AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Fraud: ਵੇਚ ਦਿੱਤੀ ਫੌਜ ਦੀ ਹਵਾਈ ਪੱਟੀ, ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉੱਡੇ ਹੋਸ਼, ਹਾਈ ਕੋਰਟ ਨੇ ਵਿਜੀਲੈਂਸ ਨੂੰ ਸੌਂਪੀ ਜਾਂਚ

ਅਦਾਲਤ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਣੀ ਹੈ। ਉਦੋਂ ਤੱਕ, ਇਸ ਮਾਮਲੇ ਵਿੱਚ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਵਿਜੀਲੈਂਸ ਹਾਈ ਕੋਰਟ ਨੂੰ ਅੰਤਿਮ ਰਿਪੋਰਟ ਸੌਂਪ ਦੇਵੇਗੀ।

Fraud:  ਵੇਚ ਦਿੱਤੀ ਫੌਜ ਦੀ ਹਵਾਈ ਪੱਟੀ, ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉੱਡੇ ਹੋਸ਼, ਹਾਈ ਕੋਰਟ ਨੇ ਵਿਜੀਲੈਂਸ ਨੂੰ ਸੌਂਪੀ ਜਾਂਚ
sunny-chopra-ferozepur
| Updated On: 03 May 2025 09:32 AM IST
Share

ਫਿਰੋਜ਼ਪੁਰ ਦੇ ਫੱਤੂਵਾਲਾ ਪਿੰਡ ਵਿੱਚ ਬਣੇ ਏਅਰ ਫੋਰਸ ਰਨਵੇਅ ਨੂੰ ਇੱਕ ਵਿਅਕਤੀ ਨੇ ਧੋਖਾਧੜੀ ਨਾਲ ਆਪਣੇ ਨਾਮ ‘ਤੇ ਰਜਿਸਟਰ ਕਰਵਾ ਲਿਆ। ਇਹ ਹਵਾਈ ਪੱਟੀ ਲਗਭਗ 30 ਏਕੜ ਵਿੱਚ ਬਣੀ ਹੈ। ਮੁਲਜ਼ਮ ਨੇ ਜ਼ਮੀਨ ਦੇ ਅਸਲ ਮਾਲਕ ਦੀ ਮੌਤ ਤੋਂ ਬਾਅਦ ਆਪਣਾ ਨਾਮ ਮਾਲ ਰਿਕਾਰਡ ਵਿੱਚ ਦਰਜ ਕਰਵਾ ਦਿੱਤਾ।

ਹੁਣ ਇਹ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਅਦਾਲਤ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਣੀ ਹੈ। ਉਦੋਂ ਤੱਕ, ਇਸ ਮਾਮਲੇ ਵਿੱਚ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਵਿਜੀਲੈਂਸ ਹਾਈ ਕੋਰਟ ਨੂੰ ਅੰਤਿਮ ਰਿਪੋਰਟ ਸੌਂਪ ਦੇਵੇਗੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਫੌਜ ਨੇ ਇਸ ਹਵਾਈ ਪੱਟੀ ਦੀ ਵਰਤੋਂ ਪਾਕਿਸਤਾਨ ਖਿਲਾਫ਼ ਲੜ੍ਹੇ ਗਏ 1962, 1965 ਅਤੇ 1971 ਦੇ ਯੁੱਧ ਵਿੱਚ ਕੀਤੀ ਸੀ।

ਹਾਈਕੋਰਟ ਪਹੁੰਚਿਆ ਮਾਮਲਾ

ਇਸ ਜ਼ਮੀਨ ਦਾ ਮਾਮਲਾ ਜੋ ਕਿ ਪਹਿਲਾਂ ਹਵਾਈ ਸੈਨਾ ਅਤੇ ਹੁਣ ਫੌਜ ਦੇ ਕਬਜ਼ੇ ਵਿੱਚ ਹੈ, ਸੇਵਾਮੁਕਤ ਕਾਨੂੰਨਗੋ ਨਿਸ਼ਾਨ ਸਿੰਘ ਦੁਆਰਾ ਹਾਈ ਕੋਰਟ ਵਿੱਚ ਲਿਜਾਇਆ ਗਿਆ ਸੀ। ਉਹਨਾਂ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਕਿ ਜਾਂਚ ਸੀਬੀਆਈ ਜਾਂ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ।

ਦਸਤਾਵੇਜ਼ਾਂ ਨਾਲ ਕੀਤੀ ਗਈ ਛੇੜਛਾੜ

ਪਟੀਸ਼ਨਕਰਤਾ ਨੇ ਆਪਣੀ ਦਲੀਲ ਵਿੱਚ ਕਿਹਾ ਹੈ ਕਿ ਪਿੰਡ ਫੱਤੂਵਾਲਾ ਦੀ ਜ਼ਮੀਨ 1937-38 ਵਿੱਚ ਐਕੁਆਇਰ ਕੀਤੀ ਗਈ ਸੀ। ਜਦੋਂ ਕਿ ਪਿੰਡ ਦੇ ਸਰਪੰਚ ਦੇ ਅਨੁਸਾਰ ਇਹ ਪ੍ਰਾਪਤੀ 1932 ਵਿੱਚ ਹੋਈ ਸੀ। ਹੁਣ ਇਹ ਜ਼ਮੀਨ ਫੌਜ ਦੇ ਕਬਜ਼ੇ ਹੇਠ ਹੈ। ਜ਼ਮੀਨ ਦੀ ਖਰੀਦ ਬਾਰੇ ਪਤਾ ਲੱਗਣ ‘ਤੇ ਫਿਰੋਜ਼ਪੁਰ ਛਾਉਣੀ ਦੇ ਕਮਾਂਡੈਂਟ ਨੇ ਇਸ ਮਾਮਲੇ ਵਿੱਚ ਡੀਸੀ ਫਿਰੋਜ਼ਪੁਰ ਨੂੰ ਇੱਕ ਪੱਤਰ ਵੀ ਲਿਖਿਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ 1997 ਵਿੱਚ ਪੰਜ ਵਿਕਰੀ ਦਸਤਾਵੇਜ਼ਾਂ ਰਾਹੀਂ ਜ਼ਮੀਨੀ ਰਿਕਾਰਡ ਨਾਲ ਛੇੜਛਾੜ ਕੀਤੀ ਗਈ ਸੀ।

ਜ਼ਮੀਨ ਦਾ ਅਸਲ ਮਾਲਕ ਮਦਨ ਮੋਹਨ ਲਾਲ ਹੈ। ਉਸਦੀ ਮੌਤ 1991 ਵਿੱਚ ਹੋਈ। ਉਸਦੀ ਮੌਤ ਤੋਂ 20 ਸਾਲ ਬਾਅਦ, 2009-10 ਵਿੱਚ, ਕੁਝ ਲੋਕਾਂ ਨੇ ਉਸਦੀ ਜਗ੍ਹਾ ‘ਤੇ ਮਾਲੀਆ ਰਿਕਾਰਡ ਵਿੱਚ ਆਪਣੇ ਨਾਮ ਦਰਜ ਕਰਵਾਏ। ਹਾਲਾਂਕਿ, ਭਾਰਤੀ ਫੌਜ ਨੇ ਕਦੇ ਵੀ ਜ਼ਮੀਨ ਦਾ ਕਬਜ਼ਾ ਕਿਸੇ ਹੋਰ ਨੂੰ ਨਹੀਂ ਸੌਂਪਿਆ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...