ਫਾਜ਼ਿਲਕਾ ‘ਚ ਪੁਲਿਸ ਕਰਮਚਾਰੀ ਦੀ ਮੌਤ, ਸ਼ੱਕੀ ਹਾਲਾਤਾਂ ‘ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ
ਮੌਕੇ 'ਤੇ ਪਹੁੰਚੇ ਫਾਜ਼ਿਲਕਾ ਦੇ ਡੀਐਸਪੀ ਲਵਦੀਪ ਸਿੰਘ ਗਿੱਲ ਤੇ ਐਸਐਚਓ ਲੇਖਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸੀਆਈਏ ਸਟਾਫ਼ 'ਚ ਤੈਨਾਤ ਪੁਲਿਸ ਕਰਮਚਾਰੀ ਸਰਪ੍ਰੀਤ ਨੂੰ ਗੋਲੀ ਲੱਗੀ ਹੈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ਼ ਦੇ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਫਾਜ਼ਿਲਕਾ ‘ਚ ਸੀਆਈਏ ਸਟਾਫ਼ ਦੇ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਰਮਚਾਰੀ ਦੀ ਮੌਤ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ ਨਾਲ ਹੋਈ ਹੈ। ਮ੍ਰਿਤਕ ਦੇਹ ਨੂੰ ਪੋਸਮਾਰਟਮ ਦੇ ਲਈ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਇਸ ਘਟਨਾ ਦੇ ਪਿੱਛੇ ਦੇ ਕਾਰਨ ਲੱਭ ਰਹੇ ਹਨ।
ਮੌਕੇ ‘ਤੇ ਪਹੁੰਚੇ ਫਾਜ਼ਿਲਕਾ ਦੇ ਡੀਐਸਪੀ ਲਵਦੀਪ ਸਿੰਘ ਗਿੱਲ ਤੇ ਐਸਐਚਓ ਲੇਖਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸੀਆਈਏ ਸਟਾਫ਼ ‘ਚ ਤੈਨਾਤ ਪੁਲਿਸ ਕਰਮਚਾਰੀ ਨੂੰ ਗੋਲੀ ਲੱਗੀ ਹੈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ਼ ਦੇ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਫ਼ਿਲਹਾਲ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮਾਰਚਰੀ ‘ਚ ਰੱਖਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ, ਹਾਲਾਂਕਿ ਇਹ ਗੋਲੀ ਕਿਹੜੇ ਹਾਲਾਤਾਂ ‘ਚ ਚੱਲੀ ਤੇ ਵਜ੍ਹਾ ਕੀ ਸੀ, ਇਹ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਿਸ ਜਾਂਚ ਕਰ ਰਹੀ ਹੈ ਤਾਂ ਜੋ ਮੌਤ ਦਾ ਸਹੀ ਕਾਰਨ ਸਾਹਮਣੇ ਆ ਸਕੇ।