ਫਾਜ਼ਿਲਕਾ ‘ਚ ਨਸ਼ੇ ਖ਼ਿਲਾਫ਼ STF ਦੀ ਵੱਡੀ ਕਾਰਵਾਈ, 30 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ; ਵੱਡੇ ਨੈੱਟਵਰਕ ਦੀ ਭਾਲ ‘ਚ ਪੁਲਿਸ
ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਸਪੈਸ਼ਲ ਟਾਸਕ ਫੋਰਸ (STF) ਨੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਬਹੁਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਕਿੱਲੋ 672 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਅਰਬਾਂ-ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਖੇ ਸਪੈਸ਼ਲ ਟਾਸਕ ਫੋਰਸ (STF) ਨੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਬਹੁਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਕਿੱਲੋ 672 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਅਰਬਾਂ-ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਲਿਸ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਸਕੇ ਕਿ ਕਰੋੜਾਂ ਰੁਪਏ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਸ ਜਗ੍ਹਾ ‘ਤੇ ਸਪਲਾਈ ਕੀਤਾ ਜਾਣਾ ਸੀ।
ਗੁਪਤ ਇਨਪੁਟ ਦੇ ਆਧਾਰ ‘ਤੇ ਹੋਈ ਕਾਰਵਾਈ
ਮਿਲੀ ਜਾਣਕਾਰੀ ਅਨੁਸਾਰ, ANTF (ਐਂਟੀ ਨਾਰਕੋਟਿਕਸ ਟਾਸਕ ਫੋਰਸ) ਫਿਰੋਜ਼ਪੁਰ ਰੇਂਜ ਦੀ ਟੀਮ ਵੱਲੋਂ ਮਿਲੇ ਖੁਫ਼ੀਆ ਇਨਪੁਟ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮ ਨੇ ਜਲਾਲਾਬਾਦ-ਫਾਜ਼ਿਲਕਾ ਹਾਈਵੇਅ ‘ਤੇ ਸਥਿਤ ਹਰੀਕ੍ਰਿਸ਼ਨ ਸਿਨੇਮਾ ਦੇ ਨੇੜੇ ਵਿਸ਼ੇਸ਼ ਨਾਕੇਬੰਦੀ ਕਰਕੇ ਇਹ ਕਾਰਵਾਈ ਅੰਜਾਮ ਦਿੱਤੀ। ਇਸ ਦੌਰਾਨ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਜਾਂਚ ਕੀਤੀ ਗਈ ਤਾਂ ਕਾਰ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦਕਿ ਇੱਕ ਮੁਲਜ਼ਮ ਪਿੰਡ ਗੁਲਾਮ ਪਧਰਾ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ।
In a major breakthrough, Anti-Narcotics Task Force (#ANTF) Ferozepur Range busts a cross-border narcotics smuggling module, apprehends three accused, and recovers 30.672 Kg of Heroin. Preliminary investigation reveals that the consignment was sent across the International pic.twitter.com/IL9CrmFofw
— DGP Punjab Police (@DGPPunjabPolice) August 11, 2026ਇਹ ਵੀ ਪੜ੍ਹੋ
ਗੁਰੂਹਰਸਹਾਏ ਨੰਬਰ ਦੀ ਕਾਰ ਜ਼ਬਤ, ਜਾਂਚ ‘ਚ ਜੁਟੀ ਪੁਲਿਸ
ਪੁਲਿਸ ਅਨੁਸਾਰ ਮੁਲਜ਼ਮਾਂ ਦੀ ਕਾਰ ਵਿੱਚੋਂ ਕੁੱਲ 30 ਕਿੱਲੋ 672 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਖੇਪ ਅੱਗੇ ਕਿੱਥੇ ਪਹੁੰਚਾਈ ਜਾਣੀ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਉਮਰ ਕਰੀਬ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਗੱਲ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਕੋਈ ਅਪਰਾਧਿਕ ਮਾਮਲਾ ਦਰਜ ਹੈ ਜਾਂ ਨਹੀਂ। ਫਿਲਹਾਲ ਗੁਰੂਹਰਸਹਾਏ ਨੰਬਰ ਦੀ ਕਾਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਇਸ ਪੂਰੇ ਨਸ਼ਾ ਤਸਕਰੀ ਨੈੱਟਵਰਕ ਦੀਆਂ ਤਾਰਾਂ ਖੰਗਾਲਣ ਵਿੱਚ ਜੁਟ ਗਿਆ ਹੈ।


