AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲਾਲਾਬਾਦ ਥਾਣਾ ਗ੍ਰਨੇਡ ਹਮਲਾ: ਫ਼ਾਜ਼ਿਲਕਾ ਪੁਲਿਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ; ਸਰਹੱਦ ਪਾਰ ਤੋਂ ਜੁੜੇ ਤਾਰ

ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਸਿਟੀ ਜਲਾਲਾਬਾਦ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਸ਼ੱਕੀ ਗ੍ਰਨੇਡ ਧਮਾਕੇ ਦੇ ਮਾਮਲੇ ਨੂੰ ਟਰੇਸ ਕਰਦਿਆਂ ਪੁਲਿਸ ਪ੍ਰਸ਼ਾਸਨ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਖ਼ਤਰਨਾਕ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਜਲਾਲਾਬਾਦ ਥਾਣਾ ਗ੍ਰਨੇਡ ਹਮਲਾ: ਫ਼ਾਜ਼ਿਲਕਾ ਪੁਲਿਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ; ਸਰਹੱਦ ਪਾਰ ਤੋਂ ਜੁੜੇ ਤਾਰ
arvinder-taneja-fazilka
| Published: 14 Sep 2026 20:56 PM IST
Share

ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਸਿਟੀ ਜਲਾਲਾਬਾਦ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਸ਼ੱਕੀ ਗ੍ਰਨੇਡ ਧਮਾਕੇ ਦੇ ਮਾਮਲੇ ਨੂੰ ਟਰੇਸ ਕਰਦਿਆਂ ਪੁਲਿਸ ਪ੍ਰਸ਼ਾਸਨ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਖ਼ਤਰਨਾਕ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਇਸ ਅਹਿਮ ਕਾਮਯਾਬੀ ਦਾ ਖ਼ੁਲਾਸਾ ਡੀਆਈਜੀ ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ।

ਅੱਧੀ ਰਾਤ ਨੂੰ ਥਾਣਾ ਕੰਪਲੈਕਸ ‘ਚ ਹੋਇਆ ਸੀ ਜ਼ਬਰਦਸਤ ਧਮਾਕਾ

ਪ੍ਰਾਪਤ ਜਾਣਕਾਰੀ ਅਨੁਸਾਰ 12 ਅਤੇ 13 ਸਤੰਬਰ ਦੀ ਦਰਮਿਆਨੀ ਰਾਤ ਨੂੰ ਤਕਰੀਬਨ ਦੋ ਵਜੇ ਥਾਣਾ ਸਿਟੀ ਜਲਾਲਾਬਾਦ ਦੇ ਅੰਦਰ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ। ਧਮਾਕੇ ਕਾਰਨ ਥਾਣਾ ਕੰਪਲੈਕਸ ਵਿੱਚ ਖੜ੍ਹੇ ਪੁਰਾਣੇ ਵਾਹਨਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਸਨ। ਇਸ ਤੋਂ ਇਲਾਵਾ ਜਾਂਚ ਦੌਰਾਨ ਗੱਡੀਆਂ ਦੇ ਬਾਹਰੀ ਹਿੱਸਿਆਂ ‘ਤੇ ਤਿੱਖੀਆਂ ਚੀਜ਼ਾਂ ਜਾਂ ਛੱਰਿਆਂ ਕਾਰਨ ਹੋਏ ਡੂੰਘੇ ਛੇਕ ਵੀ ਮਿਲੇ ਸਨ। ਇਸ ਘਟਨਾ ਤੋਂ ਤੁਰੰਤ ਬਾਅਦ ਥਾਣਾ ਪਰਿਸਰ ਦੇ ਉਕਤ ਖੇਤਰ ਅੰਦਰ ਵਿਸਫੋਟਕ ਸਮੱਗਰੀ ਜਾਂ ਗ੍ਰਨੇਡ ਨਾਲ ਧਮਾਕਾ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਸੀ।

ਵਿਸਫੋਟਕ ਐਕਟ ਤਹਿਤ ਮਾਮਲਾ ਦਰਜ

ਇਸ ਸੰਵੇਦਨਸ਼ੀਲ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਥਾਣਾ ਸਿਟੀ ਜਲਾਲਾਬਾਦ ਵਿਖੇ ਅਣਪਛਾਤੇ ਵਿਅਕਤੀਆਂ ਵਿਰੁੱਧ ਵਿਸਫੋਟਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੜਤਾਲ ਆਰੰਭ ਦਿੱਤੀ ਗਈ। ਮਾਮਲੇ ਦੀ ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਐੱਸਪੀ ਫ਼ਾਜ਼ਿਲਕਾ ਸਤਿੰਦਰ ਕੁਮਾਰ ਅਤੇ ਡੀਐੱਸਪੀ ਲਵਦੀਪ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਸੀਆਈਏ ਫ਼ਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਅਤੇ ਥਾਣਾ ਸਿਟੀ ਜਲਾਲਾਬਾਦ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ।

ਤਕਨੀਕੀ ਟੀਮ ਦੀ ਮਦਦ ਨਾਲ ਮੁਲਜ਼ਮਾਂ ਦੀ ਹੋਈ ਸ਼ਨਾਖ਼ਤ ਤੇ ਗ੍ਰਿਫ਼ਤਾਰੀ

ਗਠਿਤ ਕੀਤੀਆਂ ਗਈਆਂ ਪੁਲਿਸ ਟੀਮਾਂ ਨੇ ਤਕਨੀਕੀ ਸਹਾਇਤਾ ਯੂਨਿਟ ਦੀ ਮਦਦ ਨਾਲ ਬਾਰੀਕੀ ਨਾਲ ਪੈੜ ਨੱਪਦਿਆਂ ਦੋਵਾਂ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਪੁਲਿਸ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਅਤੇ ਮਨਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ ਹੈ।

ਪਾਕਿਸਤਾਨੀ ਕੁਨੈਕਸ਼ਨ ਦੀ ਪੁਸ਼ਟੀ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਨਾਲ ਜੁੜੇ ਹੋਰ ਸਾਥੀਆਂ ਅਤੇ ਸਾਰੇ ਪਹਿਲੂਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਕਿ ਇਸ ਘਟਨਾ ਦੇ ਤਾਰ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ ਹੈ। ਫ਼ਾਜ਼ਿਲਕਾ ਪੁਲਿਸ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿਰੋਧੀ ਜਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Follow Us
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ