ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਹੋਈ ਕਾਂਗਰਸ ਲੀਡਰਸ਼ਿਪ, ਗੁਰੂ ਸਾਹਿਬ ਦੇ ਪਰਿਵਾਰ ਦੀ ਕੁਰਬਾਨੀ ਨੂੰ ਕੀਤਾ ਯਾਦ

Updated On: 

25 Dec 2024 06:38 AM

Punjab Congress : ਰਾਜਾ ਵੜਿੰਗ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਚੁਕਾਇਆ ਨਹੀਂ ਜਾ ਸਕਦਾ। ਜਦੋਂ ਕਸ਼ਮੀਰੀ ਪੰਡਤਾਂ ਉੱਤੇ ਮੁਸੀਬਤ ਆਈ ਤਾਂ ਗੁਰੂ ਸਾਹਿਬ ਨੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਬਲੀਦਾਨ ਦੇਣ ਲਈ ਭੇਜਿਆ। ਆਪ ਨੇ 10ਵੇਂ ਗੁਰੂ ਬਣਨ ਤੋਂ ਬਾਅਦ ਖਾਲਸਾ ਪੰਥ ਦੀ ਸਥਾਪਨਾ ਕੀਤੀ।

ਫਤਿਹਗੜ੍ਹ ਸਾਹਿਬ ਚ ਨਤਮਸਤਕ ਹੋਈ ਕਾਂਗਰਸ ਲੀਡਰਸ਼ਿਪ, ਗੁਰੂ ਸਾਹਿਬ ਦੇ ਪਰਿਵਾਰ ਦੀ ਕੁਰਬਾਨੀ ਨੂੰ ਕੀਤਾ ਯਾਦ
Follow Us On

Punjab Congress : ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਲੀਡਰਸ਼ਿਪ ਸਮੇਤ ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਸਮਾਗਮ ਵਿੱਚ ਪੁੱਜੇ। ਇੱਥੇ ਉਨ੍ਹਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਰਤਨ ਵੀ ਸਰਵਣ ਕੀਤਾ ਗਿਆ। ਰਾਜਾ ਵੜਿੰਗ ਦੇ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ: ਅਮਰ ਸਿੰਘ, ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ, ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ |

ਰਾਜਾ ਵੜਿੰਗ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਚੁਕਾਇਆ ਨਹੀਂ ਜਾ ਸਕਦਾ। ਜਦੋਂ ਕਸ਼ਮੀਰੀ ਪੰਡਤਾਂ ਉੱਤੇ ਮੁਸੀਬਤ ਆਈ ਤਾਂ ਗੁਰੂ ਸਾਹਿਬ ਨੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਬਲੀਦਾਨ ਦੇਣ ਲਈ ਭੇਜਿਆ। ਆਪ ਨੇ 10ਵੇਂ ਗੁਰੂ ਬਣਨ ਤੋਂ ਬਾਅਦ ਖਾਲਸਾ ਪੰਥ ਦੀ ਸਥਾਪਨਾ ਕੀਤੀ। ਫਿਰ ਗੁਰੂ ਸਾਹਿਬ ਨੇ ਸਿੱਖ ਕੌਮ ਦੀ ਖਾਤਰ ਆਪਣੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਕੁਰਬਾਨ ਕਰ ਦਿੱਤਾ। ਸ੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸੁਣ ਕੇ ਹਉਕਾ ਆ ਜਾਂਦਾ ਹੈ। ਇਨ੍ਹਾਂ ਕੁਰਬਾਨੀਆਂ ਦੀ ਬਦੌਲਤ ਸਿੱਖ ਪੰਥ ਅੱਜ ਵੀ ਕਾਇਮ ਹੈ। ,

ਹਰ ਸਿੱਖ ਨੂੰ ਜ਼ੁਲਮ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ: ਵੜਿੰਗ

ਰਾਜਾ ਵੜਿੰਗ ਨੇ ਕਿਹਾ ਕਿ ਉਹ ਇਸ ਧਰਤੀ ‘ਤੇ ਮੱਥਾ ਟੇਕਣ ਅਤੇ ਆਸ਼ੀਰਵਾਦ ਲੈਣ ਆਏ ਹਨ। ਇਹ ਧਰਤੀ ਸਾਨੂੰ ਜ਼ੁਲਮ ਵਿਰੁੱਧ ਲੜਨ ਦਾ ਬਲ ਵੀ ਦਿੰਦੀ ਹੈ। ਇੱਥੇ ਹਰ ਕੋਨੇ ਤੋਂ ਸ਼ਰਧਾਲੂ ਆਉਂਦੇ ਹਨ। ਦੁਨੀਆਂ ਦੇ ਹਰ ਸਿੱਖ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਜ਼ੁਲਮ ਦਾ ਟਾਕਰਾ ਕਰਨ ਲਈ ਇਸ ਧਰਤੀ ਤੋਂ ਬਲ ਲੈਣਾ ਚਾਹੀਦਾ ਹੈ। ਗੁਰੂ ਦਾ ਅਸਲੀ ਸਿੱਖ ਉਹ ਹੈ ਜੋ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਹੋਵੇ।

Exit mobile version