ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ

Updated On: 

17 Jun 2026 10:49 AM IST

ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲਾ ਕ੍ਰਿਸ਼ਨ ਸਿੰਘ ਆਪਣੀ ਮਾਤਾ ਜਸਵੀਰ ਕੌਰ ਤੇ ਭੈਣ ਰਮਨਦੀਪ ਕੌਰ ਨਾਲ ਮੋਟਰਸਾਈਕਲ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਪਰਤ ਰਹੇ ਸਨ। ​

ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ

ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 19 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਂ ਤੇ ਭੈਣ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਪਰਿਵਾਰ ਦੇ ਤਿੰਨੇ ਜੀਅ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਘਟਨਾ ਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲਾ ਕ੍ਰਿਸ਼ਨ ਸਿੰਘ ਆਪਣੀ ਮਾਤਾ ਜਸਵੀਰ ਕੌਰ ਤੇ ਭੈਣ ਰਮਨਦੀਪ ਕੌਰ ਨਾਲ ਮੋਟਰਸਾਈਕਲ ‘ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਪਰਤ ਰਹੇ ਸਨ। ​

ਇਸ ਦੌਰਾਨ ਜਦੋਂ ਉਹ ਪਿੰਡ ਜੱਲਾ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕ੍ਰਿਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖ਼ਮੀ ਮਾਂ-ਬੇਟੀ ਨੂੰ ਪਹਿਲਾਂ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ, ਜਿੱਥੋਂ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਰਮਨਦੀਪ ਕੌਰ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਅੱਗੇ ਪੀਜੀਆਈ, ਚੰਡੀਗੜ੍ਹ ਭੇਜਿਆ ਗਿਆ ਹੈ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Follow Us