AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਤਿਹਗੜ੍ਹ ਸਾਹਿਬ ‘ਚ 35 ਸਾਲਾ ਜਤਿੰਦਰ ਸਿੰਘ ਦਾ ਕਾਤਲ, ਔਰਤ ਸਣੇ ਤਿੰਨ ਮੁਲਜ਼ਮ ਕਾਬੂ

ਬੱਸੀ ਪਠਾਣਾ ਪੁਲਿਸ ਨੇ ਕੰਜਲਾ ਮਾਜਰਾ ਨੇੜੇ 35 ਸਾਲਾ ਜਤਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ, ਜਿਨ੍ਹਾਂ ਵਿੱਚ ਇੱਕ ਔਰਤ ਸ਼ਾਮਲ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਰਿਮਾਂਡ ਦੌਰਾਨ ਕਤਲ ਦੇ ਕਾਰਨਾਂ ਦਾ ਖੁਲਾਸਾ ਹੋਣ ਦੀ ਉਮੀਦ ਹੈ। ਮੁੱਢਲੀ ਜਾਂਚ ਜਾਰੀ ਹੈ ਅਤੇ ਕਤਲ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਲੋਂ ਹੋਰ ਤੱਥ ਖੰਘਾਲੇ ਜਾ ਰਹੇ ਹਨ।

ਫਤਿਹਗੜ੍ਹ ਸਾਹਿਬ 'ਚ 35 ਸਾਲਾ ਜਤਿੰਦਰ ਸਿੰਘ ਦਾ ਕਾਤਲ, ਔਰਤ ਸਣੇ ਤਿੰਨ ਮੁਲਜ਼ਮ ਕਾਬੂ
jagmeet-singh-fatehgarh-sahib
| Updated On: 16 Aug 2026 22:29 PM IST
Share

ਬੀਤੇ ਦਿਨ ਕੰਜਲਾ ਮਾਜਰਾ ਨੇੜੇ 35 ਸਾਲਾ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਬੱਸੀ ਪਠਾਣਾ ਦੀ ਪੁਲਿਸ ਨੇ ਤਿੰਨ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਦੋ ਵਿਅਕਤੀ ਸ਼ਾਮਲ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬੱਸੀ ਪਠਾਣਾ ਦੇ ਮੁੱਖੀ ਬਲਬੀਰ ਸਿੰਘ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਵਾਸੀ ਪਿੰਡ ਸਿਲ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ 35 ਸਾਲਾ ਪੁੱਤਰ ਜਤਿੰਦਰ ਸਿੰਘ ਦਾ ਕੰਜਲ ਮਾਜਰਾ ਨੇੜੇ ਕਤਲ ਹੋ ਗਿਆ ਹੈ।

ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ

ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਵੱਖ-ਵੱਖ ਟੀਮਾਂ ਬਣਾਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ 2 ਵਿਅਕਤੀਆਂ ਅਤੇ ਇੱਕ ਔਰਤ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਨੇ ਦੇਰ ਰਾਤ ਤੱਕ ਛਾਪੇਮਾਰੀ ਕਰਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਸਿੰਘ ਦਾ ਪੋਸਟਮਾਰਟਮ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਪੁਲਿਸ ਮੁਤਾਬਕ ਕਤਲ ਕੰਜਲ ਮਾਜਰਾ ਪਿੰਡ ਵਿੱਚ ਚੁੰਨੀ ਰੋਡ ਨੇੜੇ ਕੀਤਾ ਗਿਆ ਅਤੇ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਕੀ ਕਤਲ ਕਿਰਚ ਮਾਰ ਕੇ ਕੀਤਾ ਗਿਆ। ਹਾਲਾਂਕਿ ਕਤਲ ਵਿੱਚ ਵਰਤੀ ਗਈ ਕਿਰਚ ਜਾਂ ਹੋਰ ਸਾਮਾਨ ਦੀ ਬਰਾਮਦਗੀ ਹਾਲੇ ਨਹੀਂ ਹੋਈ।

ਬਲਬੀਰ ਸਿੰਘ ਨੇ ਕਿਹਾ ਕਿ ਕਤਲ ਪਿੱਛੇ ਰੰਜਿਸ਼ ਦਾ ਕਾਰਨ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਇਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਮ੍ਰਿਤਕ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਉਹ ਗ੍ਰਿਫ਼ਤਾਰ ਕੀਤੀ ਗਈ ਔਰਤ ਜਸਪ੍ਰੀਤ ਕੌਰ ਦੇ ਘਰ ਵੀ ਕੰਮ ਕਰਦਾ ਸੀ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਪੁਲਿਸ ਰਿਮਾਂਡ ਦੌਰਾਨ ਕਤਲ ਦੇ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...