AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲਾਲਾਬਾਦ ਦੇ ਘੁਬਾਇਆ ਚੌਕੀ ਦਾ ਮੁਨਸ਼ੀ ਹੈਰੋਇਨ ਤਸਕਰੀ ਦੇ ਆਰੋਪ ‘ਚ ਗ੍ਰਿਫ਼ਤਾਰ, ਇੰਚਾਰਜ ਸਣੇ ਦੋਵੇਂ ਮੁਅੱਤਲ

ਫ਼ਾਜ਼ਿਲਕਾ ਪੁਲਿਸ ਵੱਲੋਂ ਇੱਕ ਪਾਸੇ ਜਿੱਥੇ ਨਸ਼ਿਆਂ ਦੇ ਖ਼ਿਲਾਫ਼ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਲਗਾਤਾਰ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਖ਼ੁਦ ਪੁਲਿਸ ਮਹਿਕਮੇ ਨੂੰ ਹੀ ਗੰਭੀਰ ਰੂਪ ਵਿੱਚ ਸ਼ਰਮਸਾਰ ਕਰਨ ਵਾਲਾ ਇੱਕ ਬਹੁਤ ਵੱਡਾ ਮਾਮਲਾ ਸਾਹਮਣੇ ਆਇਆ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹੇਰੋਇਨ ਦੀ ਤਸਕਰੀ ਕਰਨ ਦੇ ਗੰਭੀਰ ਆਰੋਪਾਂ ਹੇਠ ਜਲਾਲਾਬਾਦ ਖੇਤਰ ਦੇ ਅਧੀਨ ਆਉਂਦੀ ਪੁਲਿਸ ਚੌਕੀ ਘੁਬਾਇਆ ਦੇ ਮੁਨਸ਼ੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਲਾਲਾਬਾਦ ਦੇ ਘੁਬਾਇਆ ਚੌਕੀ ਦਾ ਮੁਨਸ਼ੀ ਹੈਰੋਇਨ ਤਸਕਰੀ ਦੇ ਆਰੋਪ 'ਚ ਗ੍ਰਿਫ਼ਤਾਰ, ਇੰਚਾਰਜ ਸਣੇ ਦੋਵੇਂ ਮੁਅੱਤਲ
tv9-punjabi
| Updated On: 09 Jul 2026 17:43 PM IST
Share

ਫ਼ਾਜ਼ਿਲਕਾ ਪੁਲਿਸ ਵੱਲੋਂ ਇੱਕ ਪਾਸੇ ਜਿੱਥੇ ਨਸ਼ਿਆਂ ਦੇ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਲਗਾਤਾਰ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਖ਼ੁਦ ਪੁਲਿਸ ਮਹਿਕਮੇ ਨੂੰ ਹੀ ਗੰਭੀਰ ਰੂਪ ਵਿੱਚ ਸ਼ਰਮਸਾਰ ਕਰਨ ਵਾਲਾ ਇੱਕ ਬਹੁਤ ਵੱਡਾ ਮਾਮਲਾ ਸਾਹਮਣੇ ਆਇਆ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹੇਰੋਇਨ ਦੀ ਤਸਕਰੀ ਕਰਨ ਦੇ ਗੰਭੀਰ ਆਰੋਪਾਂ ਹੇਠ ਜਲਾਲਾਬਾਦ ਖੇਤਰ ਦੇ ਅਧੀਨ ਆਉਂਦੀ ਪੁਲਿਸ ਚੌਕੀ ਘੁਬਾਇਆ ਦੇ ਮੁਨਸ਼ੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬੇਹੱਦ ਸੰਵੇਦਨਸ਼ੀਲ ਮਾਮਲੇ ‘ਤੇ ਤੁਰੰਤ ਸਖ਼ਤ ਸੰਗਿਆਨ ਲੈਂਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦੇ ਹੋਏ ਚੌਕੀ ਇੰਚਾਰਜ ਅਤੇ ਮੁਨਸ਼ੀ ਦੋਵਾਂ ਨੂੰ ਹੀ ਤਤਕਾਲ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਨਾਕਾਬੰਦੀ ਦੌਰਾਨ ਹੇਰੋਇਨ ਅਤੇ ਰਿਵਾਲਵਰ ਬਰਾਮਦ

ਡੀਐਸਪੀ (DSP) ਜਲਾਲਾਬਾਦ ਗੁਰਸੇਵਕ ਸਿੰਘ ਬਰਾੜ ਨੇ ਮਾਮਲੇ ਦੀ ਅਧਿਕਾਰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਨਾਕੇਬੰਦੀ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਕਾਰ ਨੂੰ ਰੋਕਿਆ ਅਤੇ ਉਸ ਵਿੱਚ ਸਵਾਰ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਜਦੋਂ ਪੁਲਿਸ ਵੱਲੋਂ ਉਕਤ ਕਾਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਦੇ ਹੋਸ਼ ਉੱਡ ਗਏ। ਕਾਰ ਸਵਾਰਾਂ ਦੇ ਕਬਜ਼ੇ ਵਿੱਚੋਂ 280 ਗ੍ਰਾਮ ਹੇਰੋਇਨ ਅਤੇ ਇੱਕ ਲਾਇਸੈਂਸੀ ਰਿਵਾਲਵਰ ਬਰਾਮਦ ਕੀਤੀ ਗਈ।

ਤਸਕਰੀ ਦੇ ਨੈੱਟਵਰਕ ਵਿੱਚ ਨਿਕਲਿਆ ਪੁਲਿਸ ਚੌਕੀ ਦਾ ਮੁਨਸ਼ੀ

ਪੁਲਿਸ ਦੀ ਇਸ ਕਾਰਵਾਈ ਵਿੱਚ ਸਭ ਤੋਂ ਵੱਡਾ ਅਤੇ ਹੈਰਾਨੀਜਨਕ ਮੋੜ ਉਦੋਂ ਆਇਆ, ਜਦੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਸਪੱਸ਼ਟ ਹੋਈ। ਕਾਰ ਵਿੱਚ ਸਵਾਰ ਨਸ਼ਾ ਤਸਕਰਾਂ ਦੇ ਨਾਲ ਜਲਾਲਾਬਾਦ ਇਲਾਕੇ ਦੀ ਪੁਲਿਸ ਚੌਕੀ ਘੁਬਾਇਆ ਦਾ ਮੁਨਸ਼ੀ ਜੋਗਿੰਦਰ ਸਿੰਘ ਵੀ ਮੌਜੂਦ ਸੀ। ਮੁਨਸ਼ੀ ਦੀ ਇਸ ਕਾਲੇ ਧੰਦੇ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਸਿੱਧੀ ਸ਼ਮੂਲੀਅਤ ਪਾਏ ਜਾਣ ਤੋਂ ਬਾਅਦ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਬਿਨਾਂ ਕੋਈ ਦੇਰੀ ਕੀਤੇ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।

ਚੌਕੀ ਇੰਚਾਰਜ ਵੀ ਕੇਸ ਵਿੱਚ ਨਾਮਜ਼ਦ, ਦੋਵਾਂ ‘ਤੇ ਡਿੱਗੀ ਗਾਜ

ਮੁਨਸ਼ੀ ਜੋਗਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਉੱਚ ਪੁਲਿਸ ਅਧਿਕਾਰੀਆਂ ਨੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਸ਼ੁਰੂ ਕੀਤੀ, ਤਾਂ ਇਸ ਵਿੱਚ ਚੌਕੀ ਘੁਬਾਇਆ ਦੇ ਇੰਚਾਰਜ ਗੁਰਨਾਮ ਸਿੰਘ ਦੀ ਭੂਮਿਕਾ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋਏ। ਡਿਊਟੀ ਪ੍ਰਤੀ ਅਣਗਹਿਲੀ, ਲਾਪਰਵਾਹੀ ਅਤੇ ਸ਼ੱਕੀ ਭੂਮਿਕਾ ਦੇ ਚਲਦਿਆਂ ਚੌਕੀ ਇੰਚਾਰਜ ਗੁਰਨਾਮ ਸਿੰਘ ਨੂੰ ਵੀ ਇਸ ਅਪਰਾਧਿਕ ਮਾਮਲੇ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਕਰ ਲਿਆ ਗਿਆ ਹੈ। ਸੀਨੀਅਰ ਅਧਿਕਾਰੀਆਂ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਚੌਕੀ ਇੰਚਾਰਜ ਗੁਰਨਾਮ ਸਿੰਘ ਅਤੇ ਮੁਨਸ਼ੀ ਜੋਗਿੰਦਰ ਸਿੰਘ ਦੋਵਾਂ ਨੂੰ ਹੀ ਸਸਪੈਂਡ ਕਰ ਦਿੱਤਾ ਗਿਆ ਹੈ।

ਅਭਿਸ਼ੇਕ ਸ਼ਰਮਾ ਬਣੇ ਘੁਬਾਇਆ ਚੌਕੀ ਦੇ ਨਵੇਂ ਪ੍ਰਭਾਰੀ

ਇਸ ਵੱਡੀ ਪ੍ਰਸ਼ਾਸਨਿਕ ਕਾਰਵਾਈ ਅਤੇ ਮੁਅੱਤਲੀ ਤੋਂ ਬਾਅਦ ਪੁਲਿਸ ਚੌਕੀ ਘੁਬਾਇਆ ਦਾ ਰੋਜ਼ਾਨਾ ਦਾ ਸਰਕਾਰੀ ਕੰਮਕਾਜ ਪ੍ਰਭਾਵਿਤ ਨਾ ਹੋਵੇ, ਇਸ ਦੇ ਲਈ ਸੀਨੀਅਰ ਪੁਲਿਸ ਕਪਤਾਨਾਂ ਵੱਲੋਂ ਤੁਰੰਤ ਨਵੇਂ ਪ੍ਰਬੰਧ ਕੀਤੇ ਗਏ ਹਨ। ਮੁਅੱਤਲ ਕੀਤੇ ਗਏ ਇੰਚਾਰਜ ਗੁਰਨਾਮ ਸਿੰਘ ਦੀ ਜਗ੍ਹਾ ਹੁਣ ਅਭਿਸ਼ੇਕ ਸ਼ਰਮਾ ਨੂੰ ਚੌਕੀ ਘੁਬਾਇਆ ਦਾ ਵਾਧੂ ਚਾਰਜ ਸੌਂਪ ਕੇ ਨਵਾਂ ਚੌਕੀ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ, ਤਾਂ ਜੋ ਇਲਾਕੇ ਦੇ ਅੰਦਰ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧ ਸੁਚਾਰੂ ਰੂਪ ਵਿੱਚ ਬਹਾਲ ਰਹਿਣ।

ਕਾਨੂੰਨ ਸਭ ਲਈ ਬਰਾਬਰ: ਡੀਐਸਪੀ ਬਰਾੜ

ਡੀਐਸਪੀ ਜਲਾਲਾਬਾਦ ਗੁਰਸੇਵਕ ਸਿੰਘ ਬਰਾੜ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦੀ ਮੁਹਿੰਮ ਪੂਰੀ ਤਰ੍ਹਾਂ ਅਟੱਲ ਹੈ ਅਤੇ ਇਸ ਵਿੱਚ ਕਿਸੇ ਵੀ ਪੱਧਰ ‘ਤੇ ਕੋਈ ਢਿੱਲ ਜਾਂ ਰਿਆਇਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਪੁਲਿਸ ਮਹਿਕਮੇ ਦਾ ਆਪਣਾ ਕਰਮਚਾਰੀ ਜਾਂ ਅਧਿਕਾਰੀ ਹੀ ਕਿਉਂ ਨਾ ਹੋਵੇ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਹਰ ਇੱਕ ਵਿਅਕਤੀ ਦੇ ਖ਼ਿਲਾਫ਼ ਕਾਨੂੰਨ ਦੇ ਨਿਯਮਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......