AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬੇੜੀ ਰਾਹੀਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਫਾਜ਼ਿਲਕਾ ਦੇ ਕਈ ਇਲਾਕੇ ਪਾਣੀ ਦੀ ਮਾਰ ਹੇਠ

Fazilka flood: ਜਾਣਕਾਰੀ ਦਿੰਦੇ ਹੋਏ ਸੇਵਾਦਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਢਾਣੀ ਸੁਹਾਵਾ ਸਿੰਘ ਫਾਜ਼ਿਲਕਾ ਵਿੱਚ ਸਤਲੁਜ ਦਰਿਆ ਦੇ ਦੂਜੇ ਪਾਸੇ ਹੈ। ਜਿੱਥੇ ਪਾਣੀ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪ ਹਨ।

ਬੇੜੀ ਰਾਹੀਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਫਾਜ਼ਿਲਕਾ ਦੇ ਕਈ ਇਲਾਕੇ ਪਾਣੀ ਦੀ ਮਾਰ ਹੇਠ
Follow Us
arvinder-taneja-fazilka
| Updated On: 01 Sep 2025 17:11 PM IST

ਫਾਜ਼ਿਲਕਾ ਦੇ ਸਰਹੱਦੀ ਖੇਤਰ ਹੜ੍ਹ ਦੀ ਮਾਰ ਹੇਠ ਹਨ। ਇਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਢਾਣੀ ਸੁਹਾਵਾ ਸਿੰਘ ਵਿੱਚ ਰੱਖੇ ਗਏ ਸਨ। ਇਨ੍ਹਾਂ ਨੂੰ ਹੁਣ ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੀ ਟੀਮ ਵੱਲੋਂ ਚਲਾਈ ਗਈ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ਤੋਂ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ‘ਤੇ ਸੰਸਥਾ ਦੇ ਵਲੰਟੀਅਰਾਂ ਵੱਲੋਂ ਸ਼ਬਦ ਕੀਰਤਨ ਕਰਦੇ ਹੋਏ ਲਿਆਂਦਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਸੇਵਾਦਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਫਾਜ਼ਿਲਕਾ ਵਿੱਚ ਢਾਣੀ ਸੁਹਾਵਾ ਸਿੰਘ ਸਤਲੁਜ ਦਰਿਆ ਦੇ ਦੂਜੇ ਪਾਸੇ ਹੈ। ਜਿੱਥੇ ਪਾਣੀ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਹਨ।

ਦੂਜਾ ਪਵਿੱਤਰ ਸਵਰੂਪ ਸ਼੍ਰੀ ਗੁਰੂਦੁਆਰਾ ਸਾਹਿਬ ਵਿੱਚ ਸਜਾਇਆ ਗਿਆ

ਇਸ ਤੋਂ ਬਾਅਦ, ਸੇਵਾਦਾਰ ਸ਼੍ਰੀ ਕਲਗੀਧਰ ਟਰੱਸਟ ਬਡੂ ਸਾਹਿਬ ਵੱਲੋਂ ਚਲਾਈ ਗਈ ਕਿਸ਼ਤੀ ਰਾਹੀਂ ਢਾਣੀ ਪਹੁੰਚੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪਾਂ ਨੂੰ ਅੰਦਰੋਂ ਬਾਹਰ ਕੱਢ ਕੇ ਧਾਰਮਿਕ ਸ਼ਬਦਾਂ ਦਾ ਜਾਪ ਕਰਦੇ ਹੋਏ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਤੋਂ ਲਿਆਂਦੇ ਗਏ ਇਨ੍ਹਾਂ ਪਵਿੱਤਰ ਸਰੂਪਾਂ ਨੂੰ ਫਾਜ਼ਿਲਕਾ ਦੇ ਗੋਸ਼ਾਲਾ ਰੋਡ ‘ਤੇ ਸਥਿਤ ਸ਼੍ਰੀ ਗੁਰਦੁਆਰਾ ਸਿੰਘ ਸਭਾ ਵਿੱਚ ਸਜਾਇਆ ਗਿਆ ਹੈ।

ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...