AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਤਿਹਗੜ੍ਹ ਸਾਹਿਬ ‘ਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਸਰਪੰਚ ‘ਤੇ ਜਾਨਲੇਵਾ ਹਮਲਾ; CCTV ‘ਚ ਕੈਦ ਹੋਈ ਖ਼ੂਨੀ ਵਾਰਦਾਤ

ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਪੈਂਦੇ ਪਿੰਡ ਸ਼ਾਹਪੁਰ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਨਸ਼ਿਆਂ ਵਿਰੁੱਧ ਡਟ ਕੇ ਆਵਾਜ਼ ਚੁੱਕਣ ਵਾਲੇ ਮੌਜੂਦਾ ਸਰਪੰਚ 'ਤੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੈਡੀਕਲ ਸਟੋਰ ਦੇ ਅੰਦਰ ਵੜ ਕੇ ਜਾਨਲੇਵਾ ਹਮਲਾ ਕੀਤਾ ਗਿਆ।

ਫ਼ਤਿਹਗੜ੍ਹ ਸਾਹਿਬ 'ਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਸਰਪੰਚ 'ਤੇ ਜਾਨਲੇਵਾ ਹਮਲਾ; CCTV 'ਚ ਕੈਦ ਹੋਈ ਖ਼ੂਨੀ ਵਾਰਦਾਤ
ਫ਼ਤਿਹਗੜ੍ਹ ਸਾਹਿਬ ‘ਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਸਰਪੰਚ ‘ਤੇ ਜਾਨਲੇਵਾ ਹਮਲਾ
jagmeet-singh-fatehgarh-sahib
| Published: 21 Mar 2026 18:19 PM IST
Share

ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਪੈਂਦੇ ਪਿੰਡ ਸ਼ਾਹਪੁਰ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਨਸ਼ਿਆਂ ਵਿਰੁੱਧ ਡਟ ਕੇ ਆਵਾਜ਼ ਚੁੱਕਣ ਵਾਲੇ ਮੌਜੂਦਾ ਸਰਪੰਚ ‘ਤੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੈਡੀਕਲ ਸਟੋਰ ਦੇ ਅੰਦਰ ਵੜ ਕੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਖ਼ੂਨੀ ਹਮਲੇ ਵਿੱਚ ਸਰਪੰਚ ਅਤੇ ਉਨ੍ਹਾਂ ਦਾ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਨਾਜ਼ੁਕ ਹਾਲਤ ਦੇ ਚਲਦਿਆਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਤੜਕਸਾਰ ਮੈਡੀਕਲ ਸਟੋਰ ‘ਚ ਹੋਇਆ ਹਮਲਾ

ਜਾਣਕਾਰੀ ਮੁਤਾਬਕ ਇਹ ਘਟਨਾ ਅੱਜ ਸਵੇਰੇ ਕਰੀਬ 5 ਵਜੇ ਵਾਪਰੀ। ਸਰਪੰਚ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਆਪਣੇ ਇੱਕ ਦੋਸਤ ਨਾਲ ਸਵੇਰੇ ਮੈਡੀਕਲ ਸਟੋਰ ‘ਤੇ ਗਏ ਸਨ। ਇਸੇ ਦੌਰਾਨ 5 ਤੋਂ 6 ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉੱਥੇ ਪਹੁੰਚੇ ਅਤੇ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਬੜੀ ਬੇਰਹਿਮੀ ਨਾਲ ਸਰਪੰਚ ਅਤੇ ਉਨ੍ਹਾਂ ਦੇ ਸਾਥੀ ‘ਤੇ ਵਾਰ ਕੀਤੇ, ਜਿਸ ਕਾਰਨ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਿਹਤਰ ਇਲਾਜ ਲਈ ਚੰਡੀਗੜ੍ਹ ਭੇਜ ਦਿੱਤਾ ਹੈ।

ਨਸ਼ਾ ਤਸਕਰਾਂ ਦੀਆਂ ਧਮਕੀਆਂ ਅਤੇ ਪੁਰਾਣੀ ਰੰਜਿਸ਼

ਪੀੜਤ ਪਰਿਵਾਰ ਅਨੁਸਾਰ, ਸਰਪੰਚ ਪਿਛਲੇ ਲੰਬੇ ਸਮੇਂ ਤੋਂ ਪਿੰਡ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਵਿਰੁੱਧ ਮੁਹਿੰਮ ਚਲਾ ਰਹੇ ਸਨ। ਪਰਮਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਨਸ਼ੇੜੀ ਅਤੇ ਤਸਕਰ ਕਿਸਮ ਦੇ ਵਿਅਕਤੀ ਉਨ੍ਹਾਂ ਦੇ ਪਤੀ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ਸਿਰਫ਼ ਇਸ ਲਈ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀ ਆਵਾਜ਼ ਨੂੰ ਦਬਾਇਆ ਜਾ ਸਕੇ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ

ਪਿੰਡ ਦੇ ਪੰਚਾਇਤ ਮੈਂਬਰਾਂ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡ ਨੂੰ ਨਸ਼ਾ-ਮੁਕਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਸਨ, ਜਿਸ ਤੋਂ ਨਸ਼ਾ ਤਸਕਰ ਬੁਖਲਾ ਗਏ ਹਨ। ਪੰਚਾਇਤ ਮੈਂਬਰਾਂ ਅਨੁਸਾਰ ਪਹਿਲਾਂ ਵੀ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ ਅਤੇ ਇੱਕ ਵਾਰ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ।

ਪੁਲਿਸ ਚੌਂਕੀ ਦੀ ਮੰਗ

ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਸੁਰੱਖਿਆ ਦੇ ਲਿਹਾਜ਼ ਨਾਲ ਇੱਕ ਸਥਾਈ ਪੁਲਿਸ ਚੌਂਕੀ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...