AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਏਅਰਪੋਰਟ ‘ਤੇ ਸ਼ੁਰੂ ਹੋਈ ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ, ਸਿਰਫ਼ 30 ਸਕਿੰਟਾਂ ‘ਚ ਪੂਰੀ ਹੋਵੇਗੀ ਪ੍ਰਕਿਰਿਆ

ਇਸ ਪਹਿਲ ਦਾ ਮੁੱਖ ਉਦੇਸ਼ ਵਿਦੇਸ਼ ਜਾਣ ਤੇ ਭਾਰਤ ਆਉਣ ਵਾਲੇ ਯਾਤਰੀਆਂ ਦਾ ਸਮਾਂ ਬਚਾਉਣਾ ਅਤੇ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਤੇ ਆਸਾਨ ਬਣਾਉਣਾ ਹੈ। ਇਸ ਸਹੂਲਤ ਦੀ ਸ਼ੁਰੂਆਤ ਨਾਲ ਅੰਮ੍ਰਿਤਸਰ ਹਵਾਈ ਅੱਡਾ ਵੀ ਦੇਸ਼ ਦੇ ਉਨ੍ਹਾਂ ਚੋਣਵੇਂ ਹਵਾਈ ਅੱਡਿਆਂ 'ਚ ਸ਼ਾਮਲ ਹੋ ਗਿਆ ਹੈ, ਜਿੱਥੇ ਇਹ ਆਧੁਨਿਕ ਪ੍ਰਣਾਲੀ ਉਪਲਬਧ ਹੈ।

ਅੰਮ੍ਰਿਤਸਰ ਏਅਰਪੋਰਟ 'ਤੇ ਸ਼ੁਰੂ ਹੋਈ ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ, ਸਿਰਫ਼ 30 ਸਕਿੰਟਾਂ 'ਚ ਪੂਰੀ ਹੋਵੇਗੀ ਪ੍ਰਕਿਰਿਆ
ਅੰਮ੍ਰਿਤਸਰ ਏਅਰਪੋਰਟ
tv9-punjabi
| Updated On: 16 Nov 2026 12:08 PM IST
Share

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀਆਂ ਦੀ ਸਹੂਲਤ ਲਈ ਕੇਂਦਰ ਸਰਕਾਰ ਵੱਲੋਂ ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟਡ ਟਰੈਵਲਰ ਪ੍ਰੋਗਰਾਮ (FTI-TTP) ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੀਂ ਸਹੂਲਤ ਨਾਲ ਹੁਣ ਅੰਤਰਰਾਸ਼ਟਰੀ ਯਾਤਰੀਆਂ ਨੂੰ ਇਮੀਗ੍ਰੇਸ਼ਨ ਲਈ ਲੰਬੀਆਂ ਕਤਾਰਾਂ ‘ਚ ਖੜ੍ਹੇ ਹੋਣ ਤੋਂ ਰਾਹਤ ਮਿਲੇਗੀ। ਬਾਇਓਮੈਟ੍ਰਿਕ ਤਕਨੀਕ ਦੀ ਮਦਦ ਨਾਲ ਯਾਤਰੀਆਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਲਗਭਗ 30 ਸਕਿੰਟਾਂ ‘ਚ ਪੂਰੀ ਹੋ ਸਕੇਗੀ।

ਇਸ ਪਹਿਲ ਦਾ ਮੁੱਖ ਉਦੇਸ਼ ਵਿਦੇਸ਼ ਜਾਣ ਤੇ ਭਾਰਤ ਆਉਣ ਵਾਲੇ ਯਾਤਰੀਆਂ ਦਾ ਸਮਾਂ ਬਚਾਉਣਾ ਅਤੇ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਤੇ ਆਸਾਨ ਬਣਾਉਣਾ ਹੈ। ਇਸ ਸਹੂਲਤ ਦੀ ਸ਼ੁਰੂਆਤ ਨਾਲ ਅੰਮ੍ਰਿਤਸਰ ਹਵਾਈ ਅੱਡਾ ਵੀ ਦੇਸ਼ ਦੇ ਉਨ੍ਹਾਂ ਚੋਣਵੇਂ ਹਵਾਈ ਅੱਡਿਆਂ ‘ਚ ਸ਼ਾਮਲ ਹੋ ਗਿਆ ਹੈ, ਜਿੱਥੇ ਇਹ ਆਧੁਨਿਕ ਪ੍ਰਣਾਲੀ ਉਪਲਬਧ ਹੈ।

ਭਾਰਤੀ ਪਾਸਪੋਰਟ ਧਾਰਕਾਂ ਤੇ OCI ਕਾਰਡ ਵਾਲਿਆਂ ਨੂੰ ਮਿਲੇਗਾ ਲਾਭ

ਇਹ ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ ਖਾਸ ਤੌਰ ‘ਤੇ ਭਾਰਤੀ ਪਾਸਪੋਰਟ ਧਾਰਕਾਂ ਤੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (OCI) ਕਾਰਡ ਧਾਰਕਾਂ ਲਈ ਸ਼ੁਰੂ ਕੀਤੀ ਗਈ ਹੈ। ਇਸ ਦਾ ਲਾਭ ਲੈਣ ਲਈ ਯਾਤਰੀਆਂ ਨੂੰ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਅਧਿਕਾਰਤ ਪੋਰਟਲ ‘ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਰਜਿਸਟ੍ਰੇਸ਼ਨ ਦੌਰਾਨ ਯਾਤਰੀਆਂ ਨੂੰ ਆਪਣੇ ਪਾਸਪੋਰਟ ਤੇ ਹੋਰ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨੇ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਦੇ ਫਿੰਗਰਪ੍ਰਿੰਟ ਤੇ ਚਿਹਰੇ ਦੀ ਤਸਵੀਰ ਸਮੇਤ ਬਾਇਓਮੈਟ੍ਰਿਕ ਜਾਣਕਾਰੀ ਦਰਜ ਕੀਤੀ ਜਾਵੇਗੀ।

ਈ-ਗੇਟ ਰਾਹੀਂ ਸਿਰਫ਼ 30 ਸਕਿੰਟਾਂ ‘ਚ ਹੋਵੇਗੀ ਇਮੀਗ੍ਰੇਸ਼ਨ

ਰਜਿਸਟ੍ਰੇਸ਼ਨ ਪੂਰੀ ਹੋਣ ਤੋਂ ਬਾਅਦ ਯਾਤਰੀ ਹਵਾਈ ਅੱਡੇ ‘ਤੇ ਲਗਾਏ ਗਏ ਵਿਸ਼ੇਸ਼ ਈ-ਗੇਟ ਦੀ ਵਰਤੋਂ ਕਰ ਸਕਣਗੇ। ਇਸ ਲਈ ਯਾਤਰੀਆਂ ਨੂੰ ਆਪਣਾ ਬੋਰਡਿੰਗ ਪਾਸ ਤੇ ਪਾਸਪੋਰਟ ਸਕੈਨ ਕਰਨਾ ਹੋਵੇਗਾ। ਇਸ ਤੋਂ ਬਾਅਦ ਬਾਇਓਮੈਟ੍ਰਿਕ ਜਾਣਕਾਰੀ ਦੀ ਜਾਂਚ ਕੀਤੀ ਜਾਵੇਗੀ। ਜੇਕਰ ਬਾਇਓਮੈਟ੍ਰਿਕ ਜਾਣਕਾਰੀ ਦਾ ਮਿਲਾਨ ਸਹੀ ਪਾਇਆ ਜਾਂਦਾ ਹੈ ਤਾਂ ਈ-ਗੇਟ ਆਪਣੇ ਆਪ ਖੁੱਲ੍ਹ ਜਾਵੇਗਾ ਤੇ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ। ਇਹ ਸਹੂਲਤ ਹਵਾਈ ਅੱਡੇ ‘ਤੇ ਆਉਣ ਤੇ ਇੱਥੋਂ ਰਵਾਨਾ ਹੋਣ ਵਾਲੇ ਦੋਵਾਂ ਤਰ੍ਹਾਂ ਦੇ ਯਾਤਰੀਆਂ ਲਈ ਉਪਲਬਧ ਰਹੇਗੀ।

ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ, ਇਹ ਹਨ ਜ਼ਰੂਰੀ ਸ਼ਰਤਾਂ

ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ ਲਈ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਰੱਖੀ ਗਈ ਹੈ। ਹਾਲਾਂਕਿ, ਇਸ ਲਈ ਅਪਲਾਈ ਕਰਨ ਵਾਲੇ ਯਾਤਰੀ ਦੇ ਪਾਸਪੋਰਟ ਦੀ ਵੈਧਤਾ ਘੱਟੋ-ਘੱਟ ਛੇ ਮਹੀਨੇ ਹੋਣੀ ਲਾਜ਼ਮੀ ਹੈ। ਇਸ ਪ੍ਰੋਗਰਾਮ ਤਹਿਤ ECR ਸ਼੍ਰੇਣੀ ਵਾਲੇ ਪਾਸਪੋਰਟ ਧਾਰਕ ਤੇ ਸੱਤ ਸਾਲ ਤੋਂ ਘੱਟ ਉਮਰ ਦੇ ਬੱਚੇ ਰਜਿਸਟ੍ਰੇਸ਼ਨ ਲਈ ਯੋਗ ਨਹੀਂ ਹੋਣਗੇ। ਇਸ ਤੋਂ ਇਲਾਵਾ, ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ‘ਚ ਲਗਭਗ ਇੱਕ ਮਹੀਨੇ ਦਾ ਸਮਾਂ ਲੱਗ ਸਕਦਾ ਹੈ।

ਇਸ ਨਵੀਂ ਸਹੂਲਤ ਨਾਲ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ ਜਾਣ ਤੇ ਭਾਰਤ ਆਉਣ ਵਾਲੇ ਯੋਗ ਯਾਤਰੀਆਂ ਨੂੰ ਇਮੀਗ੍ਰੇਸ਼ਨ ਦੀਆਂ ਲੰਬੀਆਂ ਕਤਾਰਾਂ ਤੋਂ ਰਾਹਤ ਮਿਲਣ ਦੇ ਨਾਲ-ਨਾਲ ਯਾਤਰਾ ਦਾ ਤਜਰਬਾ ਵੀ ਪਹਿਲਾਂ ਨਾਲੋਂ ਵਧੇਰੇ ਸੁਖਾਲਾ ਹੋਵੇਗਾ।

Follow Us
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...