AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦੁਲਹਨ ਦੀ ਡੋਲੀ ਘਰ ਆਉਣ ਦੇ ਜਸ਼ਨ ਦੌਰਾਨ ਚਲੀਆਂ ਗੋਲੀਆਂ, ਨੱਚਣ ਤੋਂ ਰੋਕਣ ‘ਤੇ ਭੜਕੇ ਨੌਜਵਾਨ; DJ ਵਾਲੇ ਦੀ ਮੌਤ

ਲੜਕੇ ਨੱਚਦੇ ਹੋਏ ਲੜਕੀਆਂ ਨਾਲ ਬਦਸਲੂਕੀ ਕਰ ਰਹੇ ਸਨ ਤਾਂ ਇਸ ਦਾ ਪਰਿਵਾਰ ਨੇ ਇਤਰਾਜ਼ ਜਤਾਇਆ। ਲੜਕਿਆਂ ਨੂੰ ਨੱਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗੁੱਸੇ 'ਚ ਆ ਗਏ। ਇਸ ਤੋਂ ਉਨ੍ਹਾਂ ਨੇ ਆਪਣੇ ਕੁੱਝ ਦੋਸਤਾਂ ਨੂੰ ਬੁਲਾਇਆ। ਉਨ੍ਹਾਂ ਨੇ ਗੱਡੀਆਂ ਦੀ ਤੋੜ-ਫੋੜ ਕੀਤੀ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਇੱਕ ਡੀਜੀ ਵਾਲਿਆਂ ਨਾਲ ਆਏ ਨੌਜਵਾਨ ਦੇ ਗੋਲੀ ਲੱਗ ਗਈ।

ਦੁਲਹਨ ਦੀ ਡੋਲੀ ਘਰ ਆਉਣ ਦੇ ਜਸ਼ਨ ਦੌਰਾਨ ਚਲੀਆਂ ਗੋਲੀਆਂ, ਨੱਚਣ ਤੋਂ ਰੋਕਣ 'ਤੇ ਭੜਕੇ ਨੌਜਵਾਨ; DJ ਵਾਲੇ ਦੀ ਮੌਤ
ਡੋਲੀ ਘਰ ਆਉਣ ਦੇ ਜਸ਼ਨ ਦੌਰਾਨ ਚਲੀਆਂ ਗੋਲੀਆਂ, DJ ਵਾਲੇ ਦੀ ਮੌਤ
arvinder-taneja-fazilka
| Published: 02 Feb 2026 12:42 PM IST

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਆਹ ਦੇ ਪ੍ਰੋਗਰਾਮ ਦੌਰਾਨ ਕੁੱਝ ਬਦਮਾਸ਼ਾਂ ਨੇ ਗੋਲੀਬਾਰੀ ਕੀਤੀ। ਇਸ ਘਟਨਾ ‘ਚ ਇੱਕ ਡੀਜੀ ਵਾਲੇ ਦੀ ਮੌਤ ਹੋ ਗਈ। ਇਹ ਪੂਰੀ ਘਟਨਾ ਉਸ ਸਮੇਂ ਵਾਪਰੀ ਜਦੋਂ ਲਾੜੀ ਦੀ ਡੋਲੀ ਘਰ ‘ਚ ਆਈ। ਦਰਅਸਲ, ਫਾਜ਼ਿਲਕਾ ਦੇ ਜਲਾਲਾਬਾਦ ਦਾ ਇੱਕ ਪਰਿਵਾਰ ਵਿਆਹ ਦਾ ਜਸ਼ਨ ਮਨਾ ਰਿਹਾ ਸੀ। ਵਿਆਹ ਤੋਂ ਬਾਅਦ ਪਰਿਵਾਰ ਡੋਲੀ ਲੈ ਕੇ ਘਰ ਪਹੁੰਚਿਆ। ਨਵੀਂ ਵਿਆਹੀ ਦੁਲਹਨ ਘਰ ਆਉਣ ‘ਤੇ ਪਰਿਵਾਰਕ ਮੈਂਬਰ ਦੀਆਂ ਲੜਕੀਆਂ ਨੱਚ ਰਹੀਆਂ ਸਨ। ਇਸ ਦੌਰਾਨ ਮੁਹੱਲੇ ਦੇ ਲੜਕੇ ਵੀ ਆ ਕੇ ਨੱਚਣ ਲੱਗ ਪਏ, ਉਹ ਲੜਕੀਆਂ ਤੋਂ ਨੋਟ ਵਾਰ ਕੇ ਸੁੱਟਣ ਲੱਗ ਪਏ। ਜਾਣਕਾਰੀ, ਮੁਤਾਬਕ ਲੜਕਿਆਂ ਨੇ ਸ਼ਰਾਬ ਪੀਤੀ ਹੋਈ ਸੀ ਤੇ ਉਨ੍ਹਾਂ ਨੂੰ ਵੀ ਵਿਆਹ ਦਾ ਸੱਦਾ ਮਿਲਿਆ ਹੋਇਆ ਸੀ।

ਇਸ ਦੌਰਾਨ ਜਦੋਂ ਲੜਕੇ ਨੱਚਦੇ ਹੋਏ ਲੜਕੀਆਂ ਨਾਲ ਬਦਸਲੂਕੀ ਕਰ ਰਹੇ ਸਨ ਤਾਂ ਇਸ ਦਾ ਪਰਿਵਾਰ ਨੇ ਇਤਰਾਜ਼ ਜਤਾਇਆ। ਲੜਕਿਆਂ ਨੂੰ ਨੱਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗੁੱਸੇ ‘ਚ ਆ ਗਏ। ਇਸ ਤੋਂ ਉਨ੍ਹਾਂ ਨੇ ਆਪਣੇ ਕੁੱਝ ਦੋਸਤਾਂ ਨੂੰ ਬੁਲਾਇਆ। ਉਨ੍ਹਾਂ ਨੇ ਗੱਡੀਆਂ ਦੀ ਤੋੜ-ਫੋੜ ਕੀਤੀ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਇੱਕ ਡੀਜੀ ਵਾਲਿਆਂ ਨਾਲ ਆਏ ਨੌਜਵਾਨ ਦੇ ਗੋਲੀ ਲੱਗ ਗਈ।

ਜ਼ਖ਼ਮੀ ਨੌਜਵਾਨ ਨੂੰ ਇਲਾਜ਼ ਦੇ ਲਈ ਜਲਾਲਾਬਾਦ ਸਿਵਲ ਹਸਪਤਾਲ ‘ਚ ਲਿਜਾਇਆ ਗਿਆ। ਹਾਲਤ ਗੰਭੀਰ ਦੇਖਦੇ ਹੋਏ, ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਸਵੇਰੇ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਰਾਤ 10:00 ਵਜੇ ਦੇ ਕਰੀਬ ਵਾਪਰੀ, ਜਿਸ ਤੋਂ ਬਾਅਦ ਬਦਮਾਸ਼ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਕਾਤਲਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਪੁਲਿਸ ਸਬੂਤਾਂ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਸ ਹਥਿਆਰ ਤੋਂ ਚਲਾਈ ਗਈ। ਪੁਲਿਸ ਪਤਾ ਲਗਾ ਰਹੀ ਹੈ ਕਿ ਇਹ ਹਥਿਆਰ ਲਾਇਸੈਂਸੀ ਸੀ ਜਾਂ ਗੈਰ-ਕਾਨੂੰਨੀ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...