ਪਰਚੇ ਦਰਜ ਹੋਣ ਕਾਰਨ ਨਾਰਾਜ਼ ਕਿਸਾਨ ਪੰਜਾਬ ਭਰ ਦੇ ਡੀਸੀ ਦਫਤਰਾਂ ਦਾ ਕਰਨਗੇ ਘਿਰਾਓ
ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਜਿਹੜੇ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਦਰਜ ਪਰਚੇ ਰੱਦ ਕੀਤੇ ਜਾਣ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ। ਜਿਸ ਕਾਰਨ ਅੱਜ ਕਰੀਬ 18 ਕਿਸਾਨ ਜਥੇਬੰਦੀਆਂ ਪੰਜਾਬ ਭਰ ਦੇ ਡੀਸੀ ਦਫਤਰਾਂ ਦਾ ਘਿਰਾਓ ਕਰਨਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਤਾਂ ਉਹ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣਗੇ, ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।