ਫਾਜ਼ਿਲਕਾ ‘ਚ ਕਲਯੁਗੀ ਪੁੱਤ ਨੇ ਮਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਭਰਤੀ
ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ 'ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ 'ਤੇ ਹਮਲਾ ਕਰ ਦਿੱਤਾ।
ਫਾਜ਼ਿਲਕਾ ਦੇ ਪਿੰਡ ਢਾਣੀ ਮੋਹਨਾ ਰਾਮ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪੁੱਤ ਵੱਲੋਂ ਆਪਣੀ ਹੀ ਮਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ‘ਚ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ, ਜਿਸ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।
ਸਿਵਲ ਹਸਪਤਾਲ ‘ਚ ਮੁੱਢਲੇ ਇਲਾਜ ਦੌਰਾਨ ਉਸ ਦੀ ਹਾਲਤ ਵਿਗੜਨ ‘ਤੇ ਡਾਕਟਰਾਂ ਨੇ ਉਸ ਨੂੰ ਅਗਲੇ ਇਲਾਜ ਲਈ ਹੋਰ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀ ਔਰਤ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ।
ਨਸ਼ੇ ਦੀ ਆਦੀ ਸੀ ਪੁੱਤ, ਰੋਕਣ ‘ਤੇ ਹੋਇਆ ਵਿਵਾਦ
ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ ‘ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ ‘ਤੇ ਹਮਲਾ ਕਰ ਦਿੱਤਾ। < h2>ਮੌਕੇ ਤੋਂ ਕਾਰਤੂਸਾਂ ਦੇ ਖੋਲ ਤੇ ਪਿਸਤੌਲ ਬਰਾਮਦ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਐਸਐਚਓ ਮੁਤਾਬਕ ਘਟਨਾ ਸਥਾਨ ਤੋਂ 10 ਤੋਂ 11 ਖਾਲੀ ਕਾਰਤੂਸ, ਇੱਕ ਜ਼ਿੰਦਾ ਕਾਰਤੂਸ ਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਜ਼ਖਮੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਪੁੱਤ ਪਰਮਿੰਦਰ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।ਇਹ ਵੀ ਪੜ੍ਹੋ
Follow Us


