ਅੱਜ ਫਿਰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨਗੇ ਕਿਸਾਨ, ਜਾਣੋ ਕੀ ਹੈ ਪਲਾਨ
Kisan Protest: ਆਪਣੀਆਂ ਮੰਗਾਂ ਦੇ ਹੱਕ ਵਿੱਚ ਪੰਜਾਬ-ਹਰਿਆਣਾ ਸ਼ੰਭੂ ਸਰਹੱਦ 'ਤੇ ਖੜ੍ਹੇ ਕਿਸਾਨਾਂ ਨੇ 14 ਦਸੰਬਰ ਨੂੰ ਮੁੜ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸ਼ਨੀਵਾਰ ਨੂੰ 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਵੇਗਾ।
Farmer Protest: ਆਪਣੀਆਂ ਮੰਗਾਂ ਦੇ ਹੱਕ ਵਿੱਚ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਨੇ ਸ਼ਨੀਵਾਰ ਨੂੰ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫਰੰਸ ਕੀਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ 306 ਦਿਨਾਂ ਤੋਂ ਚੱਲ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 18 ਦਿਨ ਹੋ ਗਏ ਹਨ। ਸ਼ਨੀਵਾਰ ਨੂੰ 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੰਬਾਲਾ ਦੇ ਡੀਸੀ ਨੇ ਸੰਗਰੂਰ ਦੇ ਡੀਸੀ ਨੂੰ ਲਿਖਿਆ ਹੈ ਕਿ ਇਸ ਵਿੱਚ ਵੀ ਕੋਈ ਸਾਜ਼ਿਸ਼ ਹੈ।
ਪੰਧੇਰ ਨੇ ਕਿਹਾ ਕਿ ਸਰਕਾਰ ਸਾਡੇ ‘ਤੇ ਡਿਜੀਟਲ ਐਮਰਜੈਂਸੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸਾਡੇ ਸੋਸ਼ਲ ਮੀਡੀਆ ਪੇਜਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਭਾਜਪਾ ਸਾਂਸਦ ਰਾਮਚੰਦਰ ਜਾਂਗੜਾ ਨੇ ਸਾਡੇ ਖਿਲਾਫ ਪ੍ਰਚਾਰ ਕੀਤਾ ਹੈ।
ਮੁੜ ਦਿੱਲੀ ਕੂਚ ਕਰਨ ਦਾ ਐਲਾਨ
ਉਨ੍ਹਾਂ ਕਿਹਾ ਕਿ ਸਾਡੇ ਜਥੇ ਦੇ ਅੱਗੇ ਵਧਣ ਤੇ ਹਰਿਆਣਾ ਪੁਲਿਸ ਵੱਲੋਂ ਇਸ ‘ਤੇ ਕੀਤੀ ਗਈ ਕਾਰਵਾਈ ਕਾਰਨ ਸਰਕਾਰ ਦਾ ਪਰਦਾਫਾਸ਼ ਹੋ ਰਿਹਾ ਹੈ। ਸਾਡਾ ਸੁਨੇਹਾ ਦੇਸ਼ ਦੇ ਹਰ ਪਿੰਡ ਤੱਕ ਪਹੁੰਚ ਰਿਹਾ ਹੈ। ਜਿਸ ਕਾਰਨ ਸਰਕਾਰ ਦੇ ਆਗੂ ਸਾਡੇ ਖਿਲਾਫ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ।
ਪੰਧੇਰ ਨੇ ਕਿਹਾ ਕਿ ਜੇਕਰ ਰਾਮਚੰਦਰ ਜਾਂਗੜਾ ਕੋਲ ਕੁਝ ਤੱਥ ਹਨ ਤਾਂ ਉਹ ਪੇਸ਼ ਕਰਨ। ਹਰਿਆਣਾ ਦੀਆਂ ਧੀਆਂ ਖਿਲਾਫ ਦਿੱਤੇ ਬਿਆਨ ਦੀ ਜਾਂਚ ਏਜੰਸੀਆਂ ਨੂੰ ਕਰਨੀ ਚਾਹੀਦੀ ਹੈ, ਨਹੀਂ ਤਾਂ ਸੰਸਦ ਮੈਂਬਰ ਰਾਮਚੰਦਰ ਜਾਂਗੜਾ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਜੇਪੀ ਨੱਡਾ ਨੂੰ ਰਾਮਚੰਦਰ ਜਾਂਗੜਾ ਨੂੰ ਪਾਰਟੀ ਵਿੱਚੋਂ ਕੱਢ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ
ਉਨ੍ਹਾਂ ਸਵਾਲ ਕੀਤਾ ਕਿ ਕਿਸ ਸੰਵਿਧਾਨ ਤਹਿਤ ਪੈਦਲ ਜਾ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ, ਇਸ ਸਭ ਨੂੰ ਸੰਸਦ ਦੀ ਸੰਵਿਧਾਨ ਬਹਿਸ ਵਿੱਚ ਉਠਾਉਣਾ ਚਾਹੀਦਾ ਹੈ।
ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਕੀ ਕਿਹਾ
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਚੰਗੀ ਗੱਲ ਕਹੀ ਹੈ ਕਿ ਸਰਕਾਰ ਸਾਡੇ ਨਾਲ ਸਿੱਧੀ ਗੱਲ ਕਰੇ ਅਤੇ ਕਿਸਾਨਾਂ ‘ਤੇ ਤਾਕਤ ਦੀ ਵਰਤੋਂ ਨਾ ਕਰੇ। ਅਸੀਂ ਸੁਪਰੀਮ ਕੋਰਟ ਦੀਆਂ ਟਿੱਪਣੀਆਂ ‘ਤੇ ਦੋਵਾਂ ਫੋਰਮਾਂ ‘ਤੇ ਚਰਚਾ ਕਰਾਂਗੇ ਅਤੇ ਬਿਆਨ ਦੇਵਾਂਗੇ, ਪਰ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਨ੍ਹਾਂ ਟਿੱਪਣੀਆਂ ‘ਤੇ ਕੀ ਕਰਦੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਪਿਛਲੇ ਹਫਤੇ ਦੋ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਵੱਲੋਂ ਗੈਸ ਦੇ ਗੋਲੇ ਛੱਡਣ ਤੋਂ ਬਾਅਦ ਮਾਰਚ ਨੂੰ ਵਾਪਸ ਲੈ ਲਿਆ ਗਿਆ ਸੀ। ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ। ਉਨ੍ਹਾਂ ਪੁਲੀਸ ਤੇ ਸ਼ਾਂਤਮਈ ਢੰਗ ਨਾਲ ਕੱਢੇ ਗਏ ਜਲੂਸ ਖ਼ਿਲਾਫ਼ ਕਾਰਵਾਈ ਕਰਨ ਦਾ ਦੋਸ਼ ਲਾਇਆ।