ। ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਕਾਲਾ ਦਿਹਾੜਾ ਮਨਾਉਣਗੀਆਂ। ਤੁਹਾਨੂੰ ਦਸ ਦਈਏ ਕਿ ਬੀਤੇ ਦਿਨ ਚੰਡੀਗੜ੍ਹ ਵਿੱਚ ਹੋਈ ਕਿਸਾਨਾਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ।
ਜਿੱਥੇ ਇੱਕ ਪਾਸੇ ਕਿਸਾਨ ਕਾਲਾ ਦਿਹਾੜਾ ਮਨਾ ਰਹੇ ਹੋਣਗੇ ਤਾਂ ਉਸ ਸਮੇਂ ਹੀ ਇੱਕ ਬੈਠਕ ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੀ ਹੋ ਰਹੀ ਹੋਵੇਗੀ। ਇਸ ਬੈਠਕ ਵਿੱਚ ਹੀ ਤੈਅ ਹੋਵੇਗੀ ਕਿ ਦਿੱਲੀ ਮਾਰਚ ਨੂੰ ਲੈ ਕੇ ਕਿਸਾਨਾਂ ਦੀ ਅਗਲੀ ਰਣਨੀਤੀ ਕੀ ਹੈ ਅੱਗੇ ਕਿਸ ਤਰ੍ਹਾਂ ਕਿਸਾਨ ਆਪਣੀ ਸੰਘਰਸ਼ ਦੀ ਰੂਪ ਰੇਖਾ ਉਲੀਕਣਗੇ। ਇਸ ਤੋਂ ਪਹਿਲਾ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ।
ਵੀਰਵਾਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਤਸਵੀਰ ਜਾਰੀ ਕਰਦਿਆਂ ਕਿਹਾ – “ਖਨੌਰੀ ਸਰਹੱਦ ‘ਤੇ ਸਿੱਧੀ ਗੋਲੀਬਾਰੀ ਕੀਤੀ ਗਈ ਹੈ।” ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕਤਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ।
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਸਰਹੱਦ ਤੇ ਸ਼ਹੀਦ ਹੋਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ- ਸ਼ੰਭੂ ਸਰਹੱਦ ਤੋਂ ਕਿੱਥੇ ਗਾਇਬ ਹੋਈ ਪੋਕਲੇਨ ਤੇ ਜੇਸੀਬੀ ? ਜਾਣੋ ਪੂਰੀ ਕਹਾਣੀ