Fazilka ‘ਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਇਕ ਹੋਰ ਵਿਅਕਤੀ ਹਿਰਾਸਤ ‘ਚ

Published: 

22 Mar 2023 19:53 PM

Fazilka Police ਨੇ ਅੰਮ੍ਰਿਤਪਾਲ ਦੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਖਾਲਸਾ ਨੂੰ ਬੀਤੇ 2 ਦਿਨਾਂ ਤੋਂ ਉਸਦੇ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਸੀ।

Fazilka ਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਇਕ ਹੋਰ ਵਿਅਕਤੀ ਹਿਰਾਸਤ ਚ

9 ਦਿਨ ਬਾਅਦ ਵੀ ਅੰਮ੍ਰਿਤਪਾਲ ਸਿੰਘ ਗ੍ਰਿਫਤ ਤੋਂ ਦੂਰ, ਪੰਜਾਬ ਪੁਲਿਸ ਨੇ ਹੁਣ ਤੱਕ 197 ਸਮਰਥਕਾਂ ਨੂੰ ਕੀਤਾ ਰਿਹਾਅ

Follow Us On

ਫਾਜਿਲਕਾ ਨਿਊਜ: ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਭਾਲ ਜਾਰੀ ਹੈ ਪੰਜਾਬ ਭਰ ਵਿੱਚ ਵਾਰਿਸ ਪੰਜਾਬ ਦੇ (Waris Punjab De) ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਦੇ ਵੱਲੋਂ ਫੜਿਆ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਹੁਣ ਫਾਜ਼ਿਲਕਾ ਪੁਲਿਸ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਨਾਲ ਸਬੰਧਤ ਇੱਕ ਹੋਰ ਸਮਰਥਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਹਿਲਾਂ ਘਰ ‘ਚ ਕੀਤਾ ਗਿਆ ਸੀ ਨਜਰਬੰਦ

ਪਿੰਡ ਪੱਤਰਿਆਂ ਵਾਲੀ ਦੇ ਰਹਿਣ ਵਾਲੇ ਵਰਿੰਦਰ ਸਿੰਘ ਖਾਲਸਾ ਨੂੰ ਫਾਜ਼ਿਲਕਾ ਪੁਲਿਸ ਵੱਲੋਂ ਪਹਿਲਾਂ ਹੀ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਸੀ ਪਰ ਅੱਜ ਅਚਾਨਕ ਪੁਲਿਸ ਨੂੰ ਮਿਲੀ ਕਿਸੇ ਸੂਚਨਾ ਦੇ ਆਧਾਰ ਤੇ ਕਿ ਇਹ ਵਿਅਕਤੀ ਕੋਈ ਗਤੀਵਿਧੀ ਕਰ ਸਕਦਾ ਹੈ, ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਰਿੰਦਰ ਸਿੰਘ ਖਾਲਸਾ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ ਹੈ।

ਜਥੇਬੰਦੀ ਨਾਲ ਸਬੰਧਤ ਇਹ ਦੂਸਰੀ ਗ੍ਰਿਫਤਾਰੀ

ਜ਼ਿਲਾ ਫਾਜ਼ਿਲਕਾ ਵਿਚ ਹੁਣ ਤੱਕ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਇਹ ਦੂਸਰੀ ਗ੍ਰਿਫਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਪਿੰਡ ਕੋਲਿਆਂਵਾਲੀ ਦੇ ਸਾਬਕਾ ਸਰਪੰਚ ਨਰਿੰਦਰ ਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਲੋਕ ਇਕੱਠ ਕਰਕੇ ਲੋਕਾਂ ਨੂੰ ਭੜਕਾ ਸਕਦੇ ਹਨ, ਇਸ ਲਈ ਪੁਲਿਸ ਵੱਲੋਂ ਇਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਹੈ। ਫਿਲਹਾਲ ਜ਼ਿਲਾ ਫਾਜ਼ਿਲਕਾ ਦੇ ਇਲਾਕੇ ਦੇ ਵਿੱਚ ਹਾਲਾਤ ਸ਼ਾਂਤੀਪੂਰਨ ਹਨ । ਇਲਾਕੇ ਵਿਚੋਂ ਕਿਸੇ ਤਰ੍ਹਾਂ ਦੀ ਵੀ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ।

ਦੱਸ ਦਈਏ ਕਿ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਉਤੇ ਸ਼ਿਕੰਜਾ ਕੱਸ ਦਿੱਤਾ ਹੈ। ਸਰਕਾਰ ਨੇ ਅਦਾਲਤ ਵਿਚ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਉੱਤੇ NSA ਲਾਇਆ ਗਿਆ ਹੈ। ਹਾਲਾਂਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਉਤੇ 18 ਮਾਰਚ ਨੂੰ ਹੀ ਐਨਐਸਏ ਲਗਾ ਦਿੱਤਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ