AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਸਰਕਾਰ, CM ਮਾਨ ਵੱਲੋਂ ਫਤਿਹਗੜ੍ਹ ਸਾਹਿਬ ਬੱਸ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

CM Mann on Fatehgarh Bus Accident: ਬੱਸ ਦੇ ਕਿਸੇ ਅੰਦਰੂਨੀ ਪਾਰਟ 'ਚ ਕੋਈ ਖ਼ਰਾਬੀ ਆ ਗਈ ਸੀ, ਜਿਸ ਕਰਕੇ ਬੱਸ ਦਾ ਅਚਾਨਕ ਕੰਟਰੋਲ ਗੁਆਚ ਗਿਆ। ਇਸ ਤੋਂ ਬਾਅਦ ਬੱਸ ਨਾਲ ਹਾਦਸਾ ਵਾਪਰ ਗਿਆ ਸੀ। ਨੀਦਰਲੈਂਡ ਦੌਰੇ ਤੋਂ ਵਾਪਸ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਹਾਦਸੇ ਦੇ ਮ੍ਰਿਤਕਾਂ ਅਤੇ ਜਖ਼ਮੀ ਲੋਕਾਂ ਲਈ ਮੁਆਵਜੇ ਦਾ ਐਲਾਨ ਕੀਤਾ ਹੈ।

ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਸਰਕਾਰ, CM ਮਾਨ ਵੱਲੋਂ ਫਤਿਹਗੜ੍ਹ ਸਾਹਿਬ ਬੱਸ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
kusum-chopra
| Updated On: 23 Apr 2026 16:37 PM IST
Share

ਬੀਤੀ 15 ਅਪ੍ਰੈਲ ਨੂੰ ਫਤਿਹਗੜ੍ਹ ਸਾਹਿਬ ‘ਚ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਸੀ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ। ਹਾਦਸੇ ਦੇ ਇੱਕ ਹਫਤੇ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਅਤੇ ਜਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਜਤਾਉਂਂਦਿਆ ਸੋਸ਼ਲ ਮੀਡੀਆ ਪੋਸਟ ਰਾਹੀਂ ਵਿੱਤੀ ਮਦਦ ਦਾ ਵੀ ਐਲਾਨ ਕੀਤਾ। ਸਰਕਾਰੀ ਐਲਾਨ ਮੁਤਾਬਕ,ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਜਦਕਿ ਹਾਦਸੇ ਵਿੱਚ ਜ਼ਖਮੀ ਹੋਏ 34 ਲੋਕਾਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣਗੇ।

ਜਿਕਰਯੋਗ ਹੈ ਬੀਤੇ ਹਫਤੇ ਫਤਿਹਗੜ੍ਹ ਸਾਹਿਬ ‘ਚ ਸ਼ਰਧਾਲੂਆਂ ਨਾਲ ਭਰੀ ਹੋਈ ਬੱਸ ਪਲਟ ਗਈ ਸੀ । ਇਸ ਹਾਦਸੇ ‘ਚ 9 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਉੱਥੇ ਹੀ, 34 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਜਾਣਕਾਰੀ ਮੁਤਾਬਕ ਬੱਸ ‘ਚ 35 ਤੋਂ 40 ਲੋਕ ਸਵਾਰ ਸਨ। ਇਹ ਹਾਦਸਾ ਰਾਤ ਨੂੰ 9:30 ਤੋਂ 10 ਦੇ ਵਿਚਕਾਰ ਵਾਪਰਿਆ ਸੀ।

ਮੁੱਖ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ

ਮੁਖ ਮੰਤਰੀ ਭਗਵੰਤ ਮਾਨ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਹਾਦਸੇ ਤੇ ਦੁੱਖ ਜਤਾਉਂਦਿਆਂ ਲਿੱਖਿਆ, “ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਹਾਦਸੇ ਦਾ ਬਹੁਤ ਦੁਖੀ ਹੈ। ਇਸ ਔਖੀ ਘੜੀ ਵਿੱਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਪੂਰੀ ਤਰ੍ਹਾਂ ਨਾਲ ਸ਼ਰੀਕ ਹਾਂ। ਉਨ੍ਹਾਂ ਨੇ ਅੱਗੇ ਲਿੱਖਿਆ ਕਿ ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ₹2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜਦਕਿ, ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦੁਆਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੀ ਹੈ।”

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......